ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 13 ਜੂਨ ਤੋਂ ਬਿਜਲੀ ਦੀ ਉਡੀਕ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਕਿਸਾਨਾਂ ਨੂੰ ਰਾਹਤ ਦਿੰਦਿਆਂ 20 ਦੀ ਬਜਾਏ 13 ਜੂਨ ਤੋਂ ਝੋਨੇ ਦੀ ਲੁਆਈ ਦੀ ਖੁੱਲ੍ਹ ਦਿੱਤੀ ਸੀ। ਇਸ ਲਈ ਕਿਸਾਨਾਂ ਨੇ ਪਨੀਰੀ ਵੀ ਬੀਜ ਦਿੱਤੀ ਹੈ। ਹੁਣ ਕਿਸਾਨਾਂ ਨੂੰ ਉਡੀਕ ਹੈ ਕਿ ਚੋਣਾਂ ਮਗਰੋਂ ਸਰਕਾਰ ਆਪਣਾ ਵਾਅਦਾ ਪੂਰਾ ਕਰੇਗੀ?
ਦਰਅਸਲ ਪੰਜਾਬ ਵਿੱਚ ਚੋਣ ਜ਼ਾਬਤਾ ਲੱਗਾ ਹੋਣ ਕਰਕੇ ਸਰਕਾਰ ਨੇ ਇਸ ਬਾਰੇ ਕਾਨੂੰਨੀ ਤੌਰ 'ਤੇ ਕੋਈ ਕਾਰਵਾਈ ਨਹੀਂ ਕੀਤੀ। ਮੰਨਿਆ ਜਾ ਰਿਹਾ ਸੀ ਕਿ ਇਸ ਬਾਰੇ ਸਰਕਾਰ ਚੋਣ ਕਮਿਸ਼ਨ ਕੋਲ ਪਹੁੰਚ ਕਰੇਗੀ ਪਰ ਅਜਿਹਾ ਨਹੀਂ ਹੋਇਆ। ਇਸ ਲਈ ਕਿਸਾਨ ਸਰਕਾਰ ਵੱਲ ਵੇਖ ਰਹੇ ਹਨ ਕਿ ਇਸ ਬਾਰੇ ਬਾਕਾਇਦਾ ਹੁਕਮ ਕਦੋਂ ਜਾਰੀ ਹੋਣਗੇ। ਉਂਝ ਬਿਜਲੀ ਮਹਿਕਮੇ ਦਾ ਕਹਿਣਾ ਹੈ ਕਿ 13 ਜੂਨ ਤੋਂ ਬਿਜਲੀ ਸਪਲਾਈ ਸ਼ੁਰੂ ਹੋ ਜਾਏਗੀ। ਇਸ ਬਾਰੇ ਜਲਦ ਨੋਟੀਫਿਕੇਸ਼ਨ ਜਾਰੀ ਹੋ ਜਾਏਗਾ।
ਉਧਰ, ਕਿਸਾਨ ਜਥੇਬੰਦੀਆਂ ਵੀ ਇਸ ਮਾਮਲੇ ਨੂੰ ਲੈ ਕੇ ਸਰਗਰਮ ਹਨ। ਕਿਸਾਨ ਜਥੇਬੰਦੀਆਂ 10 ਘੰਟੇ ਬਿਜਲੀ ਸਪਲਾਈ ਦੀ ਮੰਗ ਕਰ ਰਹੀਆਂ ਹਨ। ਇਸ ਦੇ ਨਾਲ ਹੀ ਝੋਨੇ ਦੀ ਲੁਆਈ ਲਈ ਬਿਜਲੀ ਘੱਟੋ-ਘੱਟ 10 ਜੂਨ ਤੋਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਵਾਲੇ ਕਿਸਾਨਾਂ ਨੂੰ ਅੱਠ ਘੰਟੇ ਹੀ ਬਿਜਲੀ ਸਪਲਾਈ ਦਿੱਤੀ ਜਾਂਦੀ ਹੈ।
ਇਨ੍ਹਾਂ ਮਸਲਿਆਂ ਨੂੰ ਲੈ ਕੇ ਪਾਵਰਕੌਮ ਵੱਲੋਂ 21 ਮਈ ਨੂੰ ਬੀਕੇਯੂ ਰਾਜੇਵਾਲ, ਬੀਕੇਯੂ ਏਕਤਾ ਡਕੌਂਦਾ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਬਹਿਰੂ, ਬੀਕੇਯੂ ਲੱਖੋਵਾਲ ਨਾਲ ਬੈਠਕ ਕੀਤੀ ਜਾ ਰਹੀ ਹੈ। ਇਸ ਮਗਰੋਂ 22 ਮਈ ਨੂੰ ਕਿਸਾਨ ਸੰਘਰਸ਼ ਕਮੇਟੀ ਉਗਰਾਹਾਂ, ਭਾਰਤੀ ਕਿਸਾਨ ਮੰਚ ਸ਼ਾਦੀਪੁਰ, ਆਲ ਇੰਡੀਆ ਕਿਸਾਨ ਸਭਾ ਸੇਖੋਂ ਤੇ ਕਿਸਾਨ ਸੰਘਰਸ਼ ਕਮੇਟੀ ਪੰਨੂ ਨਾਲ ਬੈਠਕ ਹੋਵੇਗੀ।
ਕਿਸਾਨਾਂ ਨੂੰ 13 ਜੂਨ ਤੋਂ ਬਿਜਲੀ ਦੀ ਉਡੀਕ, ਸਰਕਾਰ ਨੇ ਨਹੀਂ ਕੀਤੀ ਅਜੇ ਕੋਈ ਕਾਰਵਾਈ
ਏਬੀਪੀ ਸਾਂਝਾ
Updated at:
21 May 2019 12:56 PM (IST)
ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 13 ਜੂਨ ਤੋਂ ਬਿਜਲੀ ਦੀ ਉਡੀਕ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਕਿਸਾਨਾਂ ਨੂੰ ਰਾਹਤ ਦਿੰਦਿਆਂ 20 ਦੀ ਬਜਾਏ 13 ਜੂਨ ਤੋਂ ਝੋਨੇ ਦੀ ਲੁਆਈ ਦੀ ਖੁੱਲ੍ਹ ਦਿੱਤੀ ਸੀ। ਇਸ ਲਈ ਕਿਸਾਨਾਂ ਨੇ ਪਨੀਰੀ ਵੀ ਬੀਜ ਦਿੱਤੀ ਹੈ। ਹੁਣ ਕਿਸਾਨਾਂ ਨੂੰ ਉਡੀਕ ਹੈ ਕਿ ਚੋਣਾਂ ਮਗਰੋਂ ਸਰਕਾਰ ਆਪਣਾ ਵਾਅਦਾ ਪੂਰਾ ਕਰੇਗੀ?
- - - - - - - - - Advertisement - - - - - - - - -