ਪੜਚੋਲ ਕਰੋ

ਚੋਣਾਂ ਦੇ ਮਾਹੌਲ 'ਚ ਕਿਸਾਨਾਂ ਦੇ ਵਾਰੇ-ਨਿਆਰੇ, 24 ਘੰਟੇ ਬਿਜਲੀ, ਝੋਨੇ ਦੀ ਲਵਾਈ ਦੀ ਖੁੱਲ੍ਹ, ਮੁਆਵਜ਼ੇ ਦਾ ਐਲਾਨ

ਚੋਣਾਂ ਦੇ ਮਾਹੌਲ 'ਚ ਕਿਸਾਨਾਂ ਦੇ ਵਾਰੇ-ਨਿਆਰੇ ਹਨ। ਮਾਲਵਾ ਦੀ ਨਰਮਾ ਪੱਟੀ ਵਿੱਚ 24 ਘੰਟੇ ਬਿਜਲੀ ਮਿਲ ਰਹੀ ਹੈ। ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਲਈ 20 ਦੀ ਬਜਾਏ 13 ਜੂਨ ਤੋਂ ਖੁੱਲ੍ਹ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੀਂਹ ਤੇ ਬਿਜਲੀ ਦੀਆਂ ਤਾਰਾਂ ਦੇ ਸਪਾਰਕ ਹੋਣ ਨਾਲ ਸੜੀ ਕਣਕ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਚੋਣਾਂ ਸਿਰ 'ਤੇ ਹੋਣ ਕਰਕੇ ਕੈਪਟਨ ਸਰਕਾਰ ਕਿਸੇ ਵੀ ਕੀਮਤ 'ਤੇ ਕਿਸਾਨਾਂ ਨੂੰ ਗੁੱਸੇ ਨਹੀਂ ਕਰਨਾ ਚਾਹੁੰਦੀ।

ਚੰਡੀਗੜ੍ਹ: ਚੋਣਾਂ ਦੇ ਮਾਹੌਲ 'ਚ ਕਿਸਾਨਾਂ ਦੇ ਵਾਰੇ-ਨਿਆਰੇ ਹਨ। ਮਾਲਵਾ ਦੀ ਨਰਮਾ ਪੱਟੀ ਵਿੱਚ 24 ਘੰਟੇ ਬਿਜਲੀ ਮਿਲ ਰਹੀ ਹੈ। ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਲਈ 20 ਦੀ ਬਜਾਏ 13 ਜੂਨ ਤੋਂ ਖੁੱਲ੍ਹ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੀਂਹ ਤੇ ਬਿਜਲੀ ਦੀਆਂ ਤਾਰਾਂ ਦੇ ਸਪਾਰਕ ਹੋਣ ਨਾਲ ਸੜੀ ਕਣਕ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਚੋਣਾਂ ਸਿਰ 'ਤੇ ਹੋਣ ਕਰਕੇ ਕੈਪਟਨ ਸਰਕਾਰ ਕਿਸੇ ਵੀ ਕੀਮਤ 'ਤੇ ਕਿਸਾਨਾਂ ਨੂੰ ਗੁੱਸੇ ਨਹੀਂ ਕਰਨਾ ਚਾਹੁੰਦੀ। ਨਰਮਾ ਪੱਟੀ ਵਿੱਚ ਮਈ ਤੋਂ ਹੀ ਬਿਜਲੀ ਦੀ ਲੋੜ ਹੁੰਦੀ ਹੈ ਪਰ ਸਰਕਾਰ ਵੱਲੋਂ ਝੋਨੇ ਦੀ ਲਵਾਈ ਲਈ 20 ਜੂਨ ਦੀ ਤਾਰੀਖ ਤੈਅ ਕੀਤੀ ਹੋਣ ਕਰਕੇ ਹਰ ਸਾਲ ਕਿਸਾਨਾਂ ਨੂੰ ਧਰਨੇ ਦੇਣੇ ਪੈਂਦੇ ਹਨ। ਇਸ ਸਾਲ ਪਾਵਰਕੌਮ ਨੇ ਪਹਿਲੀ ਮਈ ਤੋਂ ਹੀ ਨਰਮਾ ਪੱਟੀ ਲਈ ਦਿਨ-ਰਾਤ ਦੀ ਸਪਲਾਈ ਦੇਣੀ ਸ਼ੁਰੂ ਕੀਤੀ ਹੈ। ਪਾਵਰਕੌਮ ਨੇ ਜ਼ਿਲ੍ਹਾ ਬਠਿੰਡਾ, ਮਾਨਸਾ, ਮੁਕਤਸਰ ਤੇ ਫਾਜ਼ਿਲਕਾ ਵਿੱਚ ਖੇਤੀ ਸੈਕਟਰ ਨੂੰ 24 ਘੰਟੇ ਬਿਜਲੀ ਸਪਲਾਈ ਦੇਣੀ ਸ਼ੁਰੂ ਕੀਤੀ ਹੈ। ਉਂਝ ਵੀ ਪਹਿਲਾਂ ਨਰਮਾ-ਕਪਾਹ ਦੀ ਬਿਜਾਈ ਵੇਲੇ 12 ਘੰਟੇ ਬਿਜਲੀ ਸਪਲਾਈ ਮਿਲਦੀ ਰਹੀ ਹੈ। ਪਾਵਰਕੌਮ ਦੇ ਪ੍ਰਬੰਧਕਾਂ ਨੇ ਲਿਖਤੀ ਹੁਕਮ ਜਾਰੀ ਕੀਤੇ ਹਨ ਕਿ ਅਗਲੇ ਹੁਕਮਾਂ ਤਕ ਕਾਟਨ ਫੀਡਰਾਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ। ਪਾਵਰਕੌਮ ਦੇ ਪੱਛਮੀ ਜ਼ੋਨ ਵਿੱਚ ਪੈਂਦੇ ਨਰਮੇ ਵਾਲੇ ਫੀਡਰਾਂ ’ਤੇ ਇਹ ਸਹੂਲਤ ਦਿੱਤੀ ਗਈ ਹੈ। ਪੱਛਮੀ ਜ਼ੋਨ ਵਿਚ ਕਰੀਬ 2800 ਬਿਜਲੀ ਫੀਡਰ ਹਨ, ਜਿਨ੍ਹਾਂ ਵਿੱਚੋਂ ਨਰਮਾ ਪੱਟੀ ਦੀ ਬਿਜਾਈ ਵਾਲੇ ਇਲਾਕੇ ਦੇ ਫੀਡਰਾਂ ਦੀ ਸ਼ਨਾਖ਼ਤ ਕੀਤੀ ਗਈ ਸੀ, ਜਿਨ੍ਹਾਂ ’ਤੇ ਹੁਣ ਬਿਜਲੀ ਸਪਲਾਈ ਦੇਣੀ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਇਸ ਵਾਰ ਝੋਨੇ ਦੀ ਲਵਾਈ 20 ਦੀ ਬਜਾਏ 13 ਜੂਨ ਤੋਂ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਪਹਿਲੀ ਜੂਨ ਤੋਂ ਹੀ ਝੋਨੇ ਦੀ ਲਵਾਈ ਦਾ ਐਲਾਨ ਕਰ ਦਿੱਤਾ ਸੀ ਜਿਸ ਕਰਕੇ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਟਕਰਾਅ ਦਾ ਮਾਹੌਲ ਬਣ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਲਵਾਈ 20 ਜੂਨ ਦੀ ਥਾਂ ਹਫ਼ਤਾ ਪਹਿਲਾਂ 13 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਨੇ ਐਲਾਨ ਕੀਤਾ ਕਿ ਬੇਮੌਸਮੇ ਮੀਂਹ ਤੇ ਮੁੱਖ ਲਾਈਨਾਂ ਤੋਂ ਬਿਜਲੀ ਸਪਾਰਕ ਹੋਣ ਨਾਲ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕੀਤੀ ਜਾ ਰਹੀ ਹੈ। ਅੱਗ ਜਾਂ ਹੋਰ ਕਾਰਨਾਂ ਨਾਲ ਹੋਏ ਨੁਕਸਾਨ ਦਾ ਉਨ੍ਹਾਂ ਦੇ ਰਾਹਤ ਫੰਡ ਵਿੱਚੋਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਵਾਅਦਾ ਕੀਤਾ ਕਿ ਉਹ ਹਰ ਪੀੜਤ ਕਿਸਾਨ ਨੂੰ ਮੁਆਵਜ਼ਾ ਦੇਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget