Punjab News: ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਤਾਂ ਜੋ ਉਹ ਇਸ ਗੱਲ ਦੀ ਜਾਣਕਾਰੀ ਹਾਸਲ ਕਰ ਸਕਣ ਕਿ ਉਨ੍ਹਾਂ ਵੱਲੋਂ ਖਰੀਦਿਆ ਗਿਆ ਬੀਜ ਮਨਜ਼ੂਰਸ਼ੁਦਾ ਹੈ ਜਾਂ ਨਹੀਂ। ਇਸ ਐਪ ਨੂੰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕਪਾਹ ਉਤਪਾਦਕਾਂ ਨੂੰ ਗੈਰ-ਮਨਜ਼ੂਰਸ਼ੁਦਾ ਬੀਜ ਖਰੀਦ ਕੇ ਭਾਰੀ ਨੁਕਸਾਨ ਝੱਲਣਾ ਪਿਆ ਤੇ ਇਸ ਤੋਂ ਬਚਣ ਲਈ ਸਰਕਾਰ ਨੇ ਇਹ ਐਪ ਲਾਂਚ ਕੀਤੀ ਹੈ।

 






ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਜਾਂ ਦੀ ਖ਼ਰੀਦ ਲਈ ਐਪ ਬਣਾਈ ਗਈ ਹੈ। ਇਸ ’ਤੇ ਸਿਰਫ਼ ਸਰਕਾਰ ਵੱਲੋਂ ਮਨਜੂਰਸ਼ੁਦਾ ਡੀਲਰ ਹੀ ਬੀਜ ਵੇਚ ਸਕਣਗੇ। ਪੰਜਾਬ ਦੇ ਕਿਸਾਨਾਂ ਨਾਲ ਹੁਣ ਨਕਲੀ ਬੀਜ ਦੀ ਧੋਖਾਧੜੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੂਰੇ ਦੇਸ਼ ’ਚ ਇਹ ਐਪ ਲਾਂਚ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।