Punjab Budget 2023: ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ 2574 ਕਿਸਾਨ ਮਿੱਤਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਕਿਸਾਨ ਮਿੱਤਰ ਪਿੰਡ ਪੱਧਰ 'ਤੇ ਕਿਸਾਨਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਖੇਤੀਬਾੜੀ ਨਾਲ ਸਬੰਧਤ ਲੋੜੀਂਦੀ ਮਦਦ ਮੁਹੱਈਆ ਕਰਵਾਉਣਗੇ।


ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਖੇਤੀ ਨੀਤੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾਈ ਹੈ। ਸਰਕਾਰ ਆਉਣ ਵਾਲੇ ਦਿਨਾਂ ਵਿੱਚ ‘ਕਿਸਾਨ-ਮਿਲਣੀ’ ਪ੍ਰੋਗਰਾਮ ਸ਼ੁਰੂ ਕਰੇਗੀ। 


ਉਨ੍ਹਾਂ ਦੱਸਿਆ ਕਿ ਪਨਸੀਡ ਨੇ ਟ੍ਰੈਕ ਐਂਡ ਟ੍ਰੇਸ ਸਿਸਟਮ ਰਾਹੀਂ 38 ਕਰੋੜ ਰੁਪਏ ਦੇ ਇੱਕ ਲੱਖ ਕੁਇੰਟਲ ਗੁਣਵੱਤਾ ਵਾਲੇ ਬੀਜਾਂ ਦੀ ਖਰੀਦ ਕੀਤੀ ਹੈ। ਇਸ ਦੇ ਨਾਲ ਹੀ 50 ਹਜ਼ਾਰ ਕਿਸਾਨਾਂ ਨੂੰ ਬੀਜਾਂ 'ਤੇ 10 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਹੈ।



ਉਨ੍ਹਾਂ ਦੱਸਿਆ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦੇ ਹੋਏ ਬਾਸਮਤੀ ਝੋਨੇ ਦੀ ਖਰੀਦ ਲਈ ਫੰਡ ਬਣਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਕਪਾਹ ਦੇ ਬੀਜ 'ਤੇ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਸਾਲ 2023-24 ਵਿੱਚ ਇਸ ਲਈ ਇੱਕ ਹਜ਼ਾਰ ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ।


ਵਿੱਤ ਮੰਤਰੀ ਨੇ ਦੱਸਿਆ ਕਿ ਖੇਤੀ ਤੇ ਕਿਸਾਨ ਭਲਾਈ ਲਈ 13,888 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਖ਼ੇਤੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਤਜਵੀਜ਼ ਹੈ। ਬਿਜਲੀ ਸਬਸਿਡੀ ਲਈ 9331 ਕਰੋੜ ਰੁਪਏ ਰਾਖ਼ਵੇਂ ਰੱਖੇ ਗਏ ਹਨ। 


ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ। ਝੋਨੇ ਦੀ ਬਿਜਾਈ ਤੇ ਮੂੰਗੀ ਦੀ ਸਿੱਧੀ ਖ਼ਰੀਦ ਲਈ 125 ਕਰੋੜ ਰੁਪਏ ਰੱਖੇ ਗਏ ਹਨ। ਪਰਾਲੀ ਪ੍ਰਬੰਧਨ ਲਈ 350 ਕਰੋੜ ਰੁਪਏ ਰੱਖੇ ਗਏ ਹਨ। ਬਾਗਵਾਨੀ ਵਿਭਾਗ ਲਈ 253 ਕਰੋੜ ਰੁਪਏ ਰੱਖੇ ਗਏ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ