ਚੰਡੀਗੜ੍ਹ: ਪੰਜਾਬ ਸਰਕਾਰ (Government of Punjab) ਨੇ ਕਿਸਾਨਾਂ ਦੇ ਹਿੱਤ ਵਿੱਚ ਵੱਡਾ ਫੈਸਲਾ ਕੀਤਾ ਹੈ। ਕੈਪਟਨ ਸਰਕਾਰ ਦੇ ਇਸ ਫੈਸਲੇ ਨਾਲ ਬੇਜ਼ਮੀਨੇ, ਸੀਮਾਂਤ ਜਾਂ ਛੋਟੇ ਕਿਸਾਨਾਂ (Small Farmers) ਨੂੰ ਵੱਡਾ ਲਾਭ ਮਿਲੇਗਾ। ਸਰਕਾਰੀ ਆਦੇਸ਼ਾਂ ਮੁਤਾਬਕ 10 ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਸਰਕਾਰੀ ਜ਼ਮੀਨ (Cultivation on Land) ’ਤੇ ਕਾਸ਼ਤ ਕਰਨ ਤੇ ਕਬਜ਼ਾ ਰੱਖਣ ਵਾਲੇ ਕਿਸਾਨ ਸਰਕਾਰੀ ਜ਼ਮੀਨ ਦੀ ਅਲਾਟਮੈਂਟ ( Allotment of Government Land)ਲਈ ਯੋਗ ਹੋਣਗੇ।


ਇਸ ਬਾਰੇ ਵਧੀਕ ਮੁੱਖ ਸਕੱਤਰ ਮਾਲ, ਪੰਜਾਬ ਰਵਨੀਤ ਕੌਰ (Ravneet Kaur) ਨੇ ਦੱਸਿਆ ਕਿ ਪਹਿਲੀ ਜਨਵਰੀ, 2020 ਤੱਕ 10 ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਸਰਕਾਰੀ ਜ਼ਮੀਨ ’ਤੇ ਕਾਸ਼ਤ ਕਰਨ ਤੇ ਕਬਜ਼ਾ ਰੱਖਣ ਵਾਲੇ ਬੇਜ਼ਮੀਨੇ, ਸੀਮਾਂਤ ਜਾਂ ਛੋਟੇ ਕਿਸਾਨ ਸਰਕਾਰੀ ਜ਼ਮੀਨ (Govermnet Land) ਦੀ ਅਲਾਟਮੈਂਟ ਲਈ ਯੋਗ ਹੋਣਗੇ। ਜ਼ਮੀਨ ਦੀ ਅਲਾਟਮੈਂਟ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲ ਬਿਨੈ ਕਰਨਾ ਜ਼ਰੂਰੀ ਹੋਵੇਗਾ।


ਉਨ੍ਹਾਂ ਕਿਹਾ ਕਿ ਯੋਗ ਬਿਨੈਕਾਰ ਨੂੰ ਐਕਟ ਵਿੱਚ ਨਿਰਧਾਰਤ ਭੁਗਤਾਨ ਮਗਰੋਂ ਜ਼ਮੀਨ ਅਲਾਟ ਕਰ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ, ਦਰਮਿਆਨੇ ਤੇ ਛੋਟੇ ਕਿਸਾਨਾਂ ਦੀ ਭਲਾਈ ਲਈ ‘ਦ ਪੰਜਾਬ ਅਲਾਟਮੈਂਟ ਆਫ਼ ਸਟੇਟ ਗਵਰਨਮੈਂਟ ਲੈਂਡ ਐਕਟ, 2021’ ਨੂੰ ਲਾਗੂ ਕੀਤਾ ਗਿਆ ਹੈ, ਜਿਸ ਅਨੁਸਾਰ ਅਜਿਹੇ ਕਿਸਾਨ ਜ਼ਮੀਨ ਦੀ ਅਲਾਟਮੈਂਟ ਲਈ ਅਰਜ਼ੀ ਦੇ ਸਕਦੇ ਹਨ।


ਬਿਨੈ-ਪੱਤਰ ਨਾਲ ਕਬਜ਼ੇ ਤੇ ਜ਼ਮੀਨ ਦੀ ਕਾਸ਼ਤ ਸਬੰਧੀ ਕਬਜ਼ਾ ਦਰਸਾਉਂਦੀਆਂ ਮਾਲ ਰਿਕਾਰਡ ਦੀਆਂ ਕਾਪੀਆਂ ਸਮੇਤ 100 ਰੁਪਏ ਦੀ ਲੋੜੀਂਦੀ ਫ਼ੀਸ ਅਦਾ ਕਰ ਕੇ ਸਬੰਧਤ ਐਸਡੀਐਮ ਨੂੰ ਜਮ੍ਹਾਂ ਕਰਵਾਈ ਜਾ ਸਕਦੀ ਹੈ। ਬਿਨੈਕਾਰ ਅਧਿਕਾਰਤ ਵੈੱਬਸਾਈਟ https://revenue. punjab.gov.in ਤੋਂ ਵਧੇਰੇ ਜਾਣਕਾਰੀ ਹਾਸਲ ਕਰ ਸਕਦੇ ਹਨ।


ਇਹ ਵੀ ਪੜ੍ਹੋ: PM Kisan Samman Nidhi: ਇਸ ਤਾਰੀਖ ਨੂੰ ਆਏਗੀ ਕਿਸਾਨਾਂ ਦੇ ਖਾਤੇ 'ਚ 9ਵੀਂ ਕਿਸ਼ਤ, ਵਧੇਰੇ ਜਾਣਕਾਰੀ ਲਈ ਪੜ੍ਹੋ ਖ਼ਬਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904