Punjab Government: ਪੰਜਾਬ ਸਰਕਾਰ ਅੱਜ ਕਿਸਾਨਾਂ ਲਈ ਕਰੇਗੀ ਵੱਡੇ ਐਲਾਨ? ਜਥੇਬੰਦੀਆਂ ਨਾਲ ਅਹਿਮ ਮੀਟਿੰਗ
Announcements For Farmers: ਦੱਸ ਦਈਏ ਕਿ ਕਿਸਾਨ ਯੂਨੀਅਨ ਦੇ ਲੀਡਰਾਂ ਨੇ ਦੇਰ ਸ਼ਾਮ ਮੀਟਿੰਗ ਲਈ ਸੱਦਾ ਮਿਲਣ ਮਗਰੋਂ ਡੀਸੀ ਦਫ਼ਤਰਾਂ ਦਾ ਘਿਰਾਓ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਧਰਨੇ ਪਹਿਲਾਂ ਵਾਂਗ ਜਾਰੀ ਰਹਿਣਗੇ।
Punjab Govt Meeting: ਪੰਜਾਬ ਸਰਕਾਰ ਅੱਜ ਕਿਸਾਨਾਂ ਲਈ ਅਹਿਮ ਫੈਸਲੇ ਲੈ ਸਕਦੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਵੱਲੋਂ ਅੱਜ ਕਿਸਾਨ ਜਥੇਬੰਦੀਆਂ ਦੇ ਲੀਡਰਾਂ (Farmer Leaders) ਨਾਲ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਕੁਝ ਕਿਸਾਨ ਜਥੇਬੰਦੀਆਂ (Kisan Jathebandiya) ਵੱਲੋਂ ਕਾਂਗਰਸ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਕਰਕੇ ਮੁੱਖ ਮੰਤਰੀ ਚੰਨੀ ਉੱਪਰ ਦਬਾਅ ਕਾਫੀ ਵਧ ਗਿਆ ਹੈ। ਕਿਸਾਨ ਲੀਡਰਾਂ ਦੀ ਮੁੱਖ ਮੰਗ ਹੈ ਕਿ ਪਿਛਲੇ ਚੋਣ ਵਾਅਦੇ ਤੁਰੰਤ ਲਾਗੂ ਕੀਤੇ ਜਾਣ। ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਤੁਰੰਤ ਖਤਮ ਕੀਤੇ ਜਾਣ।
ਦੱਸ ਦਈਏ ਕਿ ਕਿਸਾਨ ਯੂਨੀਅਨ ਦੇ ਲੀਡਰਾਂ ਨੇ ਦੇਰ ਸ਼ਾਮ ਮੀਟਿੰਗ ਲਈ ਸੱਦਾ ਮਿਲਣ ਮਗਰੋਂ ਡੀਸੀ ਦਫ਼ਤਰਾਂ ਦਾ ਘਿਰਾਓ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਧਰਨੇ ਪਹਿਲਾਂ ਵਾਂਗ ਜਾਰੀ ਰਹਿਣਗੇ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ 13 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰ ਘੇਰੇ ਹਨ। ਇਸ ਤੋਂ ਇਲਾਵਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 4 ਜ਼ਿਲ੍ਹਿਆਂ ਵਿੱਚ ਰੇਲ ਪਟੜੀਆਂ ’ਤੇ ਦਿੱਤੇ ਧਰਨਿਆਂ ਕਰਕੇ ਅੱਧੇ ਸੂਬੇ ਵਿੱਚ ਅੱਜ ਤੀਜੇ ਦਿਨ ਵੀ ਰੇਲਾਂ ਦੀ ਆਵਾਜਾਈ ਠੱਪ ਹੈ। ਰੇਲਵੇ ਵਿਭਾਗ ਨੇ ਅਹਿਮ ਰੂਟਾਂ ’ਤੇ ਗੱਡੀਆਂ ਰੱਦ ਵੀ ਕਰ ਦਿੱਤੀਆਂ ਹਨ।
ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਮੋਦੀ ਸਰਕਾਰ ਵਾਂਗ ਹੀ ਪੰਜਾਬ ਦੀ ਚੰਨੀ ਸਰਕਾਰ ਨੇ ਅੜੀਅਲ ਵਤੀਰਾ ਧਾਰਨ ਕੀਤਾ ਹੋਇਆ ਹੈ ਤੇ ਮੰਨੀਆਂ ਹੋਈਆਂ ਮੰਗਾਂ ਤੇ ਪਿਛਲੇ ਚੋਣ ਵਾਅਦੇ ਲਾਗੂ ਕਰਵਾਉਣ ਤੇ ਹੋਰ ਭਖਦੇ ਮਸਲੇ ਹੱਲ ਕਰਵਾਉਣ ਲਈ ਜਥੇਬੰਦੀ ਵੱਲੋਂ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਥਾਵਾਂ ’ਤੇ ਵੱਡੀ ਗਿਣਤੀ ’ਚ ਔਰਤਾਂ ਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਘਿਰਾਓ ਵਿੱਚ ਸ਼ਾਮਲ ਹਨ।
ਇਹ ਵੀ ਪੜ੍ਹੋ: ਦੁਨੀਆ ਦਾ ਸਭ ਤੋਂ ਮਹਿੰਗਾ ਬਣਿਆ ਦੁਬਈ ਕਿੰਗ ਦਾ ਤਲਾਕ, ਸਮਝੌਤੇ ਵਜੋਂ ਸਾਬਕਾ ਪਤਨੀ ਨੂੰ ਦੇਣੇ ਪੈਣਗੇ 5500 ਕਰੋੜ ਰੁਪਏ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: