Wheat Procurement in Punjab: ਕੋਰੋਨਾ ਮਹਾਮਾਰੀ ਕਣਕ ਦੀ ਖਰੀਦ 'ਤੇ ਵੀ ਅਸਰ, ਪੰਜਾਬ ’ਚ ਐਤਕੀਂ ਲੇਟ ਹੋਵੇਗੀ ਖ਼ਰੀਦ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੁੰ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਵੇਖਦਿਆਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਵਿਦਿਅਕ ਅਦਾਰੇ 31 ਮਾਰਚ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਚੰਡੀਗੜ੍ਹ: ਕੋਰੋਨਾਵਾਇਰਸ ਦਾ ਕਹਿਰ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਪੰਜਾਬ ਉਨ੍ਹਾਂ ਪੰਜ ਰਾਜਾਂ ਵਿੱਚ ਸ਼ਾਮਲ ਹੈ, ਜਿੱਥੇ ਦੇਸ਼ ਵਿੱਚ ਸਭ ਤੋਂ ਵੱਧ ਪੌਜ਼ੇਟਿਵ ਮਰੀਜ਼ ਮਿਲ ਰਹੇ ਹਨ। ਇਹੋ ਕਾਰਨ ਹੈ ਕਿ ਕੋਰੋਨਾ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਵੇਖਦਿਆਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕਣਕ ਦੀ ਖ਼ਰੀਦ ਹੁਣ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਹਿਲਾਂ ਸਰਕਾਰ ਕਣਕ ਦੀ ਖ਼ਰੀਦ ਲਈ ਕੋਰੋਨਾ ਅਨੁਸਾਰ ਪ੍ਰੋਟੋਕੋਲ ਜਾਰੀ ਕਰੇਗੀ ਤੇ ਫਿਰ ਹੀ ਕਿਸਾਨਾਂ ਤੋਂ ਕਣਕ ਦੀ ਖ਼ਰੀਦ ਕੀਤੀ ਜਾਵੇਗੀ। ਆਮ ਤੌਰ ਉੱਤੇ 1 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਜਾਂਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੁੰ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਵੇਖਦਿਆਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਵਿਦਿਅਕ ਅਦਾਰੇ 31 ਮਾਰਚ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਿਨੇਮਾ ਹਾੱਲ ਦੀ ਸਮਰੱਥਾ 50 ਫ਼ੀਸਦੀ ਕਰ ਦਿੱਤੀ ਹੈ। ਇਸ ਤੋਂ ਇਲਾਵਾ 11 ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫ਼ਿਊ ਜਾਰੀ ਰਹੇਗਾ। ਸਮਾਜਕ ਇਕੱਠਾਂ ਉੱਤੇ ਮੁਕੰਮਲ ਪਾਬੰਦੀ ਲਾ ਦਿੱਤੀ ਗਈ ਹੈ।
ਵਿਆਹ ਸਮਾਰੋਹ ’ਚ ਸਿਰਫ਼ 20 ਵਿਅਕਤੀਆਂ ਦਾ ਇਕੱਠ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਅੰਤਿਮ ਸਸਕਾਰ ਤੇ ਉਸ ਤੋਂ ਬਾਅਦ ਹੋਣ ਵਾਲੇ ਸਾਰੇ ਪ੍ਰੋਗਰਾਮਾਂ ਦੇ ਨਾਲ ਹੀ ਵਿਆਹਾਂ ਵਿੱਚ ਵੀ ਸਿਰਫ਼ 20 ਜਣਿਆਂ ਦੇ ਹੀ ਇਕੱਠੇ ਹੋਣ ਦੀ ਇਜਾਜ਼ਤ ਹੋਵੇਗੀ। ਸੂਬੇ ਵਿੱਚ ਰੋਜ਼ਾਨਾ ਘੱਟੋ-ਘੱਟ 35,000 ਵਿਅਕਤੀਆਂ ਦੀ ਟੈਸਟਿੰਗ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਕਾਂਗਰਸ ਨੇ 31 ਮਾਰਚ ਤੱਕ ਕੋਈ ਵੀ ਸਿਆਸੀ ਰੈਲੀ ਨਾ ਕਰਨ ਦਾ ਐਲਾਨ ਕੀਤਾ ਹੈ ਤੇ ਸਾਰੇ ਸਿਆਸੀ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਹੀ ਦੁਰਗਿਆਣਾ ਮੰਦਰ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਤੇ ਹੋਰ ਧਾਰਮਿਕ ਸਥਾਨਾਂ ਉੱਤੇ ਦਰਸ਼ਨਾਂ ਲਈ ਆ ਰਹੇ ਲੋਕਾਂ ਨੂੰ ਮਾਸਕ ਪਹਿਨਣ ਲਈ ਪ੍ਰੇਰਿਤ ਕਰਨ।
ਇਹ ਵੀ ਪੜ੍ਹੋ: ਮਾਰਚ ਮਹੀਨੇ ਹੀ ਖ਼ਰੀਦ ਲਵੋ ਆਪਣਾ ਮਨਪਸੰਦ ਸਮਾਰਟ ਟੀਵੀ, ਅਪ੍ਰੈਲ ’ਚ ਇੰਨੇ ਹਜ਼ਾਰ ਵਧ ਜਾਵੇਗੀ ਕੀਮਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904