ਪੜਚੋਲ ਕਰੋ

ਕੈਪਟਨ ਸਰਕਾਰ ਦੀ ਦੋਹਰੀ ਨੀਤੀ, ਕਰਜ਼ਾ ਮੁਆਫ਼ੀ ਸਮਾਗਮਾਂ ’ਚ ਸ਼ਾਮਲ ਨਾ ਹੋਣ ਵਾਲਿਆਂ ਦੇ ਨਹੀਂ ਮੁਆਫ਼ ਹੋਣਗੇ ਕਰਜ਼ੇ

ਚੰਡੀਗੜ੍ਹ: ਕਿਸਾਨਾਂ ਨਾਲ ਕਰਜ਼ਾ ਮੁਆਫੀ ਵਰਗੇ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਆਫੀ ਸਬੰਧੀ ਦੂਹਰੇ ਮਾਪਦੰਡ ਆਪਣਾ ਰਹੀ ਹੈ। ਇਸ ਸਬੰਧੀ ਫਰੀਦਕੋਟ ਵਿੱਚ ਹੋਣ ਵਾਲੇ ਕਰਜ਼ਾ ਮੁਆਫ਼ੀ ਦੇ ਸਮਾਗਮ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀ ਹਦਾਇਤ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਮੁਤਾਬਕ ਕਿਹਾ ਗਿਆ ਹੈ ਕਿ ਸਿਰਫ ਉਨ੍ਹਾਂ ਕਿਸਾਨਾਂ ਦੇ ਖਾਤਿਆਂ ਵਿੱਚ ਕਰਜ਼ ਮੁਆਫੀ ਦੀ ਰਕਮ ਕ੍ਰੈਡਿਟ ਕੀਤੀ ਜਾਏਗੀ ਜਿਹੜੇ ਕਰਜ਼ ਮੁਆਫ਼ੀ ਦੇ ਸਮਾਗਮ ਵਿੱਚ ਸ਼ਾਮਲ ਹੋਣਗੇ। ਕਿਹਾ ਜਾ ਰਿਹਾ ਹੈ ਕਿ ਇਹ ਸਭ ਸਮਾਗਮ ਵਿੱਚ ਭੀੜ ਇਕੱਠੀ ਕਰਨ ਲਈ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਰਾਜ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਕਰਜ਼ਾ ਮੁਆਫੀ ਸਕੀਮ ਦਾ ਆਗਾਜ਼ ਕੀਤਾ ਜਿਸ ਤਹਿਤ ਹੁਣ 2 ਫਰਵਰੀ ਫਰੀਦਕੋਟ ’ਚ ਵੀ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਕਰਜ਼ਾ ਮੁਕਤੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਜ਼ਿਲ੍ਹੇ ਭਰ ਦੀਆਂ ਸਹਿਕਾਰੀ ਸੁਸਾਇਟੀਆਂ/ਸਭਾਵਾਂ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ ਕੀਤਾ ਜਾਵੇਗਾ। ਸਮਾਗਮ ਸਬੰਧੀ ਲੋਕਾਂ ਦੀ ਭੀੜ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ ਨੇ ਆਪਣੇ ਅਧੀਨ ਪੈਂਦੇ ਸਹਿਕਾਰੀ ਸਭਾਵਾਂ ਦੇ ਸੱਕਤਰਾਂ ਨੂੰ ਇੱਕ ਪੱਤਰ ਨੰਬਰ ਐਸਏ/ਐਸਆਰ/ਫਰੀਦਕੋਟ 147-233 ਮਿਤੀ 29/01/2019 ਜਾਰੀ ਕਰ ਕੇ ਸਮਾਗਮ ਵਿਚ ਵੱਧ ਤੋਂ ਵੱਧ ਮੈਂਬਰਾਂ (ਕਿਸਾਨਾਂ) ਦੀ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਕਿਹਾ ਗਿਆ ਹੈ ਕਿ ਸਿਰਫ ਉਨ੍ਹਾਂ ਮੈਂਬਰਾਂ(ਕਿਸਾਨਾਂ) ਦੇ ਖਾਤਿਆਂ ਵਿੱਚ ਹੀ ਕਰਜ਼ਾ ਮੁਆਫੀ ਦੀ ਰਕਮ ਕ੍ਰੈਡਿਟ ਹੋਵੇਗੀ ਜੋ 2 ਫਰਵਰੀ ਨੂੰ ਸਮਾਗਮ ਵਿੱਚ ਹਾਜ਼ਰ ਹੋਣਗੇ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਕਰਜ਼ਾ ਮੁਆਫ ਕਰਨਾ ਚਾਹੁੰਦੀ ਹੈ ਤਾਂ ਆਪਣੇ ਵਾਅਦੇ ਮੁਤਾਬਕ ਸਾਰੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ ਆਪਣੇ ਚਹੇਤਿਆਂ ਦਾ ਹੀ ਕਰਜ਼ਾ ਮੁਆਫ ਕਰਨਾ ਚਾਹੁੰਦੀ ਹੈ। ਕਿਸਾਨਾਂ ਨੇ ਕਿਹਾ ਕਿ ਇਹ ਸਭ ਸਰਕਾਰ ਦੀ ਡਰਾਮੇਬਾਜ਼ੀ ਹੈ ਹੋਰ ਕੁਝ ਵੀ ਨਹੀਂ। ਸਬੰਧਤ ਖ਼ਬਰ- ਜਠੇਰਿਆਂ 'ਚ ਜਾ ਕੇ ਗਰਜੇ ਕੈਪਟਨ, ਕਿਸਾਨ ਕਰਜ਼ ਮੁਆਫ਼ੀ ਤੋਂ ਲੈ ਕੇ ਨਸ਼ਿਆਂ ਦੇ ਖ਼ਾਤਮੇ ਤਕ ਥਾਪੜੀ ਆਪਣੀ ਹੀ ਪਿੱਠ ਇਸ ਪੂਰੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੀਵ ਪ੍ਰਾਸ਼ਰ ਨੇ ਕਿਹਾ ਕਿ ਅਜਿਹਾ ਨਹੀਂ ਹੈ। ਸਾਰੇ ਹੀ ਯੋਗ ਕਿਸਾਨਾਂ ਦਾ ਸਹਿਕਾਰੀ ਸੁਸਾਇਟੀਆਂ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਲਾਈਨ ਇਸ ਪੱਤਰ ਵਿੱਚ ਲਿਖੀ ਗਈ ਹੈ, ਟੈਕਨੀਕਲ ਤੌਰ ’ਤੇ ਇਹ ਲਿਖਣੀ ਨਹੀਂ ਬਣਦੀ ਸੀ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਹੋਇਆ ਹੋਵੇਗਾ ਕਿ ਇਸ ਸਮਾਗਮ ਵਿੱਚ ਜ਼ਿਆਦਾ ਤੋਂ ਜ਼ਿਆਦਾ ਕਿਸਾਨ ਆਉਣ ਤਾਂ ਜੋ ਉਨ੍ਹਾਂ ਦੀ ਤਸਦੀਕ ਕਰ ਕੇ ਕਰਜ਼ਾ ਮੁਆਫੀ ਲਾਭ ਜਲਦ ਤੋਂ ਜਲਦ ਦਿੱਤਾ ਜਾ ਸਕੇ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget