ਪੜਚੋਲ ਕਰੋ
Advertisement
(Source: ECI/ABP News/ABP Majha)
ਕਿਸਾਨਾਂ ਦੀ ਮੁਫਤ ਬਿਜਲੀ 'ਤੇ ਰੌਲਾ, ਉਦਯੋਗਪਤੀਆਂ ਨੂੰ ਮੋਟੇ ਗੱਫੇ!
ਪੰਜਾਬ ਦੇ ਕਿਸਾਨਾਂ ਨੂੰ ਮਿਲਦੀ ਬਿਜਲੀ ਸਬਸਿਡੀ ਦੀ ਅਕਸਰ ਚਰਚਾ ਹੁੰਦੀ ਹੈ। ਕੁਝ ਲੋਕ ਇਸ ਦਾ ਵਿਰੋਧ ਵੀ ਕਰਦੇ ਹਨ। ਦੂਜੇ ਪਾਸੇ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਕਿਸਾਨਾਂ ਦੇ ਮੁਕਾਬਲੇ ਉਦਯੋਗਪਤੀ ਕਈ ਗੁਣਾ ਵੱਧ ਸਬਸਿਡੀ ਲੈ ਰਹੇ ਹਨ ਪਰ ਇਸ ਗੱਲ ਦੀ ਚਰਚਾ ਕਦੇ ਨਹੀਂ ਹੋਈ। ਰੋਜ਼ਾਨਾ ਅਖਬਾਰ 'ਪੰਜਾਬੀ ਟ੍ਰਿਬਿਊਨ' ਵਿੱਚ ਛਪੀ ਰਿਪੋਰਟ ਵਿੱਚ ਇਸ ਬਾਰੇ ਵੱਡੇ ਖੁਲਾਸੇ ਕੀਤੇ ਗਏ ਹਨ।
ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੂੰ ਮਿਲਦੀ ਬਿਜਲੀ ਸਬਸਿਡੀ ਦੀ ਅਕਸਰ ਚਰਚਾ ਹੁੰਦੀ ਹੈ। ਕੁਝ ਲੋਕ ਇਸ ਦਾ ਵਿਰੋਧ ਵੀ ਕਰਦੇ ਹਨ। ਦੂਜੇ ਪਾਸੇ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਕਿਸਾਨਾਂ ਦੇ ਮੁਕਾਬਲੇ ਉਦਯੋਗਪਤੀ ਕਈ ਗੁਣਾ ਵੱਧ ਸਬਸਿਡੀ ਲੈ ਰਹੇ ਹਨ ਪਰ ਇਸ ਗੱਲ ਦੀ ਚਰਚਾ ਕਦੇ ਨਹੀਂ ਹੋਈ। ਰੋਜ਼ਾਨਾ ਅਖਬਾਰ 'ਪੰਜਾਬੀ ਟ੍ਰਿਬਿਊਨ' ਵਿੱਚ ਛਪੀ ਰਿਪੋਰਟ ਵਿੱਚ ਇਸ ਬਾਰੇ ਵੱਡੇ ਖੁਲਾਸੇ ਕੀਤੇ ਗਏ ਹਨ।
ਰਿਪੋਰਟ ਮੁਤਾਬਕ ਪੰਜਾਬ ਸਰਕਾਰ ਮੌਜੂਦਾ ਸਮੇਂ ਵੱਡੇ ਉਦਯੋਗਪਤੀਆਂ ਨੂੰ ਪ੍ਰਤੀ ਕੁਨੈਕਸ਼ਨ ਔਸਤਨ 19.05 ਲੱਖ ਰੁਪਏ ਸਾਲਾਨਾ ਬਿਜਲੀ ਸਬਸਿਡੀ ਦੇ ਰਹੀ ਹੈ, ਜਦੋਂਕਿ ਕਿਸਾਨਾਂ ਨੂੰ ਪ੍ਰਤੀ ਕੁਨੈਕਸ਼ਨ ਔਸਤਨ ਸਿਰਫ਼ 44 ਹਜ਼ਾਰ ਰੁਪਏ ਦੀ ਹੀ ਸਬਸਿਡੀ ਮਿਲਦੀ ਹੈ। ਸਰਕਾਰ ਨੇ ਲੰਘੇ ਮਾਲੀ ਵਰ੍ਹੇ ਦੌਰਾਨ ਪੰਜਾਬ ਦੇ ਦਰਜਨ ਵੱਡੇ ਸਨਅਤਕਾਰਾਂ ਨੂੰ ਕਰੀਬ 95.10 ਕਰੋੜ ਦੀ ਬਿਜਲੀ ਸਬਸਿਡੀ ਦਿੱਤੀ ਹੈ।
ਰਿਪੋਰਟ ਮੁਤਾਬਕ ਪੰਜਾਬ ਵਿੱਚ ਇਸ ਵੇਲੇ ਹਰ ਵਰਗ ਦੇ 94.78 ਲੱਖ ਬਿਜਲੀ ਕੁਨੈਕਸ਼ਨ ਹਨ। ਇਨ੍ਹਾਂ ’ਚੋਂ 1.27 ਲੱਖ ਸਨਅਤੀ ਕੁਨੈਕਸ਼ਨ ਹਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸਾਲਾਨਾ ਕਰੀਬ 1990.38 ਕਰੋੜ ਦੀ ਬਿਜਲੀ ਸਬਸਿਡੀ ਦਿੱਤੀ ਜਾ ਰਹੀ ਹੈ। ਸਮਾਲ ਪਾਵਰ ਦੇ 87,802 ਬਿਜਲੀ ਕੁਨੈਕਸ਼ਨਾਂ ਨੂੰ ਸਿਰਫ਼ 176.60 ਕਰੋੜ ਦੀ ਸਾਲਾਨਾ ਸਬਸਿਡੀ ਮਿਲਦੀ ਹੈ। ਮੱਧ ਆਕਾਰੀ ਸਨਅਤਾਂ ਦੇ ਕੁਨੈਕਸ਼ਨਾਂ ਦੀ ਗਿਣਤੀ 31,235 ਹੈ। ਵੱਡਾ ਲਾਹਾ ਸਿਰਫ ਵੱਡੇ ਸਨਅਤੀ ਘਰਾਣਿਆਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੀ ਗਿਣਤੀ ਸਿਰਫ਼ 8223 ਬਣਦੀ ਹੈ।
ਦੂਜੇ ਪਾਸੇ ਖੇਤੀ ਸੈਕਟਰ ਵਿਚ ਬਿਜਲੀ ਸਬਸਿਡੀ ਲੈਣ ਵਾਲੇ ਕੁਨੈਕਸ਼ਨਾਂ ਦੀ ਗਿਣਤੀ 13.80 ਲੱਖ ਹੈ ਜਿਨ੍ਹਾਂ ਨੂੰ ਪ੍ਰਤੀ ਕੁਨੈਕਸ਼ਨ ਔਸਤਨ ਸਿਰਫ਼ 44 ਹਜ਼ਾਰ ਰੁਪਏ ਸਾਲਾਨਾ ਸਬਸਿਡੀ ਮਿਲਦੀ ਹੈ। ਖੇਤੀ ਟਿਊਬਵੈੱਲ ਕੁਨੈਕਸ਼ਨਾਂ ਦੇ ਅੰਕੜੇ ਹੋਰ ਹੈਰਾਨ ਕਰਨ ਵਾਲੇ ਹਨ। ਇੱਥੇ ਵੀ ਵੱਡੇ ਤੇ ਪੈਸੇ ਵਾਲੇ ਕਿਸਾਨ ਸਬਸਿਡੀ ਦਾ ਲਾਭ ਲੈ ਰਹੇ ਹਨ। ਵੇਰਵਿਆਂ ਅਨੁਸਾਰ ਪੰਜਾਬ ’ਚ 1.83 ਲੱਖ ਅਜਿਹੇ ਕਿਸਾਨ ਹਨ ਜਿਨ੍ਹਾਂ ਕੋਲ ਇੱਕ ਤੋਂ ਜ਼ਿਆਦਾ ਟਿਊਬਵੈੱਲ ਕੁਨੈਕਸ਼ਨ ਹਨ।
ਪੰਜਾਬ ਵਿਚ ਅਜਿਹੇ 10,128 ਕਿਸਾਨਾਂ ਦਾ ਪਤਾ ਲੱਗਾ ਹੈ ਜਿਨ੍ਹਾਂ ਦੇ ਨਾਮ ’ਤੇ ਚਾਰ ਜਾਂ ਚਾਰ ਤੋਂ ਜ਼ਿਆਦਾ ਮੋਟਰਾਂ ਹਨ। ਤਿੰਨ-ਤਿੰਨ ਖੇਤੀ ਮੋਟਰਾਂ ਵਾਲੇ ਕਿਸਾਨਾਂ ਦੀ ਗਿਣਤੀ 29,322 ਹੈ। ਦੋ-ਦੋ ਖੇਤੀ ਮੋਟਰਾਂ ਵਾਲੇ ਕਿਸਾਨਾਂ ਦੀ ਗਿਣਤੀ 1.42 ਲੱਖ ਦੇ ਕਰੀਬ ਹੈ। ਪੰਜਾਬ ਸਰਕਾਰ ਵੱਲੋਂ ਸਾਲ 2019-20 ਦੌਰਾਨ ਕਰੀਬ 9674 ਕਰੋੜ ਦੀ ਅਨੁਮਾਨਿਤ ਸਬਸਿਡੀ ਹਰ ਵਰਗ ਨੂੰ ਦਿੱਤੀ ਜਾਣੀ ਹੈ। ਪਾਵਰਕੌਮ ਨੂੰ ਮਾਲੀ ਵਰ੍ਹੇ ਦੌਰਾਨ 31,762 ਕਰੋੜ ਰੁਪਏ ਦੀ ਆਮਦਨ ਹੋਣੀ ਹੈ।
ਪੰਜਾਬ ਸਰਕਾਰ ਤੋਂ ਮਿਲਦੀ ਸਬਸਿਡੀ ਦੀ ਰਕਮ ਪਾਵਰਕੌਮ ਦੀ ਕੁੱਲ ਆਮਦਨ ਦਾ 30 ਫੀਸਦੀ ਹੈ। ਕਾਂਗਰਸ ਸਰਕਾਰ ਵੱਲੋਂ ਸਨਅਤਾਂ ਨੂੰ ਪੰਜ ਵਰ੍ਹਿਆਂ ਲਈ ਪ੍ਰਤੀ ਯੂਨਿਟ ਪੰਜ ਰੁਪਏ ਦੇ ਹਿਸਾਬ ਨਾਲ ਬਿਜਲੀ ਦਿੱਤੀ ਜਾ ਰਹੀ ਹੈ। ਨਵੇਂ ਨਿਵੇਸ਼ ਲਈ ਮੀਡੀਅਮ ਤੇ ਲਾਰਜ ਸਕੇਲ ਸਨਅਤਾਂ ਨੂੰ ਸੱਤ ਵਰ੍ਹਿਆਂ ਲਈ ਬਿਜਲੀ ਕਰ ਤੋਂ ਸੌ ਫੀਸਦੀ ਛੋਟ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਖਾਸ ਸਨਅਤੀ ਖੇਤਰ ਨੂੰ ਇਹ ਛੋਟ 10 ਸਾਲਾਂ ਲਈ ਦਿੱਤੀ ਜਾਣੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement