ਚੰਡੀਗੜ੍ਹ: ਕਿਸਾਨ ਅੰਦੋਲਨ (Farmers Protest) ਨੇ ਪੰਜਾਬ ਦੀ ਸਿਆਸੀ ਫਿਜ਼ਾ ਬਦਲ ਦਿੱਤੀ ਹੈ। ਇਹ ਤੈਅ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਉਹ ਪਾਰਟੀ ਹੀ ਜਿੱਤੇਗੀ ਜਿਹੜੀ ਕਿਸਾਨਾਂ ਨੂੰ ਨਾਲ ਤੋਰ ਸਕੇਗੀ। ਇਸੇ ਲਈ ਕਾਂਗਰਸ ਛੱਡਣ ਦਾ ਐਲਾਨ ਕਰ ਚੁੱਕੇ ਕੈਪਟਨ ਅਮਰਿੰਦਰ ਸਿੰਘ (Captain Amarinder Singh on Farm Laws) ਵੀ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਕਰਵਾ ਕੇ ਨਵੀਂ ਸਿਆਸੀ ਪਾਰਟੀ ਖੇਡਣ ਦੇ ਸੁਫਨੇ ਵੇਖ ਰਹੇ ਹਨ। ਇਸੇ ਤਰ੍ਹਾਂ ਦੂਜੀਆਂ ਪਾਰਟੀਆਂ ਵੀ ਕਿਸਾਨਾਂ ਦਾ ਭਰੋਸਾ ਜਿੱਤਣ ਦਾ ਸਿਰ ਤੋੜ ਯਤਨ ਕਰ ਰਹੀਆਂ ਹਨ।


ਆਮ ਆਦਮੀ ਪਾਰਟੀ (AAP Punjab) ਨੂੰ ਲੱਗਦਾ ਹੈ ਕਿ ਇਸ ਵਾਰ ਕਿਸਾਨ ਉਸ ਨਾਲ ਹਮਦਰਦੀ ਵਿਖਾ ਸਕਦੇ ਹਨ। ਇਸ ਲਈ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਕਿਸਾਨਾਂ ਨਾਲ ਗੱਲਬਾਤ ਕਰਨਾ ਮਾਨਸਾ ਪਹੁੰਚੇ। ਕੇਜਰੀਵਾਲ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਕਿਸਾਨ ਖੁਦਕੁਸ਼ੀ ਨਹੀਂ ਕਰਨਗੇ।


ਕੇਜਰੀਵਾਲ ਨੇ ਕਿਹਾ ਕਿ ਪਹਿਲੀ ਅਪਰੈਲ 2022 ਤੋਂ ਬਾਅਦ ਪੰਜਾਬ ਦੇ ਕਿਸਾਨ-ਕਿਰਤੀ ਤੇ ਮਜ਼ਦੂਰ ਫ਼ਸਲਾਂ ਦੇ ਖ਼ਰਾਬੇ ਕਾਰਨ ਖ਼ੁਦਕੁਸ਼ੀ ਕਰਨ ਲਈ ਮਜਬੂਰ ਨਹੀਂ ਹੋਣਗੇ। ਉਨ੍ਹਾਂ ਵਾਅਦਾ ਕਰਦਿਆਂ ਕਿਹਾ ਕਿ ਉਹ ਜੋ ਕਹਿੰਦੇ ਹਨ, ਉਹ ਕਰ ਕੇ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ 30 ਅਪਰੈਲ 2022 ਤੱਕ ਹਰੇਕ ਪ੍ਰਭਾਵਿਤ ਕਿਸਾਨ-ਮਜ਼ਦੂਰ ਦੇ ਖਾਤੇ ’ਚ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪਹੁੰਚ ਜਾਵੇਗਾ।


ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਕੋਈ ਕਿਸਾਨ ਖ਼ੁਦਕੁਸ਼ੀ ਕਰਦਾ ਹੈ ਤਾਂ ਉਨ੍ਹਾਂ ਨੂੰ ਬਹੁਤ ਦੁੱਖ ਹੁੰਦਾ ਹੈ, ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੈ ਪਰ ਹੋਰਨਾਂ ਪਾਰਟੀਆਂ ਤੇ ਆਗੂਆਂ ਨੂੰ ਕੋਈ ਦੁੱਖ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਨਕਲ ਕਰਨੀ ਸੌਖੀ ਹੈ, ਪਰ ਅਮਲ ਕਰਨਾ ਬਹੁਤ ਔਖਾ ਹੈ, ਜਿਸ ਲਈ ਪੰਜਾਬ ਦੇ ਲੋਕ ਨਕਲ ਕਰਨ ਵਾਲਿਆਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ ਕਿਉਂਕਿ ਉਨ੍ਹਾਂ ਦੇ ਸਾਹਮਣੇ ਅਸਲੀ ਕੇਜਰੀਵਾਲ ਖੜ੍ਹਾ ਹੈ।


ਇਹ ਵੀ ਪੜ੍ਹੋ: Lottery Prize: ਇੱਕ ਝਟਕੇ 'ਚ ਬਦਲੀ ਕਿਸਮਤ, ਵਿਅਕਤੀ ਨੇ ਜਿੱਤੀ 15 ਕਰੋੜ ਦੀ ਲਾਟਰੀ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904