Punjab News: ਸੀਐੱਮ ਭਗਵੰਤ ਮਾਨ ਵੱਲੋਂ ਕਿਸਾਨਾਂ ਦੇ ਹੱਕ  'ਚ ਇੱਕ ਹੋਰ ਅਹਿਮ ਫੈਸਲਾ ਲਿਆ ਗਿਆ ਹੈ। ਕਿਸਾਨਾਂ ਦੀ ਮੰਗ ਮੰਨਦਿਆਂ ਸਰਕਾਰ ਨੇ ਮੂੰਗੀ ਦੀ ਸਰਕਾਰੀ ਖਰੀਦ ਦਾ ਸਮਾਂ ਵਧਾ ਦਿੱਤਾ ਹੈ। ਹੁਣ 10 ਅਗਸਤ ਤੱਕ ਕਿਸਾਨ ਮੰਡੀਆਂ  'ਚ ਆਪਣੀ ਫਸਲ ਪਹੁੰਚਾ ਸਕਦੇ ਹਨ। ਜਿਸ ਬਾਰੇ ਸੀਐੱਮ ਮਾਨ ਵੱਲੋਂ ਟਵੀਟ ਕਰ ਜਾਣਕਾਰੀ ਦਿੱਤੀ ਗਈ ਹੈ। 


 






ਬੀਤੇ ਦਿਨ ਕਿਸਾਨਾਂ ਨਾਲ ਬਣੀ ਸੀ ਸਰਕਾਰ ਦੀ ਕਈ ਮੰਗਾਂ 'ਤੇ ਸਹਿਮਤੀ


ਇਸ ਦੌਰਾਨ ਕਿਸਾਨਾਂ ਵੱਲੋਂ ਗੰਨੇ ਦੀ ਅਦਾਇਗੀ , ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਬਿਜਲੀ ਸਮੇਤ ਕੁਝ ਹੋਰ ਮੁੱਦੇ ਉਠਾਏ ਗਏ ਸਨ। ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ ਤੇ ਕਿਸਾਨ ਹੁਣ ਸਹਿਮਤ ਹੋ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਬਹੁਤ ਸਾਰੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ , ਜਿਵੇਂ ਕਿ ਆਰ.ਪੀ.ਐਫ।


ਅਸੀਂ ਮ੍ਰਿਤਕ 292 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇ ਚੁੱਕੇ ਹਾਂ ਅਤੇ ਬਾਕੀਆਂ ਨੂੰ ਜਲਦੀ ਮਿਲ ਜਾਵੇਗਾ। ਅਜਿਹੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਵੀ ਅਗਸਤ ਤੱਕ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਉਤੇ ਦਰਜ ਸਾਰੇ ਪਰਚੇ ਰੱਦ ਹੋਣਗੇ। 5 ਅਗਸਤ ਨੂੰ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨੂੰ ਮਿਲੇਗੀ।


ਮਾਨ ਨੇ ਦੱਸਿਆ ਕਿ 294.98 ਕਰੋੜ ਸਰਕਾਰ ਵੱਲ ਗੰਨੇ ਦੀ ਅਦਾਇਗੀ ਹੈ। ਗੰਨੇ ਦੀ ਅਦਾਇਗੀ ਵਜੋਂ ਬਾਕੀ 100 ਕਰੋੜ ਦਾ ਭੁਗਤਾਨ 2 ਕਿਸ਼ਤਾਂ ਵਿੱਚ ਕੀਤਾ ਜਾਵੇਗਾ। ਗੰਨ ਦੇ ਬਕਾਏ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 7 ਸਤੰਬਰ ਤੱਕ ਗੰਨੇ ਦਾ ਭੁਗਤਾਨ ਕਰ ਦਿੱਤਾ ਜਾਵੇਗਾ। 7 ਸਤੰਬਰ ਤੋਂ ਪਹਿਲਾਂ ਕਿਸਾਨਾਂ ਨੂੰ ਪੇਅਮੈਂਟ ਕੀਤੀ ਜਾਵੇਗੀ। 15 ਸਤੰਬਰ ਤੱਕ 100 ਕਰੋੜ ਦਾ ਭੁਗਤਾਨ ਕੀਤਾ ਜਾਵੇਗਾ। 

 

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੀਟਿੰਗ ਤੋਂ ਬਾਅਦ ਕਿਹਾ ਕੱਲ੍ਹ ਅਸੀਂ ਪ੍ਰਦਰਸ਼ਨ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਸਾਡੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਅਸੀਂ ਇਕੱਠੇ 7 ਸਤੰਬਰ ਨੂੰ ਮੁੱਖ ਮੰਤਰੀ ਨਾਲ ਦੁਬਾਰਾ ਮੁਲਾਕਾਤ ਕਰਾਂਗੇ। ਜੇਕਰ 7 ਸਤੰਬਰ ਤੱਕ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਸ ਤੋਂ ਬਾਅਦ ਅਸੀਂ ਫੈਸਲਾ ਕਰਾਂਗੇ ਕਿ ਅੱਗੇ ਕੀ ਕਰਨਾ ਹੈ।