ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਇੱਕ ਹੋਰ ਵੱਡਾ ਫ਼ੈਸਲਾ, ਟਿਊਬਵੈੱਲਾਂ ‘ਤੇ ਲੋਡ ਵਧਾਉਣ ਦਾ ਖਰਚਾ ਘਟਾ ਕੇ ਕੀਤਾ 2500 ਰੁਪਏ
Punjab News: ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਇੱਕ ਹੋਰ ਵੱਡਾ ਫੈਸਲਾ ਸੁਣਾਇਆ ਹੈ। ਸੀਐੱਮ ਵੱਲੋਂ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਇੱਕ ਵੱਡਾ ਫ਼ੈਸਲਾ ਸਾਂਝਾ ਕਰਦੇ ਮੈਨੂੰ ਬੜੀ ਖ਼ੁਸ਼ੀ ਹੋ ਰਹੀ ਹੈ..ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਹੈ..ਹਜ਼ਾਰਾ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ..ਅਸੀਂ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ.. pic.twitter.com/3rS6ZFAYpJ
— Bhagwant Mann (@BhagwantMann) June 9, 2022
ਇਹ ਵੀ ਪੜ੍ਹੋ:
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪੂਰੀ ਸ਼ਿੱਦਤ ਨਾਲ ਕੰਮ ਕਰਨ ਦੇ ਨਿਰਦੇਸ਼
ਪੰਜਾਬ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਨਿਰਦੇਸ਼ ਦਿੱਤਾ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾਣ।
ਇੱਥੇ ਸਰਕਾਰੀ ਗ੍ਰਹਿ ਵਿਖੇ ਵੀਰਵਾਰ ਨੂੰ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸੰਭਵ ਤਰੀਕੇ ਨਾਲ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨਾ ਪੀ.ਪੀ.ਸੀ.ਬੀ. ਦਾ ਫ਼ਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਇਸ ਲੋਕ ਭਲਾਈ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੀ.ਪੀ.ਸੀ.ਬੀ. ਨੂੰ ਭੌਂ, ਪਾਣੀ ਜਾਂ ਹਵਾਈ ਪ੍ਰਦੂਸ਼ਣ ਦਾ ਘੱਟ ਤੋਂ ਘੱਟ ਹੋਣਾ ਯਕੀਨੀ ਬਣਾਉਣ ਲਈ ਕਾਰਵਾਈ ਸ਼ੁਰੂ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਗਾਮੀ ਪੀੜ੍ਹੀਆਂ ਲਈ ਪੰਜਾਬ ਨੂੰ ਬਚਾਉਣ ਲਈ ਇਹ ਕੰਮ ਸਮੇਂ ਦੀ ਲੋੜ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ।
ਇਕ ਹੋਰ ਮਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੀ.ਪੀ.ਸੀ.ਬੀ. ਨੂੰ ਸੂਬੇ ਭਰ ਵਿੱਚ ਭੱਠਿਆਂ ਉਤੇ ਪ੍ਰਦੂਸ਼ਣ ਮੁਕਤ ਜ਼ਿਗ-ਜ਼ੈਗ ਤਕਨਾਲੋਜੀ ਲਾਗੂ ਕਰਨ ਲਈ ਫੌਰੀ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭੱਠਾ ਮਾਲਕਾਂ ਨੂੰ ਪ੍ਰਦੂਸ਼ਣ ਨੂੰ ਬਿਲਕੁੱਲ ਖ਼ਤਮ ਕਰਨ ਲਈ ਨਵੀਂ ਤਕਨੀਕ ਅਪਨਾਉਣ ਲਈ ਉਤਸ਼ਾਹਤ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਉਲੰਘਣਾ ਕਰਨ ਵਾਲੇ ਭੱਠਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਾਹੀਦੀ ਹੈ।