ਪੜਚੋਲ ਕਰੋ

ਪੰਜਾਬ ’ਚ ਇਸ ਵਾਰ ਝੋਨੇ ਦੀ ਹੋਏਗੀ ਸਿੱਧੀ ਬਿਜਾਈ, 20 ਲੱਖ ਏਕੜ ਦੀ ਟੀਚਾ

ਪੰਜਾਬ ’ਚ ਝੋਨੇ ਦੀ ਲਵਾਈ ਦਾ ਕੰਮ ਜੂਨ ਦੇ ਮੱਧ ਤੋਂ ਸ਼ੁਰੂ ਹੋ ਜਾਂਦਾ ਹੈ। ਖੇਤੀਬਾੜੀ ਵਿਭਾਗ, ਪੰਜਾਬ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਨੇ ਦੱਸਿਆ ਕਿ DSR ਰਾਹੀਂ ਕਾਸ਼ਤ ਲਈ ਇਲਾਕਿਆਂ ਦੀ ਸ਼ਨਾਖ਼ਤ ਸ਼ੁਰੂ ਕਰ ਦਿੱਤੀ।

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਕਾਸ਼ਤ ਹੇਠਲਾ ਕੁੱਲ ਰਕਬਾ 62 ਲੱਖ ਏਕੜ ਹੈ। ਸੂਬੇ ਦਾ ਖੇਤੀਬਾੜੀ ਵਿਭਾਗ ਹੁਣ ਇਸ ਵਿੱਚੋਂ 20 ਲੱਖ ਏਕੜ ਜ਼ਮੀਨ ਉੱਤੇ ਸਿੱਧੀ ਸੀਡਿੰਗ ਤਕਨੀਕ ਰਾਹੀਂ ਚੌਲਾਂ (DSR) ਦੀ ਕਾਸ਼ਤ ਕਰਨ ਦੀ ਯੋਜਨਾ ਉਲੀਕ ਰਿਹਾ ਹੈ। ਆਉਂਦੇ ਸਾਉਣੀ (ਖ਼ਰੀਫ਼) ਦੇ ਸੀਜ਼ਨ ਦੌਰਾਨ ਇਸ ਤਕਨੀਕ ਮੁਤਾਬਕ ਚੌਲਾਂ ਦੀ ਕਾਸ਼ਤ ਸ਼ੁਰੂ ਕਰ ਦਿੱਤੀ ਜਾਵੇਗੀ।

ਪਿਛਲੇ ਵਰ੍ਹੇ ਜਲ ਸੰਭਾਲ ਤਕਨੀਕ ਰਾਹੀਂ 10 ਲੱਖ ਏਕੜ ਰਕਬੇ ’ਤੇ ਝੋਨੇ ਦੀ ਕਾਸ਼ਤ ਕੀਤੀ ਗਈ ਸੀ। ਐਤਕੀਂ 12 ਲੱਖ ਏਕੜ ਜ਼ਮੀਨ ਉੱਤੇ ਬਾਸਮਤੀ ਵੱਖਰੇ ਤੌਰ ਉੱਤੇ ਪੈਦਾ ਕੀਤੀ ਜਾਵੇਗੀ। ਇਸ ਟੀਚੇ ਦੀ ਪੂਰਤੀ ਲਈ ਵਿਭਾਗ ਨੇ ਪਿੰਡਾਂ ਵਿੱਚ ਕੈਂਪ ਲਾਉਣੇ ਸ਼ੁਰੂ ਕਰ ਦਿੱਤੇ ਹਨ।

ਪੰਜਾਬ ’ਚ ਝੋਨੇ ਦੀ ਲਵਾਈ ਦਾ ਕੰਮ ਜੂਨ ਦੇ ਮੱਧ ਤੋਂ ਸ਼ੁਰੂ ਹੋ ਜਾਂਦਾ ਹੈ। ਖੇਤੀਬਾੜੀ ਵਿਭਾਗ, ਪੰਜਾਬ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਨੇ ਦੱਸਿਆ ਕਿ DSR ਰਾਹੀਂ ਕਾਸ਼ਤ ਲਈ ਇਲਾਕਿਆਂ ਦੀ ਸ਼ਨਾਖ਼ਤ ਸ਼ੁਰੂ ਕਰ ਦਿੱਤੀ ਗਈ ਤੇ ਫਿਰ ਉਨ੍ਹਾਂ ਉੱਤੇ ਬਹੁਤ ਨੇੜਿਓਂ ਨਜ਼ਰ ਰੱਖੀ ਜਾਵੇਗੀ। ਡਾਇਰੈਕਟਰ ਨੇ ਇਹ ਵੀ ਦੱਸਿਆ ਕਿ ਪਿਛਲੇ ਸਾਲ ਪਹਿਲੀ ਵਾਰ DSR ਵਿਧੀ ਦੀ ਵਰਤੋਂ ਕੀਤੀ ਗਈ ਸੀ ਪਰ ਤਦ ਕਿਸਾਨਾਂ ਨੂੰ ਕੁਝ ਸਮੱਸਿਆਵਾਂ ਪੇਸ਼ ਆਈਆਂ ਸਨ ਪਰ ਇਸ ਵਾਰ ਅਜਿਹੀਆਂ ਸਾਰੀਆਂ ਔਕੜਾਂ ਦੂਰ ਕਰ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ PR-126 ਕਿਸਮ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਕਿਉਂਕਿ ਇਹ DSR ਤਕਨੀਕ ਲਈ ਬਹੁਤ ਢੁਕਵੀਂ ਹੈ। ਇਸ ਲਈ PUSA-44 ਕਿਸਮ ਦੀ ਕਾਸ਼ਤ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ‘ਸਾਡਾ ਉਦੇਸ਼ ਇੱਕ–ਤਿਹਾਈ ਰਕਬੇ ਉੱਤੇ DSR ਅਧੀਨ ਝੋਨੇ ਦੀ ਕਾਸ਼ਤ ਕੀਤੀ ਜਾਵੇ।’ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬਾਸਮਤੀ ਚੌਲਾਂ ਦੀ ਪੈਦਾਵਾਰ ਇਸ ਤਕਨੀਕ ਨਾਲ ਨਹੀਂ ਕੀਤੀ ਜਾਵੇਗੀ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਵਾਈਸ ਚਾਂਸਲਰ ਬੀਐਸ ਢਿਲੋਂ ਨੇ ਕਿਹਾ ਕਿ ਇਹ ਪਾਣੀ ਦੀ ਸੰਭਾਲ ਵੱਲ ਇੱਕ ਵੱਡਾ ਕਦਮ ਹੋਵੇਗਾ ਤੇ ਖੇਤੀਬਾੜੀ ਵੀ ਚਿਰਸਥਾਈ ਤਰੀਕੇ ਜਾਰੀ ਰਹਿ ਸਕੇਗੀ। ਉਨ੍ਹਾਂ ਕਿਹਾ ਕਿ ਇੰਝ ਕਿਸਾਨ ਵਾਤਾਵਰਣ ਨੂੰ ਬਚਾਉਣ ਲਈ ਆਪਣਾ ਯੋਗਦਾਨ ਪਾਉਣਗੇ।

ਝੋਨੇ ਦੀ ਕਾਸ਼ਤ DSR ਤਕਨੀਕ ਰਾਹੀਂ ਕਰਨ ਨਾਲ ਪਾਣੀ ਦੀ 15 ਤੋਂ 20 ਫ਼ੀਸਦੀ ਤੱਕ ਦੀ ਬੱਚਤ ਹੁੰਦੀ ਹੈ। ਦੱਸ ਦੇਈਏ ਕਿ ਇੱਕ ਕਿਲੋ ਚੌਲਾਂ ਦੀ ਪੈਦਾਵਾਰ ਲਈ 3,367 ਲਿਟਰ ਪਾਣੀ ਚਾਹੀਦਾ ਹੁੰਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਐਗ੍ਰੌਨੋਮੀ ਵਿਭਾਗ ਦੇ ਮੁਖੀ ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਸਾਰੇ 12,000 ਪਿੰਡਾਂ ਨੂੰ DSR ਅਧੀਨ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ: National Film Awards: ਸੋਮਵਾਰ ਸ਼ਾਮ 4 ਵਜੇ ਕੀਤਾ ਜਾਵੇਗਾ ਰਾਸ਼ਟਰੀ ਫਿਲਮ ਐਵਾਰਡਾਂ ਦਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Embed widget