Punjab Rain: ਪੰਜਾਬ 'ਚ ਬਾਰਸ਼ ਦਾ ਕਹਿਰ, ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਦੇ ਹੁਕਮ
Punjab Weather Update: ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਅਧਿਕਾਰੀਆਂ ਦੀਆਂ ਟੀਮਾਂ ਨੂੰ ਪਹਿਲਾਂ ਹੀ ਫਸਲਾਂ ਦੇ ਹੋਏ ਨੁਕਸਾਨ ਦਾ ਸਮੇਂ ਸਿਰ ਸਰਵੇ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ।
ਜਲੰਧਰ: ਪੰਜਾਬ ਵਿੱਚ ਪੱਕਣ ਕਿਨਾਰੇ ਫਸਲਾਂ ਉੱਪਰ ਬਾਰਸ਼ ਕਹਿਰ ਬਣ ਵਰ੍ਹ ਰਹੀ ਹੈ। ਤੇਜ਼ ਹਵਾ ਤੇ ਮੀਂਹ ਕਰਨ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਇਸ ਨੂੰ ਵੇਖਦਿਆਂ ਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਾਲ ਅਧਿਕਾਰੀਆਂ ਜ਼ਿਲ੍ਹਾ ਮਾਲ ਅਫ਼ਸਰ ਤੇ ਸਾਰੇ ਉਪ ਮੰਡਲ ਮੈਜਿਸਟਰੇਟ ਨੂੰ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਚੱਲਣ ਕਰਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਅਧਿਕਾਰੀਆਂ ਦੀਆਂ ਟੀਮਾਂ ਨੂੰ ਪਹਿਲਾਂ ਹੀ ਫਸਲਾਂ ਦੇ ਹੋਏ ਨੁਕਸਾਨ ਦਾ ਸਮੇਂ ਸਿਰ ਸਰਵੇ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਾਲ ਅਧਿਕਾਰੀਆਂ ਨੂੰ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਸਹੀ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਜਲਦ ਤੋਂ ਜਲਦ ਕਿਸਾਨਾਂ ਨੂੰ ਰਾਹਤ ਪਹੁੰਚਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਸਮੇਂ ਸਿਰ ਉਚਿੱਤ ਮੁਆਵਜ਼ਾ ਦਿਵਾਉਣ ਲਈ ਵਚਨਬੱਧ ਹੈ। ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗਾ ਤੇ ਉਨ੍ਹਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੁਆਇਆ ਜਾਵੇਗਾ।
ਉਧਰ, ਮੌਸਮ ਵਿਭਾਗ ਅਨੁਸਾਰ 23 ਤੇ 25 ਸਤੰਬਰ ਨੂੰ ਮਾਝੇ ਵਿੱਚ ਰੌਸ਼ਨੀ ਦੀ ਸੰਭਾਵਨਾ ਹੈ। ਦੂਜੇ ਪਾਸੇ, 23 ਤੋਂ 25 ਸਤੰਬਰ ਤੱਕ ਦੁਆਬਾ ਵਿੱਚ ਭਾਰੀ ਮੀਂਹ, 23 ਤੇ 24 ਸਤੰਬਰ ਨੂੰ ਪੱਛਮੀ ਮਾਲਵਾ ਵਿੱਚ ਹਲਕੀ ਬਾਰਸ਼ ਤੇ 23 ਤੋਂ 26 ਸਤੰਬਰ ਤੱਕ ਪੂਰਬੀ ਮਾਲਵਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਟੀ ਵਿੱਚ ਪਟਿਆਲਾ ਤੇ ਲੁਧਿਆਣਾ ਸਮੇਤ ਬਠਿੰਡਾ, ਗੁਰਦਾਸਪੁਰ 'ਚ ਤੇਜ਼ ਬਾਰਸ਼ ਹੋ ਰਹੀ ਹੈ।
ਇਹ ਵੀ ਪੜ੍ਹੋ: Cylinder Price: ਮਹਿੰਗਾਈ ਦੀ ਮਾਰ: ਸਿਲੰਡਰ ਦੀ ਕੀਮਤ ਹੋਵੇਗੀ 1000 ਰੁਪਏ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904