(Source: ECI/ABP News/ABP Majha)
Punjab Weather Alert! ਪੰਜਾਬ 'ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਤਿੰਨ ਦਿਨ ਹੋਏਗੀ ਬਾਰਸ਼
Weather Update: ਗਰਮੀ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਲੋਕ ਗਰਮੀ ਤੋਂ ਪ੍ਰੇਸ਼ਾਨ ਹਨ।
Punjab Weather Alert: ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਦਾ ਮਿਜਾਜ਼ (Punjab Weather) ਫਿਰ ਤੋਂ ਬਦਲੇਗਾ। ਸੂਬੇ ਵਿੱਚ ਬੱਦਲ ਛਾਏ ਰਹਿਣ ਤੇ ਬਾਰਸ਼ ਹੋਣ ਦੀ ਸੰਭਾਵਨਾ (Chance of Rain) ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (Indian Meteorological Department) ਚੰਡੀਗੜ੍ਹ ਮੁਤਾਬਕ 27 ਅਗਸਤ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੰਮ੍ਰਿਤਸਰ, ਬਠਿੰਡਾ, ਅਨੰਦਪੁਰ ਸਾਹਿਬ, ਜਲੰਧਰ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ 29 ਅਗਸਤ ਤੱਕ ਬੱਦਲ ਛਾਏ ਰਹਿਣਗੇ ਤੇ ਹਲਕੀ ਬਾਰਸ਼ ਹੋ ਸਕਦੀ ਹੈ। ਉਧਰ ਪਹਾੜੀ ਖੇਤਰਾਂ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਲੋਕ ਪਿਛਲੇ ਕਈ ਦਿਨਾਂ ਤੋਂ ਗਰਮੀ ਦੀ ਮਾਰ ਸਹਿਣ ਲਈ ਮਜਬੂਰ ਹਨ। ਗਰਮੀ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਲੋਕ ਗਰਮੀ ਤੋਂ ਪ੍ਰੇਸ਼ਾਨ ਹਨ।
ਮੌਸਮ ਵਿਭਾਗ ਮੁਤਾਬਕ ਇਸ ਸਮੇਂ ਦੌਰਾਨ ਹਵਾਵਾਂ 10 ਤੋਂ 15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਵੀ ਚੱਲ ਸਕਦੀਆਂ ਹਨ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਭਵਿੱਖਬਾਣੀ ਸਹੀ ਸਾਬਤ ਹੋਈ ਤੇ ਮੀਂਹ ਪਿਆ ਤਾਂ ਇਸ ਦਾ ਫ਼ਸਲਾਂ ਨੂੰ ਲਾਭ ਹੋਵੇਗਾ। ਉਨ੍ਹਾਂ ਮੁਤਾਬਕ ਇਸ ਸਮੇਂ ਝੋਨਾ, ਮੱਕੀ ਤੋਂ ਇਲਾਵਾ ਸਬਜ਼ੀਆਂ ਦੀ ਫਸਲ ਖੇਤਾਂ ਵਿੱਚ ਹੈ। ਇਸ ਵਾਰ ਮੌਨਸੂਨ ਪੰਜਾਬ 'ਤੇ ਬਹੁਤ ਮਿਹਰਬਾਨ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ ਹਿਮਾਚਲ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਦਾ ਪ੍ਰਭਾਵ ਤਾਪਮਾਨ 'ਤੇ ਸਾਫ਼ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ:Coronavirus Update: 24 ਘੰਟਿਆਂ 'ਚ ਕੋਰੋਨਾ ਦੇ ਕੇਸ ਹੋਏ ਦੁੱਗਣੇ, 46 ਹਜ਼ਾਰ ਨਵੇਂ ਕੇਸ, 607 ਲੋਕਾਂ ਦੀ ਮੌਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin