Punjab Weather and Pollution Report Today: ਪੰਜਾਬ ਵਿੱਚ ਕਈ ਦਿਨਾਂ ਬਾਅਦ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਤੋਂ ਅਸਮਾਨ ਵਿੱਚ ਲਗਾਤਾਰ ਬੱਦਲ ਛਾਏ ਹੋਏ ਸਨ ਅਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਸੀ।



ਹਾਲਾਂਕਿ ਕੱਲ੍ਹ ਤੋਂ ਮੌਸਮ ਫਿਰ ਤੋਂ ਬਦਲ ਜਾਵੇਗਾ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ 11 ਅਤੇ 12 ਮਾਰਚ ਨੂੰ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਨੇ ਇਸ ਦੇ ਲਈ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਮੌਸਮ ਫਿਰ ਸਾਫ ਹੋ ਜਾਵੇਗਾ ਪਰ 13 ਮਾਰਚ ਨੂੰ ਮੌਸਮ ਇਕ ਵਾਰ ਫਿਰ ਖਰਾਬ ਹੋ ਸਕਦਾ ਹੈ।


ਇਸ ਦੇ ਨਾਲ ਹੀ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 25 ਦੇ ਪਾਰ ਪਹੁੰਚ ਗਿਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵੀ 15 ਦੇ ਆਸ-ਪਾਸ ਪੁੱਜਣਾ ਸ਼ੁਰੂ ਹੋ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਸੂਰਜ ਦੀ ਤਪਸ਼ ਵਧਣ ਕਾਰਨ ਗਰਮੀ ਹੋਰ ਵਧੇਗੀ।

ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ ਅਤੇ ਬਾਰਸ਼ ਤੋਂ ਬਾਅਦ ਇਸ ਵਿੱਚ ਸੁਧਾਰ ਹੋਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਪੰਜਾਬ ਦੇ ਵੱਡੇ ਜ਼ਿਲ੍ਹਿਆਂ 'ਚ ਅੱਜ ਕਿਹੋ ਜਿਹਾ ਰਹੇਗਾ ਮੌਸਮ?


ਅੰਮ੍ਰਿਤਸਰ
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਏਅਰ ਕੁਆਲਿਟੀ ਇੰਡੈਕਸ 82 'ਤੇ 'ਤਸੱਲੀਬਖਸ਼' ਪੱਧਰ 'ਤੇ ਦਰਜ ਕੀਤਾ ਗਿਆ ਹੈ।


ਜਲੰਧਰ


ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 105 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।


ਲੁਧਿਆਣਾ


ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 143 ਹੈ।


ਪਟਿਆਲਾ


ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 153 ਹੈ।