Punjab Weather Forecast: ਪੰਜਾਬ 'ਚ ਅੱਜ ਵੀ ਬੱਦਲਵਾਈ, ਕਈ ਥਾਂ ਪੈ ਸਕਦਾ ਮੀਂਹ
ਪੰਜਾਬ 'ਚ ਸ਼ਨੀਵਾਰ ਸ਼ਾਮ ਨੂੰ ਮੌਸਮ 'ਚ ਅਚਾਨਕ ਬਦਲਾਅ ਆਇਆ ਤੇ ਜਲੰਧਰ, ਲੁਧਿਆਣਾ ਦੇ ਨਾਲ-ਨਾਲ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ 'ਚ ਹਨ੍ਹੇਰੀ ਦੇ ਨਾਲ ਤੇਜ਼ ਮੀਂਹ ਪਿਆ।
Punjab Weather: ਪੰਜਾਬ 'ਚ ਸ਼ਨੀਵਾਰ ਸ਼ਾਮ ਨੂੰ ਮੌਸਮ 'ਚ ਅਚਾਨਕ ਬਦਲਾਅ ਆਇਆ ਤੇ ਜਲੰਧਰ, ਲੁਧਿਆਣਾ ਦੇ ਨਾਲ-ਨਾਲ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ 'ਚ ਹਨ੍ਹੇਰੀ ਦੇ ਨਾਲ ਤੇਜ਼ ਮੀਂਹ ਪਿਆ। ਇਸ ਕਾਰਨ ਮੌਸਮ ਇੱਕ ਵਾਰ ਫੇਰ ਠੰਢਾ ਹੋ ਗਿਆ ਤੇ ਗਰਮੀ ਤੋਂ ਕੁਝ ਹੋਰ ਰਾਹਤ ਮਿਲੀ। ਇਸ ਨਾਲ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਅਤੇ 40 ਡਿਗਰੀ ਦੇ ਨੇੜੇ ਜਾਂ ਹੇਠਾਂ ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਐਤਵਾਰ ਨੂੰ ਵੀ ਆਸਮਾਨ 'ਚ ਬੱਦਲਵਾਈ ਜਾਰੀ ਰਹਿਣ ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ 'ਚ ਹਵਾ ਦੀ ਗੁਣਵੱਤਾ ਸੂਚਕ ਅੰਕ ‘ਤਸੱਲੀਬਖ਼ਸ਼ ਤੋਂ ਦਰਮਿਆਨੇ’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਐਤਵਾਰ ਨੂੰ ਪੰਜਾਬ ਦੇ ਕੁਝ ਵੱਡੇ ਜ਼ਿਲ੍ਹਿਆਂ 'ਚ ਮੌਸਮ ਕਿਵੇਂ ਦਾ ਰਹਿਣ ਵਾਲਾ ਹੈ।
ਅੰਮ੍ਰਿਤਸਰ
ਅੰਮ੍ਰਿਤਸਰ 'ਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਜਾਰੀ ਰਹੇਗੀ। ਹਵਾ ਗੁਣਵੱਤਾ ਸੂਚਕ AQI ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 61 ਦਰਜ ਕੀਤਾ ਗਿਆ।
ਜਲੰਧਰ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਤੁਹਾਨੂੰ ਅਸਮਾਨ ਵਿੱਚ ਹਲਕੇ ਬੱਦਲ ਨਜ਼ਰ ਆਉਣਗੇ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ AQI 177 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
ਲੁਧਿਆਣਾ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੋਂ ਦਾ ਮੌਸਮ ਅੰਮ੍ਰਿਤਸਰ ਤੇ ਜਲੰਧਰ ਵਰਗਾ ਹੀ ਰਹਿਣ ਵਾਲਾ ਹੈ। ਹਵਾ ਗੁਣਵੱਤਾ ਸੂਚਕਾਂਕ AQI 'ਤਸੱਲੀਬਖਸ਼' ਸ਼੍ਰੇਣੀ ਵਿੱਚ 97 ਹੈ।
ਪਟਿਆਲਾ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।ਅਸਮਾਨ ਵਿੱਚ ਹਲਕੇ ਬੱਦਲ ਹੋਣਗੇ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 110 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।