Punjab Weather Updates: ਪੰਜਾਬ 'ਚ ਇਸ ਹਫਤੇ ਗਰਮੀ ਲੋਕਾਂ ਕਾਫੀ ਜ਼ਿਆਦਾ ਪਰੇਸ਼ਾਨ ਕਰ ਸਕਦੀ ਹੈ।ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, 29 ਤੋਂ 31 ਮਾਰਚ ਦੇ ਦੌਰਾਨ ਰਾਜ ਵਿੱਚ ਹੀਟ ਵੇਵ ਯਾਨੀ ਲੂ ਵਗ ਸਕਦੀ ਹੈ। ਇਸ ਸਬੰਧੀ ਮੌਸਮ ਵਿਭਾਗ ਨੇ ਅਲਰਟ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਫ਼ਤੇ ਦੇ ਅੰਤ ਤੱਕ ਤਾਪਮਾਨ ਵੱਧ ਤੋਂ ਵੱਧ 38 ਡਿਗਰੀ ਅਤੇ ਘੱਟੋ-ਘੱਟ 19 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਤੇਜ਼ ਧੁੱਪ ਦੇ ਨਾਲ ਮੌਸਮ ਖੁਸ਼ਕ ਰਹੇਗਾ। ਇਸ ਤੋਂ ਇਲਾਵਾ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਇਸ ਹਫਤੇ ਵੀ ਇਸੇ ਸ਼੍ਰੇਣੀ 'ਚ ਰਹਿਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਵੱਡੇ ਜ਼ਿਲ੍ਹਿਆਂ ਵਿੱਚ ਇਸ ਹਫ਼ਤੇ ਮੌਸਮ ਦਾ ਕਿਹੋ ਜਿਹਾ ਰਹੇਗਾ?
ਅੰਮ੍ਰਿਤਸਰ
ਅੰਮ੍ਰਿਤਸਰ 'ਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36 ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੂਰੇ ਹਫ਼ਤੇ ਮੌਸਮ ਸਾਫ਼ ਰਹੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 129 ਹੈ।
ਜਲੰਧਰ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੋਂ ਦਾ ਮੌਸਮ ਵੀ ਪੂਰਾ ਹਫ਼ਤਾ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 160 ਹੈ।
ਲੁਧਿਆਣਾ
ਮੰਗਵਾਰ ਨੂੰ ਲੁਧਿਆਣਾ 'ਚ ਵੱਧ ਤੋਂ ਵੱਧ ਤਾਪਮਾਨ 37 ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰਾ ਹਫ਼ਤਾ ਮੌਸਮ ਸਾਫ਼ ਰਹੇਗਾ ਅਤੇ ਸੂਰਜ ਨਿਕਲੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 138 ਹੈ।
ਪਟਿਆਲਾ
ਮੰਗਲਵਾਰ ਨੂੰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਹਫਤੇ ਪਟਿਆਲਾ ਦਾ ਮੌਸਮ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਹਫਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 132 ਹੈ।