Punjab Weather Updates: ਪੰਜਾਬ 'ਚ ਇਸ ਹਫਤੇ ਗਰਮੀ ਲੋਕਾਂ ਕਾਫੀ ਜ਼ਿਆਦਾ ਪਰੇਸ਼ਾਨ ਕਰ ਸਕਦੀ ਹੈ।ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, 31 ਮਾਰਚ ਦੇ ਦੌਰਾਨ ਰਾਜ ਵਿੱਚ ਹੀਟ ਵੇਵ ਯਾਨੀ ਲੂ ਵਗ ਸਕਦੀ ਹੈ।ਤਾਪਮਾਨ ਵੀ 41 ਡਿਗਰੀ ਰਹਿਣ ਦੀ ਸੰਭਾਵਨਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਮੀਂਹ ਨਾ ਪੈਣ ਕਾਰਨ ਗਰਮੀ ਵਧੇਗੀ। ਅਗਲੇ 8 ਤੋਂ 10 ਦਿਨਾਂ ਤੱਕ ਮੀਂਹ ਨਹੀਂ ਪਵੇਗਾ।ਤੇਜ਼ ਧੁੱਪ ਕਾਰਨ ਤਾਪਮਾਨ ਵਧੇਗਾ।
ਇਸ ਦੇ ਨਾਲ ਹੀ ਦੱਖਣੀ ਹਰਿਆਣਾ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ। ਇਸ ਸਬੰਧੀ ਮੌਸਮ ਵਿਭਾਗ ਨੇ ਅਲਰਟ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਫ਼ਤੇ ਦੇ ਅੰਤ ਤੱਕ ਤਾਪਮਾਨ ਵੱਧ ਤੋਂ ਵੱਧ 38 ਡਿਗਰੀ ਅਤੇ ਘੱਟੋ-ਘੱਟ 19 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਤੇਜ਼ ਧੁੱਪ ਦੇ ਨਾਲ ਮੌਸਮ ਖੁਸ਼ਕ ਰਹੇਗਾ। ਇਸ ਤੋਂ ਇਲਾਵਾ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਇਸ ਹਫਤੇ ਵੀ ਇਸੇ ਸ਼੍ਰੇਣੀ 'ਚ ਰਹਿਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਵੱਡੇ ਜ਼ਿਲ੍ਹਿਆਂ ਵਿੱਚ ਇਸ ਹਫ਼ਤੇ ਮੌਸਮ ਦਾ ਕਿਹੋ ਜਿਹਾ ਰਹੇਗਾ?
ਅੰਮ੍ਰਿਤਸਰ
ਅੰਮ੍ਰਿਤਸਰ 'ਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੂਰੇ ਹਫ਼ਤੇ ਮੌਸਮ ਸਾਫ਼ ਰਹੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ।
ਜਲੰਧਰ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 36 ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੋਂ ਦਾ ਮੌਸਮ ਵੀ ਪੂਰਾ ਹਫ਼ਤਾ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ।
ਲੁਧਿਆਣਾ
ਮੰਗਵਾਰ ਨੂੰ ਲੁਧਿਆਣਾ 'ਚ ਵੱਧ ਤੋਂ ਵੱਧ ਤਾਪਮਾਨ 37 ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰਾ ਹਫ਼ਤਾ ਮੌਸਮ ਸਾਫ਼ ਰਹੇਗਾ ਅਤੇ ਸੂਰਜ ਨਿਕਲੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ।
ਪਟਿਆਲਾ
ਮੰਗਲਵਾਰ ਨੂੰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਹਫਤੇ ਪਟਿਆਲਾ ਦਾ ਮੌਸਮ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਹਫਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ।