Punjab Weather and Pollution Report Today 13 May: ਪੰਜਾਬ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਵੀਰਵਾਰ ਨੂੰ ਖੁਸ਼ਕ ਮੌਸਮ ਕਾਰਨ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਅਨੁਸਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 13 ਤੋਂ 15 ਮਈ ਦੌਰਾਨ ਦੱਖਣੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ‘ਲੂ’ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ। 16 ਮਈ ਤੋਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਮੌਸਮ 'ਚ ਬਦਲਾਅ ਹੋਵੇਗਾ ਅਤੇ ਅਸਮਾਨ 'ਚ ਹਲਕੇ ਬੱਦਲ ਛਾਏ ਰਹਿਣਗੇ ਜਿਸ ਨਾਲ ਪਾਰਾ ਡਿੱਗੇਗਾ ਤੇ ਗਰਮੀ ਤੋਂ ਕੁਝ ਰਾਹਤ ਮਿਲੇਗੀ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਤਸੱਲੀਬਖ਼ਸ਼ ਤੋਂ ਦਰਮਿਆਨੇ’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਪ੍ਰਮੁੱਖ ਜ਼ਿਲਿਆਂ 'ਚ ਸ਼ੁੱਕਰਵਾਰ ਨੂੰ ਮੌਸਮ ਦਾ ਕਿਹੋ ਜਿਹਾ ਰਹੇਗਾ।
ਅੰਮ੍ਰਿਤਸਰ
ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 89 ਦਰਜ ਕੀਤਾ ਗਿਆ।
ਲੁਧਿਆਣਾ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 115 ਹੈ।
ਪਟਿਆਲਾ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਹੋਣ ਵਾਲਾ ਹੈ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 132 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ
ਖਹਿਰਾ ਨੇ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ’ਤੇ 'ਆਪ' ਲੀਡਰ ਖਿਲਾਫ ਕਣਕ ਚੋਰੀ ਦੀ ਕੀਤੀ ਸ਼ਿਕਾਇਤ, ਵੀਡੀਓ ਸ਼ੇਅਰ ਕਰ ਸੀਐਮ ਭਗਵੰਤ ਮਾਨ ਨੂੰ ਐਕਸ਼ਨ ਲਈ ਵੰਗਾਰਿਆ