(Source: ECI/ABP News/ABP Majha)
Punjab Weather Forecast: ਪੰਜਾਬ 'ਚ ਹੁਣ ਇਕ ਵਾਰ ਫਿਰ ਵਧੇਗੀ ਗਰਮੀ, ਜਾਣੋ ਕੀ ਹੈ ਮੌਸਮ ਦਾ ਬਾਰੇ ਤਾਜ਼ਾ ਅਪਡੇਟ
Today Weather : ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਹੁਣ ਇੱਥੋਂ ਇੱਕ ਵਾਰ ਫਿਰ ਮੌਸਮ ਸਾਫ਼ ਹੋ ਜਾਵੇਗਾ ਅਤੇ ਗਰਮੀ ਵਧੇਗੀ। ਇਸ ਦੌਰਾਨ ਤੇਜ਼ ਧੁੱਪ ਨਿਕਲੇਗੀ ਅਤੇ ਤਾਪਮਾਨ ਵੀ ਵਧੇਗਾ।
Punjab Weather and Pollution Report Today: ਪੰਜਾਬ 'ਚ ਸ਼ੁੱਕਰਵਾਰ ਨੂੰ ਕਈ ਥਾਵਾਂ 'ਤੇ ਹਲਕੀ ਬਾਰਿਸ਼ ਤੋਂ ਬਾਅਦ ਵਧਦੀ ਗਰਮੀ 'ਤੇ ਬਰੇਕ ਲੱਗ ਗਈ ਤੇ ਕੁਝ ਰਾਹਤ ਮਿਲੀ। ਇਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਤੋਂ ਹੇਠਾਂ ਜਾਂ ਇਸ ਦੇ ਨੇੜੇ ਦਰਜ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਹੁਣ ਇੱਥੋਂ ਇੱਕ ਵਾਰ ਫਿਰ ਮੌਸਮ ਸਾਫ਼ ਹੋ ਜਾਵੇਗਾ ਅਤੇ ਗਰਮੀ ਵਧੇਗੀ। ਇਸ ਦੌਰਾਨ ਤੇਜ਼ ਧੁੱਪ ਨਿਕਲੇਗੀ ਅਤੇ ਤਾਪਮਾਨ ਵੀ ਵਧੇਗਾ। ਸੂਬੇ 'ਚ ਆਉਣ ਵਾਲੇ ਦਿਨਾਂ 'ਚ ਤਾਪਮਾਨ 40 ਤੋਂ ਉਪਰ ਪਹੁੰਚਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਵੱਡੇ ਜ਼ਿਲਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?
ਅੰਮ੍ਰਿਤਸਰ
ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 96 ਦਰਜ ਕੀਤਾ ਗਿਆ ਹੈ।
ਜਲੰਧਰ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 103 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
ਲੁਧਿਆਣਾ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 114 ਹੈ।
ਪਟਿਆਲਾ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 139 ਹੈ।