Punjab Weather Forecast: ਪੰਜਾਬ 'ਚ ਛਾਏ ਰਹਿਣਗੇ ਬੱਦਲ, ਪਰ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਜਾਣੋ ਮੌਸਮ ਦਾ ਹਾਲ
Punjab Weather Update: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ ਹੈ।
Punjab Weather and Pollution Report Today 10 June: ਪੰਜਾਬ 'ਚ ਸ਼ੁੱਕਰਵਾਰ ਨੂੰ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ, ਹਾਲਾਂਕਿ ਗਰਮੀ ਦਾ ਕਹਿਰ ਜਾਰੀ ਰਹੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ। ਗਰਜ ਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਗਰਮੀ ਲੋਕਾਂ ਨੂੰ ਪਰੇਸ਼ਾਨ ਕਰੇਗੀ। ਮੌਸਮ ਵਿਭਾਗ ਮੁਤਾਬਕ 12 ਜੂਨ ਤੋਂ ਮੌਸਮ ਇੱਕ ਵਾਰ ਫਿਰ ਖੁਸ਼ਕ ਹੋ ਜਾਵੇਗਾ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਦੇ ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 45.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਵੱਧ ਸੀ। ਇਸ ਦੇ ਨਾਲ ਹੀ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ ਹੈ।
ਆਓ ਜਾਣਦੇ ਹਾਂ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ 'ਚ ਸ਼ੁੱਕਰਵਾਰ ਨੂੰ ਮੌਸਮ ਕਿਵੇਂ ਦਾ ਰਹਿਣ ਵਾਲਾ ਹੈ:-
ਗੁਰੂ ਕੀ ਨਗਰੀ ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44 ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ ਤੇ ਗਰਜ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 125 ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਹਲਕੇ ਬੱਦਲ ਹੋਣਗੇ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 105 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
ਗੱਲ ਕਰੀਏ ਲੁਧਿਆਣਾ ਦੀ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਅਸਮਾਨ ਵਿੱਚ ਹਲਕੇ ਬੱਦਲ ਨਜ਼ਰ ਆਉਣਗੇ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 180 ਹੈ।
ਸ਼ਾਹੀ ਸ਼ਹਿਰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਥੋੜੇ ਜਿਹੇ ਬੱਦਲ. ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 149 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: Covid-19 Cases in India: ਕੋਰੋਨਾ ਦੇ ਨਵੇਂ ਕੇਸਾਂ 'ਚ 4.8 ਫੀਸਦੀ ਦਾ ਵਾਧਾ, ਦੇਸ਼ 'ਚ ਪਿਛਲੇ 24 ਘੰਟਿਆਂ 'ਚ 7584 ਨਵੇਂ ਕੇਸ ਦਰਜ