Punjab Weather and Pollution Report Today: ਪੰਜਾਬ 'ਚ ਵੀਰਵਾਰ ਦੇਰ ਸ਼ਾਮ ਨੂੰ ਤੇਜ਼ ਹਵਾਵਾਂ ਦੇ ਨਾਲ-ਨਾਲ ਦੱਖਣ ਤੇ ਪੱਛਮੀ ਖੇਤਰਾਂ ਵਿੱਚ ਹਲਕੀ ਬਾਰਸ਼ ਹੋਈ, ਜਿਸ ਨਾਲ ਆਮ ਲੋਕਾਂ ਗਰਮੀ ਤੋਂ ਕੁਝ ਰਾਹਤ ਮਿਲੀ ਪਰ ਖ਼ਰਾਬ ਮੌਸਮ ਨੇ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ 'ਚ ਵਾਧਾ ਕੀਤਾ। ਬੀਤੇ ਦਿਨੇ ਚਲੀ ਤੇਜ਼ ਹਵਾਵਾਂ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਹੁਣ ਮੌਸਮ ਸਾਫ਼ ਹੋ ਗਿਆ ਹੈ।
ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਗਰਮੀ ਦੀ ਲਹਿਰ ਨੂੰ ਲੈ ਕੇ ਇੱਕ ਵਾਰ ਫਿਰ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਪੰਜਾਬ ਦੇ ਵੱਖ-ਵੱਖ ਸਥਾਨਾਂ 'ਤੇ ਹੀਟ ਵੇਵ ਤੇ 17 ਤੇ 18 ਅਪ੍ਰੈਲ ਨੂੰ ਭਾਰੀ ਗਰਮੀ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਜਾਂ ਤਸੱਲੀਬਖਸ਼ ਸ਼੍ਰੇਣੀ ਵਿੱਚ ਹੈ।
ਆਓ ਜਾਣਦੇ ਹਾਂ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਵੱਡੇ ਜ਼ਿਲ੍ਹਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?
ਗੁਰੂ ਕੀ ਨਗਰੀ ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 95 ਦਰਜ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 114 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
ਗੱਲ ਕਰੀਏ ਲੁਧਿਆਣਾ ਦੀ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 138 ਹੈ।
ਸ਼ਾਹੀ ਸ਼ਹਿਰ ਨਾਲ ਮਸ਼ਹੂਰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹੋਰਨਾਂ ਸ਼ਹਿਰਾਂ ਵਾਂਗ ਇੱਥੇ ਵੀ ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 168 ਹੈ।
ਇਹ ਵੀ ਪੜ੍ਹੋ: Ukraine Russia War: ਸਰਹੱਦ 'ਤੇ ਯੂਕਰੇਨੀ ਫੌਜ ਦੀ ਗੋਲੀਬਾਰੀ ਤੋਂ ਭੜਕਿਆ ਰੂਸ, ਰਾਜਧਾਨੀ ਕੀਵ ਦੇ 'ਕਮਾਂਡ ਸੈਂਟਰ' 'ਤੇ ਹਮਲੇ ਦੀ ਧਮਕੀ