Punjab Weather and Pollution Report Today: ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਦਰਅਸਲ, ਐਕਟਿਵ ਵੈਸਟਰਨ ਡਿਸਟਰਬੈਂਸ ਕਾਰਨ ਸੂਬੇ ਦਾ ਮੌਸਮ ਬਦਲਣ ਵਾਲਾ ਹੈ। ਇਸ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 5 ਦਿਨਾਂ ਦੌਰਾਨ ਪੰਜਾਬ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ 19 ਤੇ 20 ਅਪ੍ਰੈਲ ਨੂੰ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ 25 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ।
ਇਸ ਤੋਂ ਇਲਾਵਾ ਮੰਗਲਵਾਰ ਨੂੰ ਸੂਬੇ ਦੇ 16 ਜ਼ਿਲ੍ਹਿਆਂ 'ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀ ਤੂਫਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਮੰਗਲਵਾਰ ਨੂੰ ਪੰਜਾਬ ਦੇ ਵੱਡੇ ਜ਼ਿਲ੍ਹਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?
ਗੁਰੂ ਕੀ ਨਗਰੀ ਅੰਮ੍ਰਿਤਸਰ 'ਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 156 ਦਰਜ ਕੀਤਾ ਗਿਆ।
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 183 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
ਇਸ ਦੇ ਨਾਲ ਹੀ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 126 ਹੈ।
ਉਧਰ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 132 ਹੈ।
ਇਹ ਵੀ ਪੜ੍ਹੋ: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ