Punjab Weather Forecast: ਪੰਜਾਬ 'ਚ ਇੱਕ ਵਾਰ ਫਿਰ ਵਧੇਗੀ ਗਰਮੀ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
Punjab Weather Update: ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 96 ਦਰਜ ਕੀਤਾ ਗਿਆ ਹੈ।
Punjab Weather and Pollution Report Today: ਪੰਜਾਬ 'ਚ ਵੀਰਵਾਰ ਨੂੰ ਕਈ ਥਾਵਾਂ 'ਤੇ ਹਲਕੀ ਬਾਰਸ਼ ਤੋਂ ਬਾਅਦ ਵਧਦੀ ਗਰਮੀ 'ਤੇ ਬ੍ਰੇਕ ਲੱਗ ਗਈ ਤੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ। ਇਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਤੋਂ ਹੇਠਾਂ ਜਾਂ ਇਸ ਦੇ ਨੇੜੇ ਦਰਜ ਕੀਤਾ ਗਿਆ ਹੈ।
ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਹੁਣ ਇੱਥੋਂ ਇੱਕ ਵਾਰ ਫਿਰ ਮੌਸਮ ਸਾਫ਼ ਹੋ ਜਾਵੇਗਾ ਤੇ ਗਰਮੀ ਵਧੇਗੀ। ਇਸ ਦੌਰਾਨ ਤੇਜ਼ ਧੁੱਪ ਨਿਕਲੇਗੀ ਤੇ ਤਾਪਮਾਨ ਵੀ ਵਧੇਗਾ। ਸੂਬੇ 'ਚ ਆਉਣ ਵਾਲੇ ਦਿਨਾਂ 'ਚ ਤਾਪਮਾਨ 40 ਤੋਂ ਉਪਰ ਪਹੁੰਚਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ।
ਆਓ ਜਾਣਦੇ ਹਾਂ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਵੱਡੇ ਜ਼ਿਲ੍ਹਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?
ਗੁਰੂ ਕੀ ਨਗਰੀ ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 96 ਦਰਜ ਕੀਤਾ ਗਿਆ ਹੈ।
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 103 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
ਇਸ ਦੇ ਨਾਲ ਹੀ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 114 ਹੈ।
ਗੱਲ ਕਰੀਏ ਸ਼ਾਹੀ ਸ਼ਹਿਰ ਪਟਿਆਲਾ ਦੀ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 139 ਹੈ।
ਇਹ ਵੀ ਪੜ੍ਹੋ: Punjab Corona Update: ਪੰਜਾਬ 'ਚ ਕੋਰੋਨਾ ਦਾ ਕਹਿਰ, ਐਕਟਿਵ ਕੇਸਾਂ ਦੀ ਗਿਣਤੀ 123 ਤੱਕ ਪਹੁੰਚੀ, ਨਵੀਆਂ ਪਾਬੰਦੀਆਂ ਲਾਗੂ