Punjab Weather Forecast: ਆਉਣ ਵਾਲੇ ਦਿਨਾਂ 'ਚ ਪੰਜਾਬ 'ਚ 5 ਡਿਗਰੀ ਤੱਕ ਵਧੇਗਾ ਪਾਰਾ, ਸਹਿਣਾ ਪਵੇਗਾ ਗਰਮੀ ਦਾ ਕਹਿਰ
Punjab Weather Update: ਅੰਮ੍ਰਿਤਸਰ ‘ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 75 ਦਰਜ ਕੀਤਾ ਗਿਆ ਹੈ।
Punjab Weather and Pollution Report Today: ਪੰਜਾਬ 'ਚ ਪਾਰਾ ਮੁੜ ਚੜ੍ਹਨਾ ਸ਼ੁਰੂ ਹੋ ਗਿਆ ਹੈ। ਅਜਿਹੇ 'ਚ ਆਉਣ ਵਾਲੇ ਦਿਨਾਂ 'ਚ ਸਾਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅਗਲੇ ਚਾਰ ਦਿਨਾਂ ਦੌਰਾਨ ਤਾਪਮਾਨ ਵਿੱਚ ਪੰਜ ਡਿਗਰੀ ਸੈਲਸੀਅਸ ਤੱਕ ਦਾ ਵਾਧਾ ਹੋ ਸਕਦਾ ਹੈ।
ਦੱਸ ਦਈਏ ਕਿ ਇਸ ਸਮੇਂ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ 'ਚ ਮੌਸਮ ਖੁਸ਼ਕ ਰਹਿਣ ਵਾਲਾ ਹੈ ਅਤੇ ਤੇਜ਼ ਧੁੱਪ ਨਿਕਲੇਗੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਰਿਹਾ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ।
ਆਓ ਜਾਣਦੇ ਹਾਂ ਸ਼ਨੀਵਾਰ ਨੂੰ ਪੰਜਾਬ ਦੇ ਵੱਡੇ ਜ਼ਿਲਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?
ਇਸ ਦੇ ਨਾਲ ਹੀ ਜੇਕਰ ਗੱਲ ਕਰੀਏ ਗੁਰ ਕੀ ਨਗਰੀ ਅੰਮ੍ਰਿਤਸਰ ਦੀ ਤਾਂ ਇੱਥੇ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 75 ਦਰਜ ਕੀਤਾ ਗਿਆ ਹੈ।
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 110 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
ਗੱਲ ਕਰੀਏ ਲੁਧਿਆਣਾ ਦੀ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 110 ਹੈ।
ਸ਼ਾਹੀ ਸ਼ਹਿਰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 132 ਹੈ।
ਇਹ ਵੀ ਪੜ੍ਹੋ: AAP Punjab: ਮਾਨ ਸਰਕਾਰ ਦਾ ਯੂ-ਟਰਨ, ਕਰਜ਼ਿਆਂ ਨੂੰ ਲੈ ਕੇ ਕਿਸਾਨਾਂ ਦੇ ਵਾਰੰਟ ਜਾਰੀ ਕਰਨ 'ਤੇ ਰੋਕ, ਵਿੱਤ ਮੰਤਰੀ ਨੇ ਘੇਰੀ ਸਾਬਕਾ ਸਰਕਾਰ