Punjab Weather Forecast Today: ਪੰਜਾਬ 'ਚ ਕਿਤੇ ਬੱਦਲਵਾਈ, ਕਿਤੇ ਤਿੱਖੀ ਧੁੱਪ ਨਿਕਲਣ ਦੇ ਆਸਾਰ, ਜਾਣੋ ਮੌਸਮ ਦਾ ਤਾਜ਼ਾ ਹਾਲ
ਚੰਡੀਗੜ੍ਹ ਤੇ ਮੋਹਾਲੀ 'ਚ ਅੱਜ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਦੁਪਹਿਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
Punjab Weather Report Today 09 July 2022: ਸ਼ਨੀਵਾਰ ਸਵੇਰ ਤੋਂ ਹੀ ਪੰਜਾਬ ਵਿੱਚ ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ 'ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ ਚੰਡੀਗੜ੍ਹ-ਮੋਹਾਲੀ ਕਈ ਜ਼ਿਲ੍ਹਿਆਂ 'ਚ ਸੋਮਵਾਰ ਨੂੰ ਬੱਦਲ ਛਾਏ ਰਹਿਣਗੇ ਅਤੇ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਅਤੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ 'ਚ ਕਈ ਥਾਈਂ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਸੋਮਵਾਰ ਨੂੰ ਪੰਜਾਬ ਦੇ ਪ੍ਰਮੁੱਖ ਜ਼ਿਲਿਆਂ 'ਚ ਮੌਸਮ ਕਿਹੋ ਜਿਹਾ ਰਹੇਗਾ।
ਚੰਡੀਗੜ੍ਹ ਤੇ ਮੋਹਾਲੀ
ਚੰਡੀਗੜ੍ਹ ਤੇ ਮੋਹਾਲੀ 'ਚ ਅੱਜ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਦੁਪਹਿਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਅੰਮ੍ਰਿਤਸਰ ਦਾ ਮੌਸਮ
ਅੰਮ੍ਰਿਤਸਰ 'ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36 ਅਤੇ ਘੱਟ ਤੋਂ ਘੱਟ ਤਾਪਮਾਨ 31 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 'ਚੰਗੀ' ਸ਼੍ਰੇਣੀ 'ਚ ਹਵਾ ਗੁਣਵੱਤਾ ਸੂਚਕ ਅੰਕ 39 ਦਰਜ ਕੀਤਾ ਗਿਆ।
ਜਲੰਧਰ ਦਾ ਮੌਸਮ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੋਂ ਦਾ ਮੌਸਮ ਵੀ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 84 ਹੈ, ਜੋ 'ਤਸੱਲੀਬਖਸ਼' ਸ਼੍ਰੇਣੀ 'ਚ ਆਉਂਦਾ ਹੈ।