Punjab Weather Report Today 17 July 2022: ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਆਸਮਾਨ ਬੱਦਲਵਾਈ ਰਹੇਗਾ ਅਤੇ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ 19 ਜੁਲਾਈ ਨੂੰ ਰਾਜ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਰੋਪੜ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਅਜਿਹੇ 'ਚ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਬਾਕੀ ਜ਼ਿਲ੍ਹਿਆਂ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।


ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 13 ਤੋਂ 15 ਜੁਲਾਈ ਦਰਮਿਆਨ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਸੀ ਪਰ ਮੀਂਹ ਨਹੀਂ ਪਿਆ। ਪਿਛਲੇ ਇੱਕ ਹਫ਼ਤੇ ਤੋਂ ਸੂਬੇ ਦੇ ਲੋਕ ਕੜਕਦੀ ਧੁੱਪ ਅਤੇ ਕੜਾਕੇ ਦੀ ਗਰਮੀ ਤੋਂ ਪ੍ਰੇਸ਼ਾਨ ਹਨ। ਹਾਲਾਂਕਿ, ਰੁਕ-ਰੁਕ ਕੇ ਬੱਦਲ ਆ ਰਹੇ ਹਨ ਅਤੇ ਹਲਕੀ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਕੁਝ ਰਾਹਤ ਮਿਲੀ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਸ਼ਨੀਵਾਰ ਨੂੰ ਪੰਜਾਬ ਦੇ ਪ੍ਰਮੁੱਖ ਜ਼ਿਲਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?


ਅੰਮ੍ਰਿਤਸਰ ਦਾ ਮੌਸਮ
ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33 ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਬੱਦਲਵਾਈ ਰਹੇਗਾ ਅਤੇ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 62 ਦਰਜ ਕੀਤਾ ਗਿਆ।



ਜਲੰਧਰ ਦਾ ਮੌਸਮ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਬੱਦਲਵਾਈ ਰਹੇਗੀ ਅਤੇ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 50 ਹੈ, ਜੋ 'ਚੰਗੀ' ਸ਼੍ਰੇਣੀ 'ਚ ਆਉਂਦਾ ਹੈ।