Punjab Weather Forecast: ਪੰਜਾਬ 'ਚ ਦੋ ਦਿਨਾਂ ਤੱਕ ਹਨ੍ਹੇਰੀ-ਝੱਖੜ ਨਾਲ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Punjab Weather Today, 15 June 2022: ਪੰਜਾਬ 'ਚ ਬੁੱਧਵਾਰ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਬੱਦਲਾਂ ਤੇ ਤੇਜ਼ ਹਵਾਵਾਂ ਨਾਲ ਲੋਕਾਂ ਨੂੰ ਇਸ ਕੜਕਦੀ ਧੁੱਪ ਤੋਂ ਰਾਹਤ ਮਿਲੇਗੀ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਬੁੱਧਵਾਰ ਦੁਪਹਿਰ ਤੋਂ ਬਾਅਦ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ।

Punjab Weather: ਸੂਬੇ 'ਚ ਪਿਛਲੇ ਦੋ ਹਫ਼ਤਿਆਂ ਤੋਂ ਲੋਕ ਭਿਆਨਕ ਗਰਮੀ ਤੇ ਲੂਅ ਦਾ ਸਾਹਮਣਾ ਕਰ ਰਹੇ ਹਨ। ਉਂਝ ਤਾਂ ਪੰਜਾਬ 'ਚ ਹੀ ਨਹੀਂ ਸਗੋਂ ਪੂਰੇ ਉਤਰੀ ਭਾਰਤ ਦੇ ਕਈ ਸੂਬਿਆਂ ਜਿਵੇਂ ਯੂਪੀ, ਦਿੱਲੀ, ਮੱਧ ਪ੍ਰਦੇਸ਼ 'ਚ ਹਰ ਥਾਂ ਲੋਕਾਂ ਦਾ ਗਰਮੀ ਨਾਲ ਬੁਰਾ ਹਾਲ ਹੈ ਪਰ ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ 'ਚ ਅਗਲੇ ਕੁਝ ਦਿਨਾਂ 'ਚ ਮੌਸਮ 'ਚ ਬਦਲਾਅ ਹੋਣ ਵਾਲਾ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।
ਦੱਸ ਦਈਏ ਕਿ ਬੁੱਧਵਾਰ ਤੋਂ ਪੰਜਾਬ 'ਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਬੱਦਲਾਂ ਤੇ ਤੇਜ਼ ਹਵਾਵਾਂ ਨਾਲ ਲੋਕਾਂ ਨੂੰ ਇਸ ਕੜਕਦੀ ਧੁੱਪ ਤੋਂ ਰਾਹਤ ਮਿਲੇਗੀ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਬੁੱਧਵਾਰ ਦੁਪਹਿਰ ਤੋਂ ਬਾਅਦ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਤੇ ਗਰਜ਼-ਤੂਫ਼ਾਨ ਚੱਲ ਸਕਦਾ ਹੈ। ਭਾਰੀ ਮੀਂਹ ਵੀ ਪੈ ਸਕਦਾ ਹੈ।
ਖਾਸ ਕਰਕੇ ਪਹਾੜੀ ਖੇਤਰ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੋਪੜ, ਹੁਸ਼ਿਆਰਪੁਰ, ਲੁਧਿਆਣਾ, ਨਵਾਂਸ਼ਹਿਰ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਫ਼ਿਰੋਜ਼ਪੁਰ, ਬਠਿੰਡਾ, ਮੁਕਤਸਰ, ਫ਼ਰੀਦਕੋਟ, ਬਰਨਾਲਾ, ਮਾਨਸਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇਸ ਤੂਫ਼ਾਨ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 4-5 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਜਿਸ ਨਾਲ ਲੋਕਾਂ ਨੂੰ ਇਸ ਕਹਿਰ ਦੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਹਾਲਾਂਕਿ 18 ਜੂਨ ਤੋਂ ਬਾਅਦ ਮੌਸਮ ਫਿਰ ਤੋਂ ਗਰਮ ਹੋਣਾ ਸ਼ੁਰੂ ਹੋ ਜਾਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
