Punjab Weather Forecast Today : ਪੰਜਾਬ 'ਚ ਇਨ੍ਹਾਂ ਦਿਨਾਂ ਮੌਸਮ ਖੁਸ਼ਕ ਬਣਿਆ ਹੋਇਆ ਹੈ। ਇਸ ਕਾਰਨ ਤਾਪਮਾਨ ਚੜ੍ਹਨਾ ਸ਼ੁਰੂ ਹੋ ਗਿਆ ਹੈ ਅਤੇ ਗਰਮੀ ਦਾ ਪ੍ਰਕੋਪ ਵੀ ਵਧ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅਗਲੇ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਸੋਮਵਾਰ ਤੋਂ ਮੌਸਮ ਬਦਲ ਜਾਵੇਗਾ ਅਤੇ ਆਸਮਾਨ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ, ਜਿਸ ਤੋਂ ਬਾਅਦ ਤਾਪਮਾਨ 'ਚ ਫਿਰ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਨੇ ਪੰਜਾਬ ਵਿੱਚ 30 ਜੂਨ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕਰਦਿਆਂ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 24 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਤਸੱਲੀਬਖ਼ਸ਼ ਤੋਂ ਦਰਮਿਆਨੇ’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਸ਼ਨੀਵਾਰ ਨੂੰ ਪੰਜਾਬ ਦੇ ਪ੍ਰਮੁੱਖ ਜ਼ਿਲਿਆਂ 'ਚ ਮੌਸਮ ਕਿਹੋ ਜਿਹਾ ਰਹੇਗਾ।
ਅੰਮ੍ਰਿਤਸਰ ਦਾ ਮੌਸਮ
ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 38 ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਹੋਣ ਵਾਲਾ ਹੈ। ਹਵਾ ਗੁਣਵੱਤਾ ਸੂਚਕਾਂਕ ਨੂੰ ‘ਦਰਮਿਆਨੀ’ ਸ਼੍ਰੇਣੀ ਵਿੱਚ 170 ਦਰਜ ਕੀਤਾ ਗਿਆ ਹੈ।
ਜਲੰਧਰ ਦਾ ਮੌਸਮ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 112 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
ਲੁਧਿਆਣਾ ਦਾ ਮੌਸਮ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 132 ਹੈ।
ਪਟਿਆਲਾ ਦਾ ਮੌਸਮ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।