Punjab Weather Forecast: today weather and pollution report of punjab, amritsar, jalandhar, ludhiana, patiala 25 february, rain in punjab


Punjab Weather and Pollution Report Today: ਪੰਜਾਬ 'ਚ ਪੱਛਮੀ ਗੜਬੜੀ ਦਾ ਅਸਰ ਦਿਖਾਈ ਦੇ ਰਿਹਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਆਉਣ ਵਾਲੇ ਦੋ ਦਿਨਾਂ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 2 ਤੋਂ 3 ਦਿਨਾਂ ਤੱਕ ਮੌਸਮ ਸਾਫ਼ ਹੋ ਜਾਵੇਗਾ ਪਰ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 1 ਮਾਰਚ ਨੂੰ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ, ਜਦੋਂਕਿ 2 ਮਾਰਚ ਨੂੰ ਮੀਂਹ ਪੈ ਸਕਦਾ ਹੈ। ਇਸ ਦੌਰਾਨ ਤੇਜ਼ ਹਵਾ ਵੀ ਚੱਲ ਸਕਦੀ ਹੈ।


ਇਸ ਦੌਰਾਨ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਅਜੇ ਵੀ 10 ਡਿਗਰੀ ਸੈਲਸੀਅਸ ਤੋਂ ਹੇਠਾਂ ਹੈ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਤੋਂ ਹੇਠਾਂ ਹੈ। ਮੌਸਮ ਵਿਭਾਗ ਮੁਤਾਬਕ 2 ਮਾਰਚ ਤੋਂ ਬਾਅਦ ਹੀ ਪਾਰਾ ਵਧੇਗਾ। ਮੀਂਹ ਕਾਰਨ ਹਲਕੀ ਠੰਢ ਵੀ ਵਧ ਗਈ ਹੈ।


ਇਸ ਦੇ ਨਾਲ ਹੀ ਸੂਬੇ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਜਾਂ ਤਸੱਲੀਬਖਸ਼ ਸ਼੍ਰੇਣੀ ਵਿੱਚ ਹੈ। ਮੀਂਹ ਤੋਂ ਬਾਅਦ ਇਸ ਵਿੱਚ ਹੋਰ ਸੁਧਾਰ ਹੋਣ ਦੀ ਉਮੀਦ ਹੈ। ਆਓ ਜਾਣਦੇ ਹਾਂ ਪੰਜਾਬ ਦੇ ਵੱਡੇ ਜ਼ਿਲ੍ਹਿਆਂ 'ਚ ਅੱਜ ਮੌਸਮ ਕਿਹੋ ਜਿਹਾ ਰਹੇਗਾ?


ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਬੱਦਲ ਛਾਏ ਰਹਿਣਗੇ ਤੇ ਗਰਜ ਨਾਲ ਮੀਂਹ ਪਵੇਗਾ। ਹਵਾ ਗੁਣਵੱਤਾ ਸੂਚਕ ਅੰਕ 96 'ਤੇ 'ਤਸੱਲੀਬਖਸ਼' ਪੱਧਰ 'ਤੇ ਦਰਜ ਕੀਤਾ ਗਿਆ ਹੈ।


ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 90 ਹੈ, ਜੋ 'ਤਸੱਲੀਬਖਸ਼' ਸ਼੍ਰੇਣੀ 'ਚ ਆਉਂਦਾ ਹੈ।


ਉਧਰ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਬੱਦਲਵਾਈ ਰਹੇਗਾ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 97 ਹੈ।


ਇਸ ਦੇ ਨਾਲ ਹੀ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 98 ਹੈ।



ਇਹ ਵੀ ਪੜ੍ਹੋ: Russia-Ukraine war: 7 ਰੂਸੀ ਜਹਾਜ਼ ਅਤੇ 30 ਟੈਂਕ ਤਬਾਹ, ਸੈਂਕੜੇ ਸ਼ਰਨਾਰਥੀ ਹੰਗਰੀ ਵੱਲ ਤੂਰੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin
https://apps.apple.com/in/app/abp-live-news/id811114904