Punjab Weather Forecast: ਪੰਜਾਬ 'ਚ ਰਾਹਤ ਤੋਂ ਬਾਅਦ ਮੁੜ ਸ਼ੁਰੂ ਹੋਈ ਗਰਮੀ, ਜਾਣੋ ਕਦੋਂ ਤੱਕ ਚੱਲੇਗੀ 'ਲੂ'
Punjab Weather Update: ਅੰਮ੍ਰਿਤਸਰ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖ਼ਸ਼' ਸ਼੍ਰੇਣੀ ਵਿੱਚ 63 ਦਰਜ ਕੀਤਾ ਗਿਆ ਹੈ।
Punjab Weather and Pollution Report Today: ਪੰਜਾਬ 'ਚ ਕਈ ਥਾਵਾਂ 'ਤੇ ਸੋਮਵਾਰ ਸ਼ਾਮ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੌਰਾਨ ਤੇਜ਼ ਧੂੜ ਭਰੀ ਹਨੇਰੀ ਅਤੇ ਹਲਕੀ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਮੰਗਲਵਾਰ ਤੋਂ ਮੌਸਮ ਖੁਸ਼ਕ ਰਹਿਣ ਅਤੇ ਤੇਜ਼ ਧੁੱਪ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ 'ਚ ਵਾਧਾ ਹੋਵੇਗਾ। ਅਜਿਹੇ 'ਚ ਆਉਣ ਵਾਲੇ ਦਿਨਾਂ 'ਚ ਗਰਮੀ ਦਾ ਪ੍ਰਕੋਪ ਵਧੇਗਾ।
ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਪੰਜਾਬ 'ਚ 27 ਅਤੇ 28 ਅਪ੍ਰੈਲ ਨੂੰ 'ਲੂ' ਚੱਲੇਗੀ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ।
ਆਓ ਜਾਣਦੇ ਹਾਂ ਮੰਗਲਵਾਰ ਨੂੰ ਪੰਜਾਬ ਦੇ ਵੱਡੇ ਜ਼ਿਲ੍ਹਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?
ਸਭ ਤੋਂ ਪਹਿਲਾਂ ਗੱਲ ਕਰਦੇ ਹਾਂ ਗੁਰ ਕੀ ਨਗਰੀ ਅੰਮ੍ਰਿਤਸਰ ਦੀ ਜਿੱਥੇ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖ਼ਸ਼' ਸ਼੍ਰੇਣੀ ਵਿੱਚ 63 ਦਰਜ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 112 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
ਉਧਰ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕ ਅੰਕ 'ਦਰਮਿਆਨੀ' ਸ਼੍ਰੇਣੀ ਵਿੱਚ 113 ਹੈ।
ਸ਼ਾਹੀ ਸ਼ਹਿਰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਦਰਮਿਆਨੀ' ਸ਼੍ਰੇਣੀ ਵਿੱਚ 136 ਹੈ।
ਇਹ ਵੀ ਪੜ੍ਹੋ: EPFO Update: EPFO ਨੇ ਪੈਨਸ਼ਨਰਾਂ ਲਈ ਸ਼ੁਰੂ ਕੀਤੀ ਇਹ ਨਵੀਂ ਸਹੂਲਤ, ਹੁਣ ਤੁਸੀਂ ਕਿਸੇ ਵੀ ਸਮੇਂ ਜਮ੍ਹਾ ਕਰ ਸਕਦੇ ਹੋ ਲਾਈਫ ਸਰਟੀਫਿਕੇਟ