Punjab Weekly Weather and Pollution Report: ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਸ ਹਫ਼ਤੇ ਦੇ ਜ਼ਿਆਦਾਤਰ ਦਿਨਾਂ 'ਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਕਈ ਦਿਨਾਂ ਤੱਕ ਹਲਕੀ ਬਾਰਸ਼ ਵੀ ਹੋ ਸਕਦੀ ਹੈ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਹੇਠਾਂ ਆ ਜਾਵੇਗਾ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਭਿਆਨਕ ਗਰਮੀ ਤੇ ਲੂ ਤੋਂ ਰਾਹਤ ਮਿਲੇਗੀ। ਹਾਲਾਂਕਿ ਹਫ਼ਤੇ ਦੇ ਆਖਰ 'ਚ ਇੱਕ ਵਾਰ ਫਿਰ ਮੌਸਮ ਸਾਫ ਹੋਣ ਨਾਲ ਤਾਪਮਾਨ ਤੇ ਗਰਮੀ ਵਧੇਗੀ।


ਇਸ ਤੋਂ ਪਹਿਲਾਂ ਐਤਵਾਰ ਨੂੰ ਪੰਜਾਬ ਦੇ ਕਈ ਥਾਈਂ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪਿਆ। ਫ਼ਿਰੋਜ਼ਪੁਰ ਅਤੇ ਪਟਿਆਲਾ ਦੋਵਾਂ ਵਿੱਚ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਬਠਿੰਡਾ 43.6, ਜਲੰਧਰ 41.1, ਅੰਮ੍ਰਿਤਸਰ 40.8, ਲੁਧਿਆਣਾ 39.8, ਪਟਿਆਲਾ 38.7 ਅਤੇ ਮੁਹਾਲੀ ਵਿੱਚ 37.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਇਸ ਹਫ਼ਤੇ ਵੀ ਇਸੇ ਸ਼੍ਰੇਣੀ 'ਚ ਰਹਿਣ ਦੀ ਸੰਭਾਵਨਾ ਹੈ।


ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਵੱਡੇ ਜ਼ਿਲ੍ਹਿਆਂ ਵਿੱਚ ਇਸ ਹਫ਼ਤੇ ਮੌਸਮ ਦਾ ਕਿਹੋ ਜਿਹਾ ਰਹੇਗਾ?


ਸੋਮਵਾਰ ਨੂੰ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 41 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਸੋਮਵਾਰ ਤੋਂ ਵੀਰਵਾਰ ਤੱਕ ਅਸਮਾਨ 'ਚ ਬੱਦਲਵਾਈ ਰਹੇਗੀ ਅਤੇ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 132 ਹੈ।


ਇਸ ਦੇ ਨਾਲ ਹੀ ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 41 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਸੋਮਵਾਰ ਤੋਂ ਸ਼ੁੱਕਰਵਾਰ ਤੱਕ ਅਸਮਾਨ 'ਚ ਬੱਦਲਵਾਈ ਰਹੇਗੀ। ਇਸ ਦੌਰਾਨ ਸੋਮਵਾਰ, ਮੰਗਲਵਾਰ ਤੇ ਵੀਰਵਾਰ ਨੂੰ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 162 ਹੈ।


ਸੋਮਵਾਰ ਨੂੰ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 41 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਅਸਮਾਨ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਸੋਮਵਾਰ, ਮੰਗਲਵਾਰ ਤੇ ਸ਼ੁੱਕਰਵਾਰ ਨੂੰ ਮੀਂਹ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਹਫਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 195 ਹੈ।


ਇਸੇ ਤਰ੍ਹਾਂ ਸ਼ਾਹੀ ਸ਼ਹਿਰ ਸੋਮਵਾਰ ਨੂੰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰੇ ਹਫ਼ਤੇ ਬੱਦਲ ਛਾਏ ਰਹਿਣਗੇ। ਮੰਗਲਵਾਰ ਤੇ ਸ਼ੁੱਕਰਵਾਰ ਨੂੰ ਹਲਕੀ ਬਾਰਿਸ਼ ਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 183 ਹੈ।


ਇਹ ਵੀ ਪੜ੍ਹੋ: Royal Enfield ਨੇ ਆਪਣੇ ਦੋ ਮੋਟਰਸਾਈਕਲਾਂ ਦੀਆਂ ਘਟਾਈਆਂ ਕੀਮਤਾਂ, ਸਸਤੇ 'ਚ ਖਰੀਦਣ ਦਾ ਮੌਕਾ!