Punjab Weather Update 13 July: ਪੰਜਾਬ ਦੇ ਨਾਲ-ਨਾਲ ਦੇਸ਼ ਭਰ 'ਚ ਮੌਸਮ ਦੇ ਵੱਖ-ਵੱਖ ਰੂਪ ਦੇਖਣ ਨੂੰ ਮਿਲ ਰਹੇ ਹਨ। ਕਿਤੇ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦੀ ਸਥਿਤੀ ਕਾਰਨ ਹਾਹਾਕਾਰ ਮੱਚੀ ਹੋਈ ਹੈ ਤੇ ਕਿਤੇ ਜਨ ਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੈ। ਇਸ ਦੌਰਾਨ ਮੌਸਮ ਦੇ ਕਹਿਰ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮਹਾਰਾਸ਼ਟਰ, ਗੁਜਰਾਤ ਅਤੇ ਮੱਧ ਪ੍ਰਦੇਸ਼ 'ਚ ਮੀਂਹ ਨਾਲ ਹੋਏ ਹਾਦਸਿਆਂ 'ਚ ਛੇ ਬੱਚਿਆਂ ਸਮੇਤ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਅੱਜ ਵੀ ਸਵੇਰ ਤੋਂ ਹੀ ਦਿੱਲੀ-ਐਨਸੀਆਰ ਵਿੱਚ ਬੱਦਲ ਗਰਜ ਰਹੇ ਹਨ। ਪਰ ਹੁਣ ਤੱਕ ਜਿਸ ਤਰ੍ਹਾਂ ਮਾਨਸੂਨ ਨੇ ਅੱਖਾਂ ਖੋਲ੍ਹਣ ਦਾ ਕੰਮ ਕੀਤਾ ਹੈ, ਉਸ ਤੋਂ ਬਾਅਦ ਹੁਣ ਲੋਕ ਸਾਵਣ ਦੀ ਬਾਰਿਸ਼ ਦੀ ਉਮੀਦ ਕਰ ਰਹੇ ਹਨ।


ਪੰਜਾਬ ਦਾ ਮੌਸਮ 



ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਵੀ ਬਾਰਿਸ਼ ਜਾਰੀ ਰਹੇਗੀ।ਕਈ ਥਾਵਾਂ 'ਤੇ ਰੁੱਕ-ਰੁੱਕ ਕੇ ਬਾਰਸ਼ ਜਾਰੀ ਰਹੇਗੀ।ਮੁਹਾਲੀ ਅਤੇ ਚੰਡੀਗੜ੍ਹ 'ਚ ਸਵੇਰ ਵੇਲੇ ਹਲਕੀ ਧੁੱਪ ਅਤੇ ਹੁਮਸ ਭਰਿਆ ਮੌਸਮ ਵੇਖਣ ਨੂੰ ਮਿਲਿਆ।ਪਰ ਬਦਲਵਾਈ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ। 


ਮੌਸਮ ਵਿਭਾਗ ਮੁਤਾਬਿਕ ਅਗਲੇ 2-3 ਘੰਟੇ ਅੰਦਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ ਅਤੇ ਰੂਪ ਨਗਰ (ਰੋਪੜ) ਵਿੱਚ ਗਰਜਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।


 




ਦਿੱਲੀ 'ਚ ਥੋੜੀ ਰਾਹਤ ਜ਼ਿਆਦਾ ਮੁਸੀਬਤ
ਰਾਸ਼ਟਰੀ ਰਾਜਧਾਨੀ ਦਿੱਲੀ 'ਚ ਮੀਂਹ ਤੋਂ ਬਾਅਦ ਮੰਗਲਵਾਰ ਸਵੇਰੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਉਂਜ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਮੌਸਮ ਵਿਭਾਗ ਮੁਤਾਬਕ ਘੱਟੋ-ਘੱਟ ਤਾਪਮਾਨ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਸਵੇਰੇ ਸਾਢੇ ਅੱਠ ਵਜੇ ਹਵਾ ਵਿੱਚ ਨਮੀ ਦਾ ਪੱਧਰ 93 ਫੀਸਦੀ ਰਿਹਾ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ, ਮੰਗਲਵਾਰ ਸਵੇਰੇ 8 ਵਜੇ ਤੱਕ ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਦੋ ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।


ਦਿੱਲੀ 'ਚ ਕਦੋਂ ਮਿਲੇਗੀ ਪੂਰੀ ਰਾਹਤ?
ਭਾਰਤੀ ਮੌਸਮ ਵਿਭਾਗ (IMD) ਨੇ ਪੂਰਵ ਅਨੁਮਾਨ ਵਿੱਚ ਕਿਹਾ ਸੀ ਕਿ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਬੂੰਦਾ-ਬਾਂਦੀ ਹੋ ਸਕਦੀ ਹੈ ਪਰ 20 ਜੁਲਾਈ ਤੱਕ ਮੀਂਹ ਦੀ ਸੰਭਾਵਨਾ ਨਹੀਂ ਹੈ। ਮਾਹਿਰਾਂ ਅਨੁਸਾਰ ਜਦੋਂ ਮੱਧ ਭਾਰਤ ਵਿੱਚ ਮੌਸਮ ਪ੍ਰਣਾਲੀ ਦਾ ਬਣਨਾ ਰੁਕ ਜਾਵੇਗਾ ਅਤੇ ਮਾਨਸੂਨ ਦਾ ਧੁਰਾ ਉੱਤਰ ਵੱਲ ਮੁੜ ਜਾਵੇਗਾ ਤਾਂ ਹੀ ਚੰਗੀ ਬਾਰਿਸ਼ ਦੀ ਉਮੀਦ ਕੀਤੀ ਜਾ ਸਕਦੀ ਹੈ। ਆਈਐਮਡੀ ਦੇ ਪੂਰਵ ਅਨੁਮਾਨ ਦੇ ਅਨੁਸਾਰ, ਇਹ 19 ਤੋਂ 20 ਜੁਲਾਈ ਦੇ ਆਸਪਾਸ ਹੋ ਸਕਦਾ ਹੈ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ