ਪੜਚੋਲ ਕਰੋ
Advertisement
Punjab Weather: ਠੰਢ ਤੇ ਬਾਰਸ਼ ਮਗਰੋਂ ਹੁਣ ਹਨ੍ਹੇਰੀ ਦੀ ਵਾਰੀ, ਮੌਸਮ ਵਿਭਾਗ ਦਾ ਤਾਜ਼ਾ ਅਲਰਟ
Punjab Weather: ਪੰਜਾਬ ਦੇ ਮੌਸਮ ਨੇ ਕਰਵਟ ਲਈ ਹੈ। ਅਗਲੇ ਦਿਨਾਂ ਵਿੱਚ ਪਾਰਾ ਚੜ੍ਹੇਗਾ ਪਰ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ਵਿੱਚ ਅਗਲੇ ਤਿੰਨ-ਚਾਰ ਦਿਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ
Punjab Weather: ਪੰਜਾਬ ਦੇ ਮੌਸਮ ਨੇ ਕਰਵਟ ਲਈ ਹੈ। ਅਗਲੇ ਦਿਨਾਂ ਵਿੱਚ ਪਾਰਾ ਚੜ੍ਹੇਗਾ ਪਰ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ਵਿੱਚ ਅਗਲੇ ਤਿੰਨ-ਚਾਰ ਦਿਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੌਰਾਨ ਘੱਟ ਤੋਂ ਘੱਟ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ, ਜਦਕਿ ਉਸ ਤੋਂ ਬਾਅਦ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਦੋ ਦਿਨਾਂ ਦੇ ਮੀਂਹ ਤੋਂ ਬਾਅਦ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ, ਪਰ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਇਸੇ ਕਰਕੇ ਸਵੇਰ ਤੇ ਰਾਤ ਸਮੇਂ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਮੰਗਲਵਾਰ ਨੂੰ ਪੰਜਾਬ ਵਿੱਚ ਬਠਿੰਡਾ ਤੇ ਗੁਰਦਾਸਪੁਰ ਸਭ ਤੋਂ ਠੰਢੇ ਸ਼ਹਿਰ ਰਹੇ, ਜਿੱਥੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਘੱਟ ਸੀ।
ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ 'ਚ ਰਾਹਤ
ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਦਿਨ ਵੇਲੇ ਸੂਰਜ ਨਿਕਲ ਰਿਹਾ ਹੈ। ਇਸ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ ਹੈ। ਹਾਲਾਂਕਿ ਸਵੇਰ ਸ਼ਾਮ ਨੂੰ ਠੰਢ ਅਜੇ ਵੀ ਬਰਕਰਾਰ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਦੋ ਦਿਨਾਂ ਤੱਕ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : Budget 2023: ਅੱਜ ਸਵੇਰੇ 11 ਵਜੇ ਪੇਸ਼ ਹੋਵੇਗਾ ਬਜਟ, ਜਾਣੋ ਇਸ ਤੋਂ ਪਹਿਲਾਂ ਅਤੇ ਬਾਅਦ ਦਾ ਪੂਰਾ ਪ੍ਰੋਗਰਾਮ
ਮੌਸਮ ਵਿਭਾਗ ਨੇ ਉੱਤਰ-ਪੱਛਮੀ ਭਾਰਤ ਵਿੱਚ ਅਗਲੇ 5 ਦਿਨਾਂ ਤੱਕ ਸੀਤ ਲਹਿਰ ਦੀ ਕੋਈ ਸੰਭਾਵਨਾ ਨਹੀਂ ਪ੍ਰਗਟਾਈ ਹੈ। ਅਨੁਮਾਨਾਂ ਮੁਤਾਬਕ 2 ਫਰਵਰੀ ਤੱਕ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ 'ਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਇਸ ਤੋਂ ਬਾਅਦ ਅਗਲੇ 3 ਦਿਨਾਂ ਤੱਕ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ।
ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ 1 ਫਰਵਰੀ ਤੱਕ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ ਇੱਥੇ ਅਗਲੇ 2 ਦਿਨਾਂ 'ਚ ਤਾਪਮਾਨ 3-5 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਇਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ 1 ਫਰਵਰੀ ਤੱਕ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ, ਜਦੋਂ ਕਿ ਅਗਲੇ 4 ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement