Weather Report: ਬੀਤੀ ਐਤਵਾਰ ਰਾਤ ਤੋਂ ਸ਼ੁਰੂ ਹੋਏ ਮੀਂਹ ਨੇ ਇੱਕ ਵਾਰ ਫਿਰ ਤੋਂ ਠੰਢਕ ਦਾ ਅਹਿਸਾਸ ਕਰਵਾ ਦਿੱਤਾ ਹੈ। ਉੱਤਰੀ ਭਾਰਤ 'ਚ ਹੋ ਰਹੀ ਇਸ ਬਾਰਸ਼ ਕਾਰਨ ਕਈ ਸੂਬਿਆਂ 'ਚ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ। ਤੇਜ਼ ਹਨੇਰੀ ਤੇ ਭਾਰੀ ਮੀਂਹ ਤੋਂ ਬਾਅਦ ਲੋਕ ਸੁੱਖ ਦਾ ਸਾਹ ਲੈ ਰਹੇ ਹਨ।
ਦਿੱਲੀ, ਯੂਪੀ, ਬਿਹਾਰ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼ ਝਾਰਖੰਡ ਸਮੇਤ ਕਈ ਰਾਜਾਂ ਵਿੱਚ ਤਾਪਮਾਨ 10 ਡਿਗਰੀ ਸੈਲਸੀਅਸ ਤੱਕ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਇਨ੍ਹਾਂ ਸਾਰੇ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਰਹੇਗਾ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਵੀ ਕਈ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਫਿਲਹਾਲ ਪੱਛਮੀ ਤੇ ਮੱਧ ਭਾਰਤ 'ਚ ਗਰਮੀ ਦਾ ਕਹਿਰ ਜਾਰੀ ਰਹੇਗਾ।
ਪੱਛਮੀ ਗੜਬੜੀ ਕਾਰਨ ਜੰਮੂ-ਕਸ਼ਮੀਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਚ ਚੱਕਰਵਾਤੀ ਚੱਕਰ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਇਸ ਕਾਰਨ ਉੱਤਰੀ ਭਾਰਤ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ। ਇਸ ਲਈ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਵਿੱਚ ਕਿਤੇ-ਕਿਤੇ ਬਾਰਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਰਾਜਸਥਾਨ 'ਚ ਧੂੜ ਭਰੀ ਹਨੇਰੀ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਦੌਰਾਨ ਬਿਹਾਰ, ਝਾਰਖੰਡ, ਉੜੀਸਾ ਤੇ ਬੰਗਾਲ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਬਾਰਿਸ਼ ਵੀ ਜਾਰੀ ਰਹੇਗੀ। ਇਸ ਦੌਰਾਨ, ਚੰਗੀ ਖ਼ਬਰ ਇਹ ਹੈ ਕਿ ਹੁਣ ਉੱਤਰ-ਪੂਰਬ ਵਿਚ ਬਾਰਸ਼ ਥੋੜੀ ਕਮਜ਼ੋਰ ਹੋ ਗਈ ਹੈ ਪਰ ਬੰਗਾਲ ਅਤੇ ਸਿੱਕਮ 'ਚ ਅਗਲੇ 5 ਦਿਨਾਂ ਦੌਰਾਨ ਕੁਝ ਥਾਵਾਂ 'ਤੇ ਭਾਰੀ ਬਾਰਸ਼ ਹੋ ਸਕਦੀ ਹੈ।
ਸਕਾਈਮੇਟ ਵੈਦਰ ਮੁਤਾਬਕ ਉੱਤਰ-ਪੂਰਬੀ ਅਰਬ ਸਾਗਰ, ਗੁਜਰਾਤ ਦੇ ਉੱਤਰੀ ਹਿੱਸਿਆਂ, ਦੱਖਣ-ਪੱਛਮੀ ਅਤੇ ਬੰਗਾਲ ਦੀ ਖਾੜੀ 'ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਵਿੱਚ ਹਵਾ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੇ ਵਿਚਕਾਰ ਰਹਿ ਸਕਦੀ ਹੈ। ਦੂਜੇ ਪਾਸੇ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ ਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।
Punjab Weather: ਬਾਰਸ਼ ਨਾਲ ਪੰਜਾਬ ਸਣੇ ਇਨ੍ਹਾਂ ਰਾਜਾਂ 'ਚ 10 ਡਿਗਰੀ ਤੱਕ ਡਿੱਗਾ ਪਾਰਾ, ਅੱਜ ਵੀ ਕਈ ਥਾਵਾਂ 'ਤੇ ਪਏਗਾ ਮੀਂਹ
ਏਬੀਪੀ ਸਾਂਝਾ Updated at: 25 May 2022 09:50 AM (IST)
ਉੱਤਰੀ ਭਾਰਤ 'ਚ ਹੋ ਰਹੀ ਇਸ ਬਾਰਸ਼ ਕਾਰਨ ਕਈ ਸੂਬਿਆਂ 'ਚ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ। ਤੇਜ਼ ਹਨੇਰੀ ਤੇ ਭਾਰੀ ਮੀਂਹ ਤੋਂ ਬਾਅਦ ਲੋਕ ਸੁੱਖ ਦਾ ਸਾਹ ਲੈ ਰਹੇ ਹਨ।
Punjab News
NEXT PREV
Published at: 25 May 2022 09:50 AM (IST)