Punjab Weather: ਪੰਜਾਬ-ਚੰਡੀਗੜ੍ਹ 'ਚ ਬਾਰਸ਼, ਬੱਦਲਵਾਈ ਦੇ ਨਾਲ ਕਈ ਥਾਵਾਂ 'ਤੇ ਅੱਜ ਵੀ ਮੀਂਹ ਦੇ ਆਸਾਰ
ਪੰਜਾਬ 'ਤੇ ਚੰਡੀਗੜ੍ਹ ਵਾਸੀਆਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ।ਪਿਛਲੇ ਹਫਤੇ ਸੱਤ ਦਿਨਾਂ ਤੱਕ ਅੱਤ ਦੀ ਗਰਮੀ ਸਹਿਣ ਤੋਂ ਬਾਅਦ, ਬੁੱਧਵਾਰ ਸ਼ਾਮ ਨੂੰ ਹਲਕੀ ਬਾਰਸ਼ ਨਾਲ ਵਸਨੀਕਾਂ ਨੂੰ ਕੁਝ ਰਾਹਤ ਮਿਲੀ।
Punjab Weather Updates: ਪੰਜਾਬ 'ਤੇ ਚੰਡੀਗੜ੍ਹ ਵਾਸੀਆਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ।ਪਿਛਲੇ ਹਫਤੇ ਸੱਤ ਦਿਨਾਂ ਤੱਕ ਅੱਤ ਦੀ ਗਰਮੀ ਸਹਿਣ ਤੋਂ ਬਾਅਦ, ਬੁੱਧਵਾਰ ਸ਼ਾਮ ਨੂੰ ਹਲਕੀ ਬਾਰਸ਼ ਨਾਲ ਵਸਨੀਕਾਂ ਨੂੰ ਕੁਝ ਰਾਹਤ ਮਿਲੀ।ਚੰਡੀਗੜ੍ਹ 'ਚ ਦੇਰ ਦੁਪਹਿਰ ਨੂੰ ਬੱਦਲਵਾਈ ਦੇ ਨਾਲ ਤੇਜ਼ ਹਵਾਵਾਂ ਅਤੇ 0.5 ਮਿਲੀਮੀਟਰ ਬਾਰਸ਼ ਹੋਈ ਜਿਸ ਨਾਲ ਦੁਪਹਿਰ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਤੋਂ ਘੱਟ ਕੇ ਰਾਤ 9 ਵਜੇ 32 ਡਿਗਰੀ ਸੈਲਸੀਅਸ ਹੋ ਗਿਆ।
IMD ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ 'ਚ ਤੂਫਾਨ ਆ ਸਕਦਾ ਹੈ। ਦਿੱਲੀ ਵਿੱਚ 18 ਜੂਨ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।ਜਾਣਕਾਰੀ ਮੁਤਾਬਿਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ 16 ਤੋਂ 18 ਜੂਨ ਤੱਕ ਮੀਂਹ, ਦੱਖਣ-ਪੂਰਬੀ ਉੱਤਰ ਪ੍ਰਦੇਸ਼, ਦੱਖਣ-ਪੱਛਮੀ ਬਿਹਾਰ ਅਤੇ ਝਾਰਖੰਡ ਵਿੱਚ ਅਜੇ ਵੀ ਗਰਮੀ, ਕਰਨਾਟਕ, ਮਹੇ, ਕੇਰਲ ਅਤੇ ਲਕਸ਼ਦੀਪ ਵਿੱਚ ਮੌਸਮ ਸੁਹਾਵਣਾ ਰਹੇਗਾ।
ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਪੂਰਬੀ ਹਵਾਵਾਂ ਅਤੇ ਪੱਛਮੀ ਗੜਬੜੀ ਦੇ ਸੰਗਮ ਕਾਰਨ ਮੀਂਹ ਦੀ ਤੀਬਰਤਾ ਪਿਛਲੇ ਦਿਨਾਂ ਨਾਲੋਂ ਥੋੜੀ ਵੱਧ ਸੀ। “ਸਿਸਟਮ ਵੀਰਵਾਰ ਨੂੰ ਮਜ਼ਬੂਤ ਹੋਵੇਗਾ, ਜਦੋਂ ਹੋਰ ਮੀਂਹ ਦੀ ਸੰਭਾਵਨਾ ਹੈ। ਪਰ ਇਹ ਮੌਨਸੂਨ ਤੋਂ ਪਹਿਲਾਂ ਦੀਆਂ ਬਾਰਸ਼ਾਂ ਹਨ, ਕਿਉਂਕਿ ਮੌਨਸੂਨ ਪ੍ਰਣਾਲੀ ਅਜੇ ਵੀ ਖੇਤਰ ਤੋਂ ਕਾਫ਼ੀ ਦੂਰ ਹੈ।"
ਇਸ ਦੌਰਾਨ, ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਤੋਂ ਵੱਧ ਕੇ 31.9 ਡਿਗਰੀ ਸੈਲਸੀਅਸ ਹੋ ਗਿਆ, ਜੋ ਆਮ ਨਾਲੋਂ ਛੇ ਡਿਗਰੀ ਵੱਧ ਹੈ।ਅਗਲੇ ਕੁਝ ਦਿਨਾਂ ਵਿੱਚ, ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਜਾਣ ਦੀ ਸੰਭਾਵਨਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :