ਚੰਡੀਗੜ੍ਹ: ਪੰਜਾਬ ਵਿੱਚ ਮੁੜ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਅੰਦਰ ਪੰਜਾਬ ਵਿੱਚ ਧੁੰਦ ਤੇ ਬਾਰਸ਼ ਪੈਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਇੱਕਦਮ ਪਾਰਾ ਚੜ੍ਹਿਆ ਹੈ। ਇਸ ਨਾਲ ਕਣਕ ਦੀ ਫਸਲ ਨੂੰ ਨੁਕਸਾਨ ਦਾ ਖਦਸ਼ਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 72 ਘੰਟਿਆਂ ਦਰਮਿਆਨ ਪੰਜਾਬ ਅੰਦਰ ਹਲਕੀ ਤੋਂ ਦਰਮਿਆਨੀ ਧੁੰਦ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਆਮ ਤੌਰ 'ਤੇ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਹਾਸਲ ਜਾਣਕਾਰੀ ਅਨੁਸਾਰ ਆਉਣ ਵਾਲੇ 72 ਘੰਟਿਆਂ ਦੌਰਾਨ ਪੰਜਾਬ 'ਚ ਕਿਤੇ-ਕਿਤੇ ਹਲਕਾ ਮੀਂਹ ਪੈਣ ਦਾ ਅਨੁਮਾਨ ਹੈ। ਆਉਣ ਵਾਲੇ 3 ਦਿਨਾਂ 'ਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਵੀ ਸੰਭਾਵਨਾ ਹੈ।
ਵਿਗੜੇਗਾ ਪੰਜਾਬ ਦਾ ਮੌਸਮ, ਮੀਂਹ ਤੇ ਧੁੰਦ ਪੈਣ ਦੀ ਸੰਭਾਵਨਾ
ਏਬੀਪੀ ਸਾਂਝਾ | 24 Feb 2021 10:56 AM (IST)
ਪੰਜਾਬ ਵਿੱਚ ਮੁੜ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਅੰਦਰ ਪੰਜਾਬ ਵਿੱਚ ਧੁੰਦ ਤੇ ਬਾਰਸ਼ ਪੈਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਇੱਕਦਮ ਪਾਰਾ ਚੜ੍ਹਿਆ ਹੈ। ਇਸ ਨਾਲ ਕਣਕ ਦੀ ਫਸਲ ਨੂੰ ਨੁਕਸਾਨ ਦਾ ਖਦਸ਼ਾ ਹੈ।
Weather_report