Rain in Punjab, Weather report: ਸ਼ੁੱਕਰਵਾਰ ਨੂੰ ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀ ਬਾਰਸ਼ ਤੇ ਹਵਾਵਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਮੌਸਮ ਨੂੰ ਦੇਖਦੇ ਹੋਏ ਹੀ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਦੀ ਹਦਾਇਤ ਕੀਤੀ ਹੈ।


ਇਸ ਦੇ ਨਾਲ ਹੀ ਚੰਡੀਗੜ੍ਹ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਹਲਕੀ ਤੇ ਦਰਮਿਆਨੀ ਬਾਰਸ਼ ਜਾਰੀ ਰਹੇਗੀ। ਸੂਬੇ 'ਚ ਬੁੱਧਵਾਰ ਰਾਤ ਤੋਂ ਸ਼ੁਰੂ ਹੋਇਆ ਮੀਂਹ ਵੀਰਵਾਰ ਤੱਕ ਜਾਰੀ ਰਿਹਾ। ਸਭ ਤੋਂ ਵੱਧ ਬਾਰਸ਼ ਗੁਰਦਾਸਪੁਰ ਵਿੱਚ 28.5 ਮਿਲੀਮੀਟਰ ਦਰਜ ਕੀਤੀ ਗਈ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 16.2 ਐਮਐਮ, ਮੁਹਾਲੀ ਵਿੱਚ 12.5 ਐਮਐਮ, ਪਟਿਆਲਾ ਵਿੱਚ 6.5 ਐਮਐਮ ਅੰਮ੍ਰਿਤਸਰ ਸਮੇਤ 11 ਜ਼ਿਲ੍ਹੇ ਅਜਿਹੇ ਰਹੇ ਜਿੱਥੇ ਮੀਂਹ ਨਹੀਂ ਪਿਆ।


ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਨੂੰ ਬਾਰਿਸ਼ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 43 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਤਸੱਲੀਬਖ਼ਸ਼ ਤੋਂ ਦਰਮਿਆਨੇ’ ਸ਼੍ਰੇਣੀ ਵਿੱਚ ਹੈ।


ਦੱਸ ਦਈਏ ਕਿ ਪੰਜਾਬ ਵਿੱਚ ਬਦਲੇ ਮੌਸਮ ਦੇ ਪੈਟਰਨ ਕਾਰਨ ਸੂਬੇ 'ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਹੇਠਾਂ ਆ ਗਿਆ। ਉਧਰ ਸ਼ੁੱਕਰਵਾਰ ਨੂੰ ਵੀ ਮੌਸਮ ਵਿਭਾਗ ਨੇ ਜਾਰੀ ਬੁਲੇਟਿਨ 'ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਮਾਝਾ, ਦੋਆਬਾ, ਪੱਛਮੀ ਮਾਲਵਾ ਤੇ ਪੂਰਬੀ ਮਾਲਵਾ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ, ਐਤਵਾਰ ਤੇ ਸੋਮਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ।


ਇਹ ਵੀ ਪੜ੍ਹੋ: Edible Oil Price Reduced: ਮਹਿੰਗਾਈ ਤੋਂ ਰਾਹਤ, ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਕਟੌਤੀ