Punjab Weather Report: ਪੰਜਾਬ 'ਚ ਕੜਾਕੇ ਦੀ ਠੰਢ, ਕੁਝ ਦਿਨ ਹੋਰ ਜਾਰੀ ਰਹੇਗੀ ਸੀਤ ਲਹਿਰ, ਜਾਣੋ ਅੱਜ ਦੀ ਅਪਡੇਟ
ਪੰਜਾਬ ਟਚ ਅਗਲੇ 3 ਤੋਂ 4 ਦਿਨਾਂ ਦੌਰਾਨ ਸੀਤ ਲਹਿਰ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ ਸੰਘਣੀ ਧੁੰਦ ਵੀ ਬਣੀ ਰਹੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਭਲਕੇ ਤੋਂ ਮੌਸਮ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ ਪਰ ਠੰਢ ਤੋਂ ਬਹੁਤੀ ਰਾਹਤ ਨਹੀਂ ਮਿਲੇਗੀ।
Punjab Weather and Pollution Report Today: ਮੌਸਮ ਵਿਭਾਗ ਨੇ ਅਗਲੇ 3 ਤੋਂ 4 ਦਿਨਾਂ ਦੌਰਾਨ ਪੰਜਾਬ ਵਿੱਚ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਸੰਘਣੀ ਧੁੰਦ ਵੀ ਬਣੀ ਰਹੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਭਲਕੇ ਤੋਂ ਮੌਸਮ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ ਪਰ ਠੰਢ ਤੋਂ ਬਹੁਤੀ ਰਾਹਤ ਨਹੀਂ ਮਿਲੇਗੀ। ਇਸ ਤੋਂ ਪਹਿਲਾਂ ਸੂਬੇ 'ਚ ਪਿਛਲੇ 3 ਹਫਤਿਆਂ ਤੋਂ ਠੰਢ ਦਾ ਪ੍ਰਕੋਪ ਜਾਰੀ ਹੈ। ਧੁੱਪ ਨਾ ਨਿਕਲਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਵਿੱਚ 2 ਫਰਵਰੀ ਤੱਕ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਇਸ ਦੇ ਨਾਲ ਹੀ ਹਵਾ ਪ੍ਰਦੂਸ਼ਣ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਆਓ ਜਾਣਦੇ ਹਾਂ ਕਿ ਅੱਜ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਮੌਸਮ ਕਿਵੇਂ ਰਹੇਗਾ?
Cold Day conditions in isolated pockets very likely over Himachal Pradesh, Uttarakhand, Punjab, Haryana-Chandigarh-Delhi, Rajasthan, Uttar Pradesh, Vidarbha, north Madhya Maharashtra, Chhattisgarh and Marathwada during next 24 hours and gradually abates thereafter.
— India Meteorological Department (@Indiametdept) January 26, 2022
ਅੰਮ੍ਰਿਤਸਰ- ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਸਵੇਰ ਵੇਲੇ ਧੁੰਦ ਛਾਈ ਰਹੇਗੀ ਅਤੇ ਦਿਨ ਵੇਲੇ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਵਾ ਗੁਣਵੱਤਾ ਸੂਚਕ ਅੰਕ 261 'ਤੇ 'ਖਰਾਬ' ਪੱਧਰ 'ਤੇ ਦਰਜ ਕੀਤਾ ਗਿਆ ਸੀ।
ਜਲੰਧਰ- ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਸਵੇਰੇ ਧੁੰਦ ਰਹੇਗੀ, ਬਾਅਦ ਵਿੱਚ ਮੌਸਮ ਸਾਫ਼ ਹੋ ਸਕਦਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 164 ਹੈ, ਜੋ ਕਿ ਮੱਧਮ ਸ਼੍ਰੇਣੀ ਵਿੱਚ ਆਉਂਦਾ ਹੈ।
ਲੁਧਿਆਣਾ- ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਸਵੇਰ ਵੇਲੇ ਧੁੰਦ ਪੈਣ ਅਤੇ ਦਿਨ ਵੇਲੇ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 150 ਹੈ।
ਇਹ ਵੀ ਪੜ੍ਹੋ: TCS ਬਣੀ ਦੁਨੀਆ ਦੀ ਦੂਜੀ ਸਭ ਤੋਂ ਕੀਮਤੀ IT ਕੰਪਨੀ, Infosys ਤੀਜੇ ਨੰਬਰ 'ਤੇ, ਟੌਪ 25 'ਚ ਪੰਜ ਭਾਰਟੀ ਕੰਪਨੀਆਂ ਦੀ ਧੱਕ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin