Punjab Weather Report: ਪੰਜਾਬ ਦੇ ਮੌਸਮ 'ਚ ਬਦਲਾਅ, ਅਗਲੇ 5 ਦਿਨ ਮੀਂਹ ਪੈਣ ਦੀ ਸੰਭਾਵਨਾ
Punjab Weather Update: IMD ਮੁਤਾਬਕ ਆਉਣ ਵਾਲੇ 5 ਦਿਨਾਂ ਤੱਕ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਇਸ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਤੇਜ਼ ਹਵਾ ਚੱਲੇਗੀ। ਹਵਾ ਦੀ ਰਫ਼ਤਾਰ 25-30 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ।
Punjab Weather Report: today weather and pollution report of punjab, amritsar, jalandhar, ludhiana, patiala 23 february, rain in punjab today
Punjab Weather and Pollution Report Today: ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ ਅਤੇ ਸਰਗਰਮ ਪੱਛਮੀ ਗੜਬੜੀ ਕਾਰਨ ਬੁੱਧਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ, ਆਉਣ ਵਾਲੇ ਪੰਜ ਦਿਨਾਂ ਤੱਕ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਇਸ ਦੌਰਾਨ ਮੀਂਹ ਪੈ ਸਕਦਾ ਹੈ ਅਤੇ ਨਾਲ ਹੀ ਤੇਜ਼ ਹਵਾ ਚੱਲੇਗੀ। ਹਵਾ ਦੀ ਰਫ਼ਤਾਰ 25 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਇਸ ਕਾਰਨ ਠੰਢ ਵਿੱਚ ਥੋੜ੍ਹਾ ਵਾਧਾ ਹੋ ਸਕਦਾ ਹੈ। ਦੂਜੇ ਪਾਸੇ ਵੱਧ ਤੋਂ ਵੱਧ ਤਾਪਮਾਨ ਵਧ ਰਿਹਾ ਹੈ।
Isolated heavy rainfall/snowfall also likely over Jammu-Kashmir-LadakhGilgit-Baltistan-Muzaffarabad on today, the 22nd February.
— India Meteorological Department (@Indiametdept) February 22, 2022
ਆਓ ਜਾਣਦੇ ਹਾਂ ਕਿ ਅੱਜ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਮੌਸਮ ਕਿਵੇਂ ਰਹੇਗਾ?
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਗਰਜ ਨਾਲ ਮੀਂਹ ਪੈ ਸਕਦਾ ਹੈ। ਹਵਾ ਗੁਣਵੱਤਾ ਸੂਚਕ ਅੰਕ 95 'ਤੇ 'ਤਸੱਲੀਬਖਸ਼' ਪੱਧਰ 'ਤੇ ਦਰਜ ਕੀਤਾ ਗਿਆ ਹੈ।
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 94 ਹੈ, ਜੋ 'ਤਸੱਲੀਬਖਸ਼' ਸ਼੍ਰੇਣੀ 'ਚ ਆਉਂਦਾ ਹੈ।
ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਬੱਦਲ ਛਾਏ ਰਹਿਣਗੇ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 97 ਹੈ।
ਅੱਜ ਪਠਾਨਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ ਹੈ।
ਇਹ ਵੀ ਪੜ੍ਹੋ: ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, ਅੱਗ ਦੀ ਲਪੇਟ 'ਚ ਆਈ ਦੁਕਾਨ ਮਾਲਕਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904