Punjab Weather Update : ਪੰਜਾਬ 'ਚ ਕਈ ਥਾਈਂ-ਥਾਈਂ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ-ਮੋਹਾਲੀ ਛਾਏ ਕਾਲੇ ਬੱਦਲ, ਜਾਣੋ ਮੌਸਮ ਦਾ ਤਾਜ਼ਾ ਹਾਲ
ਟਰਾਈਸਿਟੀ ਵਿੱਚ ਅਗਲੇ ਦਿਨਾਂ ਤੱਕ ਗਰਮੀ ਤੋਂ ਕੁਝ ਰਾਹਤ ਮਿਲੇਗੀ। ਅਗਲੇ ਪੰਜ ਦਿਨ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। “ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ 14 ਅਤੇ 15 ਜੁਲਾਈ ਨੂੰ ਇਕੱਲੇ ਗਰਜ਼ ਨਾਲ ਬਾਰਿਸ਼ ਹੋਣ ਦੀ ਬਹੁਤ ਸੰਭਾਵਨਾ ਹੈ।
ਚੰਡੀਗੜ੍ਹ : ਚੰਡੀਗੜ੍ਹ ਸਣੇ ਪੰਜਾਬ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸਵੇਰ ਤੋਂ ਹੀ ਜ਼ਬਰਦਸਤ ਬੱਦਲ ਗਰਜਣ ਦੀ ਆਵਾਜ਼ ਆ ਰਹੀ ਹੈ। ਇਸ ਨਾਲ ਕਈਂ ਥਾਈਂ ਮੀਂਹ ਦੀ ਸ਼ੁਰੂਆਤ ਵੀ ਹੋ ਗਈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਚੰਡੀਗੜ੍ਹ 'ਚ ਭਾਰੀ ਮੀਂਹ ਪੈਣ ਮੀਂਹ ਸੰਭਾਵਨਾ ਹੈ।
ਪੰਜਾਬ 'ਚ ਵੀਰਵਾਰ ਨੂੰ ਸਵੇਰ ਤੋਂ ਕੁਝ ਗਰਮੀ ਤੋਂ ਰਾਹਤ ਹੈ। ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਹੋਏ ਹਨ। ਅਗਲੇ ਇਕ ਹਫਤੇ ਤਕ ਮੌਸਮ ਸੁਹਾਵਨਾ ਰਹੇਗਾ। ਜ਼ਿਕਰਯੋਗ ਹੈ ਕਿ ਮੌਨਸੂਨ ਦੇ ਸਰਗਰਮ ਹੋਣ ਨਾਲ ਸ਼ੁੱਕਰਵਾਰ ਨੂੰ ਲੁਧਿਆਣਾ, ਚੰਡੀਗੜ੍ਹ ਤੇ ਬਠਿੰਡਾ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ 'ਚ ਲੁਧਿਆਣਾ 'ਚ 77 ਐਮਐਮ ਮੀਂਹ ਪਿਆ।
ਮੌਸਮ ਵਿਗਿਆਨੀਆਂ ਮੁਤਾਬਕ ਮੌਨਸੂਨ ਸਮੇਂ 'ਤੇ ਆਇਆ ਹੈ। ਇਸ ਦੇ ਚੱਲਦਿਆਂ ਚੰਗੇ ਮੀਂਹ ਦੇ ਉਮੀਦ ਹੈ। ਜੂਨ 'ਚ ਆਮ ਤੋਂ ਘੱਟ ਬਾਰਿਸ਼ ਹੋਈ ਹੈ। ਜੂਨ 'ਚ ਨਾਰਮਲ ਤੌਰ 'ਤੇ 82.8 ਐਮਐਮ ਮੀਂਹ ਪੈਂਦਾ ਹੈ ਪਰ ਇਸ ਵਾਰ 70.6 ਐਮਐਮ ਮੀਂਹ ਪਿਆ ਹੈ। ਪਿਛਲੇ ਦਿਨੀਂ ਭਾਰੀ ਮੀਂਹ ਪੈਣ ਕਾਰਨ ਮੋਹਾਲੀ ਤੇ ਚੰਡੀਗੜ੍ਹ ਦੀਆਂ ਸੜਕਾਂ ਪਾਣੀ 'ਚ ਡੁੱਬ ਗਈਆਂ ਸੀ। ਜਿਸ ਕਾਰਨ ਲੋਕਾਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ।
ਟਰਾਈਸਿਟੀ ਵਿੱਚ ਅਗਲੇ ਦਿਨਾਂ ਤੱਕ ਗਰਮੀ ਤੋਂ ਕੁਝ ਰਾਹਤ ਮਿਲੇਗੀ। ਅਗਲੇ ਪੰਜ ਦਿਨ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। “ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ 14 ਅਤੇ 15 ਜੁਲਾਈ ਨੂੰ ਇਕੱਲੇ ਗਰਜ਼/ਬਿਜਲੀ ਦੇ ਨਾਲ ਬਾਰਿਸ਼ ਹੋਣ ਦੀ ਬਹੁਤ ਸੰਭਾਵਨਾ ਹੈ।
ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਹੀ ਪਾਰਾ 32 ਡਿਗਰੀ ਤੱਕ ਪਹੁੰਚ ਗਿਆ ਹੈ। ਪਹਿਲਾਂ ਰਾਤ ਨੂੰ ਬਾਰਿਸ਼ ਹੋਈ ਅਤੇ ਫਿਰ ਸਵੇਰੇ ਮੀਂਹ ਪਿਆ। ਦੂਜੇ ਪਾਸੇ ਦੂਜੇ ਦਿਨ ਵੀ ਹਵਾ ਪ੍ਰਦੂਸ਼ਣ ਘੱਟ ਰਿਹਾ ਹੈ। ਏਅਰ ਕੁਆਲਿਟੀ ਇੰਡੈਕਸ 69 'ਤੇ ਖੜ੍ਹਾ ਸੀ, ਜੋ 50 ਤੋਂ ਵੱਧ ਨਹੀਂ ਹੋਣਾ ਚਾਹੀਦਾ। ਗਰਮ ਦਿਨਾਂ ਵਿੱਚ ਇਹ ਤਿੰਨ ਵਾਰ ਹੁੰਦਾ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਵਾਧਾ ਹੌਲੀ ਹੋਵੇਗਾ।