Punjab weather update today : ਪੰਜਾਬ 'ਚ ਗਰਮੀ ਦਾ ਕਹਿਰ ਜਾਰੀ ਹੈ। ਮਾਰਚ ਮਹੀਨੇ ਦੀ ਰਿਕਾਰਡ ਤੋੜ ਗਰਮੀ ਤੋਂ ਬਾਅਦ ਹੁਣ ਅਪ੍ਰੈਲ ਮਹੀਨੇ ਦੀ ਕੜਕਦੀ ਧੁੱਪ ਨੇ ਲੋਕਾਂ ਨੂੰ ਬੇਚੈਨ ਕਰ ਦਿੱਤਾ ਹੈ। ਤਾਪਮਾਨ ਤੇਜ਼ੀ ਨਾਲ ਵੱਧ ਰਿਹਾ ਹੈ। ਇੰਡੀਆ ਮੈਟਰੋਲੋਜੀਕਲ ਸੈਂਟਰ ਚੰਡੀਗੜ੍ਹ ਦੇ ਅਨੁਸਾਰ ਐਤਵਾਰ ਨੂੰ ਪੰਜਾਬ ਵਿੱਚ ਮੋਹਾਲੀ ਅਤੇ ਬਰਨਾਲਾ ਸਭ ਤੋਂ ਗਰਮ ਰਹੇ। ਦੋਵਾਂ ਸ਼ਹਿਰਾਂ ਵਿੱਚ ਪਾਰਾ 41 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਜੋ ਆਮ ਨਾਲੋਂ ਨੌਂ ਡਿਗਰੀ ਵੱਧ ਸੀ।

ਬਠਿੰਡਾ ਵਿੱਚ ਪਾਰਾ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਸੱਤ ਡਿਗਰੀ ਵੱਧ ਸੀ। ਪਟਿਆਲਾ ਵਿੱਚ 39.6 ਡਿਗਰੀ ਪਠਾਨਕੋਟ ਵਿੱਚ ਪਾਰਾ 39.5 ਡਿਗਰੀ, ਮੁਕਤਸਰ ਅਤੇ ਚੰਡੀਗੜ੍ਹ ਵਿੱਚ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਗਿਆਨੀਆਂ ਅਨੁਸਾਰ ਪੰਜਾਬ ਵਿੱਚ ਇਸ ਹਫ਼ਤੇ ਵੀ ਮੌਸਮ ਖੁਸ਼ਕ ਰਹੇਗਾ। ਦਿਨ ਅਤੇ ਰਾਤ ਦਾ ਤਾਪਮਾਨ ਵਧੇਗਾ। ਅਜੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਗਰਮ ਹਵਾਵਾਂ ਲੋਕਾਂ ਦੀਆਂ ਮੁਸ਼ਕਲਾਂ ਵਧਾ ਸਕਦੀਆਂ ਹਨ।


ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਉਪਰੋਂ ਬਿਜਲੀ ਦੇ ਕੱਟ ਨੇ ਵੀ ਲੋਕਾਂ ਦੀ ਬੇਚੈਨੀ ਵਧਾ ਦਿੱਤੀ ਹੈ। ਸੋਮਵਾਰ ਨੂੰ ਵੀ ਪਾਰਾ ਆਪਣੇ ਸਿਖਰ 'ਤੇ ਰਿਹਾ। ਸਵੇਰੇ ਅੱਠ ਵਜੇ ਪਾਰਾ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗਰਮੀ ਬਹੁਤ ਸੀ। ਗਰਮੀ ਵਿੱਚ ਕੁਝ ਦੇਰ ਖੜ੍ਹਨਾ ਵੀ ਔਖਾ ਹੋ ਰਿਹਾ ਸੀ। ਹਾਲਾਂਕਿ ਅੱਜ ਤੇਜ਼ ਹਵਾ ਚੱਲ ਰਹੀ ਸੀ।

ਜਿਸ ਨਾਲ ਕੁਝ ਰਾਹਤ ਮਿਲੀ। ਮੌਸਮ ਵਿਭਾਗ ਮੁਤਾਬਕ ਅੱਜ ਵੀ ਤਾਪਮਾਨ ਬਹੁਤ ਜ਼ਿਆਦਾ ਰਹੇਗਾ। ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਕੱਲ੍ਹ ਵੀ ਮੌਸਮ ਖੁਸ਼ਕ ਰਹੇਗਾ। ਜ਼ਿਲ੍ਹੇ ਵਿੱਚ ਇਸ ਸਾਲ ਵੱਧ ਰਹੀ ਗਰਮੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।