ਚੰਡੀਗੜ੍ਹ: ਪੰਜਾਬ ਇਸ ਸਮੇਂ ਭਿਆਨਕ ਗਰਮੀ ਵਿੱਚ ਝੁਲਸ ਰਿਹਾ ਹੈ। ਕੜਾਕੇ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਗਰਮੀ ਦਾ ਕਹਿਰ ਜਾਰੀ ਹੈ। ਸ਼ੁੱਕਰਵਾਰ ਸਵੇਰੇ 8 ਵਜੇ ਪਾਰਾ 34 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਸਵੇਰੇ ਤੋਂ ਹੀ ਬਹੁਤ ਗਰਮੀ ਹੈ। ਘਰ ਦੇ ਅੰਦਰ ਵੀ ਗਰਮ ਹਵਾ ਮਹਿਸੂਸ ਹੋ ਰਹੀ ਹੈ। ਜਦੋਂ ਘਰੋਂ ਬਾਹਰ ਜਾਂਦੇ ਹਾਂ ਤਾਂ ਧੁੱਪ ਝੁਲਸਾ ਰਹੀ ਹੈ।
ਜਾਣਕਾਰੀ ਅਨੁਸਾਰ ਸਕੂਲਾਂ ਵਿੱਚ 15 ਮਈ ਤੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਦਿਨ ਭਰ ਪਾਰਾ 43 ਡਿਗਰੀ ਤੱਕ ਰਹੇਗਾ। ਸ਼ਾਮ ਵੇਲੇ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ। ਗਰਮ ਹਵਾਵਾਂ ਨੇ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਦੁਪਹਿਰ 12.30 ਤੋਂ ਸ਼ਾਮ 4.39 ਵਜੇ ਤੱਕ ਬਹੁਤ ਗਰਮੀ ਰਹੇਗੀ। ਲੋਕਾਂ ਨੂੰ ਧੁੱਪ ਵਿਚ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਮੀਂਹ ਨਾ ਪੈਣ ਕਾਰਨ ਕਿਸਾਨਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਗਰਮੀ ਵਧੇਗੀ ਤੇ ਲੂ ਚੱਲਣ ਦੀ ਸੰਭਾਵਨਾ ਹੈ। ਮਾਰਚ-ਅਪ੍ਰੈਲ ਵਿੱਚ ਮੀਂਹ ਨਹੀਂ ਪਿਆ। ਜੇਕਰ ਮਈ ਦਾ ਮਹੀਨਾ ਵੀ ਇਸੇ ਤਰ੍ਹਾਂ ਰਿਹਾ ਤਾਂ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਇਸ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਐਤਵਾਰ ਸਭ ਤੋਂ ਗਰਮ ਰਹੇਗਾ।
ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 89 ਦਰਜ ਕੀਤਾ ਗਿਆ।
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 78 ਹੈ, ਜੋ 'ਤਸੱਲੀਬਖਸ਼' ਸ਼੍ਰੇਣੀ 'ਚ ਆਉਂਦਾ ਹੈ।
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 115 ਹੈ।ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਹੋਣ ਵਾਲਾ ਹੈ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 132 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਬਣਿਆ ਹੋਇਆ ਹੈ।
ਪੰਜਾਬ 'ਚ ਅਗਲਾ ਹਫ਼ਤਾ ਗਰਮੀ ਮਚਾਏਗੀ ਕਹਿਰ, ਐਤਵਾਰ ਨੂੰ 46 ਡਿਗਰੀ ਤੱਕ ਪਹੁੰਚ ਸਕਦਾ ਤਾਪਮਾਨ
ਏਬੀਪੀ ਸਾਂਝਾ
Updated at:
13 May 2022 02:04 PM (IST)
Edited By: shankerd
ਪੰਜਾਬ ਇਸ ਸਮੇਂ ਭਿਆਨਕ ਗਰਮੀ ਵਿੱਚ ਝੁਲਸ ਰਿਹਾ ਹੈ। ਕੜਾਕੇ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਗਰਮੀ ਦਾ ਕਹਿਰ ਜਾਰੀ ਹੈ। ਸ਼ੁੱਕਰਵਾਰ ਸਵੇਰੇ 8 ਵਜੇ ਪਾਰਾ 34 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
Punjab Weather Update
NEXT
PREV
Published at:
13 May 2022 02:04 PM (IST)
- - - - - - - - - Advertisement - - - - - - - - -