Punjab Weather Update: ਕੜਾਕੇ ਦੀ ਗਰਮੀ ਤੋਂ ਰਾਹਤ, ਪੰਜਾਬ 'ਚ ਅਗਲੇ 2 ਦਿਨਾਂ ਬੂੰਦਾ-ਬਾਂਦੀ ਦੀ ਸੰਭਾਵਨਾ
ਲੁਧਿਆਣਾ ਸਣੇ ਕਈ ਜ਼ਿਲ੍ਹਿਆਂ 'ਚ ਮੰਗਲਵਾਰ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਸਵੇਰ ਤੋਂ ਹੀ ਧੂੜ ਭਰੀਆਂ ਹਵਾਵਾਂ ਚੱਲ ਰਹੀਆਂ ਹਨ ਜਿਸ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ ਪਰ ਧੂੜ ਭਰੀਆਂ ਹਵਾਵਾਂ ਕਾਰਨ ਰਾਹਗੀਰਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ
Punjab Weather Update: ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਧੂੜ ਭਰੀ ਤੇਜ਼ ਹਵਾ ਚੱਲੀ ਤੇ ਕਈ ਥਾਵਾਂ 'ਤੇ ਬੱਦਲਵਾਈ ਰਹਿਣ ਨਾਲ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਕਾਰਨ ਲੋਕ ਪ੍ਰੇਸ਼ਾਨ ਰਹੇ। ਮੌਸਮ ਵਿਭਾਗ ਨੇ ਪਹਿਲਾਂ ਹੀ ਪੰਜਾਬ ਵਿੱਚ ਧੂੜ ਭਰੀ ਹਨ੍ਹੇਰੀ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਸੀ। ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਪੈਣ ਦੀ ਵੀ ਸੰਭਾਵਨਾ ਹੈ। ਇਸ ਤੋਂ ਬਾਅਦ 5 ਮਈ ਤੋਂ ਮੁੜ ਤਾਪਮਾਨ ਵਧਣ ਦੀ ਸੰਭਾਵਨਾ ਹੈ।
ਚੰਡੀਗੜ੍ਹ, ਪਟਿਆਲਾ, ਸੰਗਰੂਰ ਤੇ ਲੁਧਿਆਣਾ ਸਣੇ ਕਈ ਜ਼ਿਲ੍ਹਿਆਂ 'ਚ ਮੰਗਲਵਾਰ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਸਵੇਰ ਤੋਂ ਹੀ ਧੂੜ ਭਰੀਆਂ ਹਵਾਵਾਂ ਚੱਲ ਰਹੀਆਂ ਹਨ ਜਿਸ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ ਪਰ ਧੂੜ ਭਰੀਆਂ ਹਵਾਵਾਂ ਕਾਰਨ ਰਾਹਗੀਰਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੱਜ ਸਵੇਰੇ ਪਾਰਾ ਵੀ ਹੋਰਨਾਂ ਦਿਨਾਂ ਦੇ ਮੁਕਾਬਲੇ ਹੇਠਾਂ ਦਰਜ ਕੀਤਾ ਗਿਆ। ਸਵੇਰੇ ਅੱਠ ਵਜੇ ਤਾਪਮਾਨ 19 ਡਿਗਰੀ ਸੈਲਸੀਅਸ ਸੀ।
ਇਸ ਦੇ ਨਾਲ ਹੀ ਸ਼ਾਮ ਨੂੰ ਤੂਫਾਨ ਆਉਣ ਦੀ ਸੰਭਾਵਨਾ ਹੈ। ਜਦਕਿ ਕੱਲ੍ਹ ਪੂਰਾ ਦਿਨ ਧੂੜ ਭਰੀਆਂ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਕੱਲ੍ਹ ਵੀ ਮੌਸਮ ਅਜਿਹਾ ਹੀ ਰਹੇਗਾ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ।
ਦੱਸ ਦਈਏ ਕਿ ਮਈ ਦਾ ਮਹੀਨਾ ਗਰਮੀ ਦੀ ਮਾਰ ਝੱਲ ਰਹੇ ਲੋਕਾਂ ਲਈ ਰਾਹਤ ਲੈ ਕੇ ਆਇਆ ਹੈ। ਦੇਸ਼ ਵਿੱਚ ਪਿਛਲੇ ਦੋ-ਤਿੰਨ ਹਫ਼ਤਿਆਂ ਤੋਂ ਚੱਲ ਰਹੀ ਹੀਟਵੇਵ (Heatwave) ਦਾ ਅੰਤ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਵਧਦੇ ਪਾਰਾ ਵਿੱਚ ਵੀ ਇਸੇ ਤਰ੍ਹਾਂ ਦੀ ਰਾਹਤ ਮਿਲੇਗੀ। ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਮੌਸਮ ਬਦਲੇਗਾ ਅਤੇ ਕਈ ਇਲਾਕਿਆਂ ਵਿੱਚ ਧੂੜ ਭਰੀ ਹਨੇਰੀ ਚਲਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣਗੇ ਅਤੇ ਗਰਜ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਹ ਸਥਿਤੀ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਸੋਮਵਾਰ ਤੋਂ ਪੱਛਮੀ ਗੜਬੜੀ ਸਰਗਰਮ ਹੈ। ਇਸ ਦਾ ਅਸਰ ਅਗਲੇ ਕੁਝ ਦਿਨਾਂ ਤੱਕ ਰਹੇਗਾ। ਇਸ ਕਾਰਨ ਧੂੜ ਭਰੀਆਂ ਹਵਾਵਾਂ ਚੱਲਣਗੀਆਂ। ਕੁਝ ਥਾਵਾਂ 'ਤੇ ਤੇਜ਼ ਹਵਾਵਾਂ 50 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀਆਂ ਹਨ। ਪੱਛਮੀ ਗੜਬੜੀ ਦੇ ਕਾਰਨ ਹਿਮਾਚਲ ਪ੍ਰਦੇਸ਼, ਉੱਤਰਾਖੰਡ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਇੱਥੇ ਕੁਝ ਥਾਵਾਂ 'ਤੇ ਗੜੇ ਵੀ ਪੈ ਸਕਦੇ ਹਨ।