Punjab Weather: ਪਿਛਲੇ ਇੱਕ ਹਫ਼ਤੇ ਤੋਂ ਪੰਜਾਬ 'ਚ ਗਰਮੀ ਨੇ ਲੋਕਾਂ ਨੂੰ ਦੁਖੀ ਕੀਤਾ ਹੋਇਆ ਹੈ। ਹਾਲਾਂਕਿ ਹੁਣ ਇਹ ਰਾਹਤ ਦੇਣ ਵਾਲੀ ਖ਼ਬਰ ਹੈ। ਇੰਡੀਆ ਮੈਟਰੋਲਾਜੀਕਲ ਡਿਪਾਰਟਮੈਂਟ (India Meteorological Department) ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ ਹੁਣ ਮੌਨਸੂਨ (Monsoon) ਮੁੜ ਤੋਂ ਐਕਟਿਵ ਹੋ ਰਿਹਾ ਹੈ। ਦੱਸ ਦਈਏ ਕਿ ਵਿਭਾਗ ਦਾ ਕਹਿਣਾ ਹੈ ਕਿ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ।


ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 19 ਤੋਂ 21 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ (Rain Probability) ਹੈ। ਇਸ ਤੋਂ ਬਾਅਦ ਵੀ ਦੋ ਦਿਨਾਂ ਤੱਕ ਆਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਗਰਮੀ ਦੇਖਣ ਨੂੰ ਮਿਲੀ ਜਿਸਦੇ ਨਾਲ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।


ਕਈ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਦੋ ਤੋਂ ਤਿੰਨ ਡਿਗਰੀ ਵੱਧ ਦਰਜ


ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਦੋ ਡਿਗਰੀ ਵੱਧ ਸੀ।


ਇਸ ਦੇ ਨਾਲ ਹੀ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਰਿਹਾ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਸੀ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਵੱਧ ਸੀ। ਇਸੇ ਤਰ੍ਹਾਂ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ।


ਫਸਲਾਂ ਲਈ ਵੀ ਲਾਭਦਾਇਕ ਹੋਵੇਗੀ ਬਾਰਸ਼


ਪੰਜਾਬ ਦੇ ਖੇਤੀ ਮਾਹਿਰਾਂ ਮੁਤਾਬਕ ਮੀਂਹ ਫਸਲਾਂ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਨਾਲ ਸਾਰੀਆਂ ਫਸਲਾਂ ਨੂੰ ਲਾਭ ਹੋਣ ਦੀ ਉਮੀਦ ਹੈ। ਹਾਲਾਂਕਿ, ਜੇ ਬਾਰਸ਼ (Rain Forecast) ਲਗਾਤਾਰ ਹੁੰਦੀ ਰਹੀ, ਤਾਂ ਫਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਇਸ ਦੇ ਲਈ ਕਿਸਾਨਾਂ ਨੂੰ ਖੇਤਾਂ ਵਿੱਚ ਪਾਣੀ ਦੇ ਨਿਕਾਸ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਵੀ ਝੱਲਣੀ ਪੈ ਸਕਦੀ ਹੈ।


ਇਹ ਵੀ ਪੜ੍ਹੋ: Delhi Weather: ਗਰਮੀ ਤੋਂ ਅਜੇ ਵੀ ਰਾਹਤ ਦੀ ਉਮੀਦ ਨਹੀਂ, ਜਾਣੋ ਕਦੋਂ ਪਏਗਾ ਮੀਂਹ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904