ਪੜਚੋਲ ਕਰੋ
Advertisement
ਮੌਸਮ ਨੇ ਲਈ ਕਰਵਟ , ਪੰਜਾਬ 'ਚ ਦੇਰ ਰਾਤ ਤੋਂ ਪੈ ਰਿਹਾ ਭਾਰੀ ਮੀਂਹ , 22 ਤੋਂ 26 ਜੁਲਾਈ ਤੱਕ ਰਹੇਗੀ ਬੱਦਲਵਾਈ
ਪੰਜਾਬ ਵਾਸੀਆਂ ਨੂੰ ਅੱਜ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਪਿਛਲੇ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਸਹਿਣ ਤੋਂ ਬਾਅਦ ਦੇਰ ਰਾਤ ਹਲਕੀ ਬਾਰਸ਼ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।
ਸ਼ੰਕਰ ਦਾਸ ਦੀ ਰਿਪੋਰਟ
Punjab Weather Updates: ਪੰਜਾਬ ਵਾਸੀਆਂ ਨੂੰ ਅੱਜ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਪਿਛਲੇ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਸਹਿਣ ਤੋਂ ਬਾਅਦ ਦੇਰ ਰਾਤ ਹਲਕੀ ਬਾਰਸ਼ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਚੰਡੀਗੜ੍ਹ ਦੇ ਆਸ-ਪਾਸ ਇਲਾਕਿਆਂ 'ਚ ਭਾਰੀ ਬਾਰਸ਼ ਹੋ ਰਹੀ ਹੈ , ਜਿਸ ਨਾਲ ਤਾਪਮਾਨ 'ਚ ਗਿਰਾਵਟ ਆਈ ਹੈ।
ਭਾਰਤੀ ਮੌਸਮ ਵਿਭਾਗ ਅਨੁਸਾਰ ਬਰਸਾਤ ਦਾ ਸੀਜ਼ਨ 22 ਤੋਂ 26 ਜੁਲਾਈ ਤੱਕ ਜਾਰੀ ਰਹੇਗਾ। ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਅਤੇ ਕਿਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਅਤੇ ਮੋਹਾਲੀ 'ਚ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ 'ਚ ਸਵੇਰ ਤੋਂ ਹੀ ਆਸਮਾਨ 'ਚ ਬੱਦਲ ਛਾਏ ਰਹੇ ਅਤੇ ਤੇਜ਼ ਬਾਰਿਸ਼ ਹੋਈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ, ਜਿਸ ਕਾਰਨ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ।
ਅੰਮ੍ਰਿਤਸਰ ਦਾ ਮੌਸਮ
ਅੰਮ੍ਰਿਤਸਰ 'ਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 58 ਦਰਜ ਕੀਤਾ ਗਿਆ ਹੈ।
ਜਲੰਧਰ ਦਾ ਮੌਸਮ
ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਇੱਕ ਜਾਂ ਦੋ ਵਾਰ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 46 ਹੈ, ਜੋ 'ਚੰਗੀ' ਸ਼੍ਰੇਣੀ 'ਚ ਆਉਂਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਟ੍ਰੈਂਡਿੰਗ
ਸਿਹਤ
Advertisement