Punjab Weather and Pollution Report: ਪੰਜਾਬ ਵਿੱਚ ਇਸ ਹਫਤੇ ਵੀ ਕੜਾਕੇ ਦੀ ਗਰਮੀ ਤੋਂ ਰਾਹਤ ਜਾਰੀ ਰਹੇਗੀ। ਇਸ ਦੌਰਾਨ ਬੱਦਲਵਾਈ ਰਹੇਗੀ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੰਗਲਵਾਰ, ਬੁੱਧਵਾਰ ਤੇ ਵੀਰਵਾਰ ਨੂੰ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ।



ਇਸ ਤੋਂ ਇਲਾਵਾ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ, ਪਰ ਹੀਟ ਵੇਵ ਦੀ ਕੋਈ ਸੰਭਾਵਨਾ ਨਹੀਂ। ਇਸ ਦੇ ਨਾਲ ਹੀ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਇਸ ਹਫਤੇ ਵੀ ਇਸੇ ਸ਼੍ਰੇਣੀ 'ਚ ਰਹਿਣ ਦੀ ਉਮੀਦ ਹੈ। ਆਓ ਜਾਣਦੇ ਹਾਂ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਇਸ ਹਫ਼ਤੇ ਮੌਸਮ ਦਾ ਕਿਹੋ ਜਿਹਾ ਰਹੇਗਾ।

ਅੰਮ੍ਰਿਤਸਰ
ਅੰਮ੍ਰਿਤਸਰ 'ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42 ਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਛੱਡ ਕੇ ਪੂਰੇ ਹਫ਼ਤੇ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 139 ਹੈ।

ਜਲੰਧਰ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 41 ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੂਰਾ ਹਫ਼ਤਾ ਇੱਥੋਂ ਦਾ ਮੌਸਮ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 43 ਦੇ ਆਸ-ਪਾਸ ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 136 ਹੈ।

ਲੁਧਿਆਣਾ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਸੋਮਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਮੌਸਮ ਸਾਫ ਰਹੇਗਾ। ਮੰਗਲਵਾਰ, ਬੁੱਧਵਾਰ ਤੇ ਵੀਰਵਾਰ ਨੂੰ ਅਸਮਾਨ ਬੱਦਲਵਾਈ ਰਹੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 155 ਹੈ।

ਪਟਿਆਲਾ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੂਰਾ ਹਫ਼ਤਾ ਇੱਥੇ ਮੌਸਮ ਲੁਧਿਆਣਾ ਵਰਗਾ ਰਹਿਣ ਵਾਲਾ ਹੈ। ਹਫਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 123 ਹੈ।