Punjab Weekly Weather Report: ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਭਿਆਨਕ ਗਰਮੀ ਦੇਖਣ ਨੂੰ ਮਿਲੇਗੀ। ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਅਤੇ ਮੰਗਲਵਾਰ ਨੂੰ ਇੱਕ ਅਲਰਟ ਜਾਰੀ ਕਰਦੇ ਹੋਏ ਗਰਮੀ ਦੀ ਲਹਿਰ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਜਾ ਸਕਦਾ ਹੈ।


ਇਸ ਤੋਂ ਬਾਅਦ 20 ਅਪ੍ਰੈਲ ਤੋਂ ਮੌਸਮ 'ਚ ਬਦਲਾਅ ਹੋ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦਾ ਅਸਰ ਪੰਜਾਬ 'ਤੇ ਵੀ ਪਵੇਗਾ। ਅਜਿਹੇ 'ਚ ਉੱਤਰੀ ਪੰਜਾਬ 'ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕਈ ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਵੀ ਸੰਭਾਵਨਾ ਹੈ।


ਇਸ ਤੋਂ ਇਲਾਵਾ ਜ਼ਿਆਦਾਤਰ ਸ਼ਹਿਰਾਂ 'ਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ 'ਚ ਹੈ। ਇਸ ਹਫਤੇ ਵੀ ਇਸੇ ਸ਼੍ਰੇਣੀ 'ਚ ਰਹਿਣ ਦੀ ਸੰਭਾਵਨਾ ਹੈ।


ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਵੱਡੇ ਜ਼ਿਲ੍ਹਿਆਂ ਵਿੱਚ ਇਸ ਹਫ਼ਤੇ ਮੌਸਮ ਦਾ ਕਿਹੋ ਜਿਹਾ ਰਹੇਗਾ?


ਗੁਰੂ ਕੀ ਨਗਰੀ ਅੰਮ੍ਰਿਤਸਰ 'ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੂਰੇ ਹਫ਼ਤੇ ਮੌਸਮ ਸਾਫ਼ ਰਹੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਤਸੱਲੀਬਖਸ਼ ਸ਼੍ਰੇਣੀ ਵਿੱਚ 92 ਹੈ।


ਉਧਰ ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰਾ ਹਫ਼ਤਾ ਇੱਥੋਂ ਦਾ ਮੌਸਮ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 132 ਹੈ।


ਲੁਧਿਆਣਾ 'ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਪੂਰਾ ਹਫ਼ਤਾ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ। ਹਫਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 42 ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਤਸੱਲੀਬਖਸ਼ ਸ਼੍ਰੇਣੀ ਵਿੱਚ 78 ਹੈ।


ਸੋਮਵਾਰ ਨੂੰ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰੇ ਹਫ਼ਤੇ ਮੌਸਮ ਸਾਫ਼ ਰਹੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਤਸੱਲੀਬਖਸ਼ ਸ਼੍ਰੇਣੀ ਵਿੱਚ 97 ਹੈ।


ਇਹ ਵੀ ਪੜ੍ਹੋ: Bank Opening Hours Changed: ਅਹਿਮ ਖ਼ਬਰ! ਬੈਂਕ ਖੁੱਲ੍ਹਣ ਦਾ ਸਮਾਂ ਬਦਲਿਆ, ਗਾਹਕਾਂ ਨੂੰ ਮਿਲੇਗਾ ਵਾਧੂ ਸਮਾਂ