Punjab Weekly Weather Forecast: ਇਸ ਹਫ਼ਤੇ ਪੰਜਾਬ 'ਚ ਕਹਿਰ ਦੀ ਗਰਮੀ ਤੋਂ ਮਿਲ ਸਕਦੀ ਕੁਝ ਰਾਹਤ, ਜਾਣੋ ਮੌਸਮ ਦਾ ਮਿਜਾਜ਼
Punjab Weekly Weather Update: ਅੰਮ੍ਰਿਤਸਰ ਵਿੱਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 13 ਅਪ੍ਰੈਲ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਵਾਲਾ ਮੌਸਮ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਹਫ਼ਤੇ ਭਰ ਮੌਸਮ ਸਾਫ਼ ਰਹੇਗਾ।
Punjab Weekly Weather Forecast: weekly weather and pollution report of punjab, amritsar, jalandhar, ludhiana, Patiala
Punjab Weekly Weather and Pollution Report: ਪੰਜਾਬ ਪਿਛਲੇ ਕੁਝ ਦਿਨਾਂ ਤੋਂ ਜ਼ਬਰਦਸਤ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਸਥਿਤੀ ਇਹ ਹੈ ਕਿ ਐਤਵਾਰ ਨੂੰ ਸੂਬੇ ਦੇ ਲਗਪਗ ਸਾਰੇ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦੇਖਣ ਨੂੰ ਮਿਲੀ ਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਸੋਮਵਾਰ ਤੇ ਮੰਗਲਵਾਰ ਨੂੰ ਪੰਜਾਬ ਦੀਆਂ ਜ਼ਿਆਦਾਤਰ ਥਾਵਾਂ 'ਤੇ ਦਿਨ ਵੇਲੇ ਗਰਮ ਹਵਾਵਾਂ ਚੱਲਣਗੀਆਂ।
ਇਸ ਦੇ ਨਾਲ ਹੀ 13 ਅਪ੍ਰੈਲ ਤੋਂ ਹਿਮਾਚਲ ਦੇ ਉੱਪਰੀ ਇਲਾਕਿਆਂ 'ਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ 'ਤੇ ਵੀ ਪਵੇਗਾ। ਇਸ ਦੌਰਾਨ ਸੂਬੇ ਦੇ ਕਈ ਸਥਾਨਾਂ 'ਤੇ ਬੱਦਲ ਛਾਏ ਰਹਿ ਸਕਦੇ ਹਨ ਤੇ ਇੱਕ-ਦੋ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਇਸ ਹਫ਼ਤੇ ਵੀ ਇਸੇ ਸ਼੍ਰੇਣੀ 'ਚ ਰਹਿਣ ਦੀ ਸੰਭਾਵਨਾ ਹੈ।
ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਵੱਡੇ ਜ਼ਿਲ੍ਹਿਆਂ ਵਿੱਚ ਇਸ ਹਫ਼ਤੇ ਮੌਸਮ ਦਾ ਕਿਹੋ ਜਿਹਾ ਰਹੇਗਾ?
ਗੁਰ ਦੀ ਨਗਰੀ ਅੰਮ੍ਰਿਤਸਰ 'ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 13 ਅਪ੍ਰੈਲ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਵਾਲਾ ਮੌਸਮ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਹਫ਼ਤੇ ਭਰ ਮੌਸਮ ਸਾਫ਼ ਰਹੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 104 ਹੈ।
ਇਸ ਦੇ ਨਾਲ ਹੀ ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 42 ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੂਰਾ ਹਫ਼ਤਾ ਇੱਥੋਂ ਦਾ ਮੌਸਮ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 124 ਹੈ।
ਇਸ ਦੌਰਾਨ ਸੋਮਵਾਰ ਨੂੰ ਲੁਧਿਆਣਾ 'ਚ ਵੱਧ ਤੋਂ ਵੱਧ ਤਾਪਮਾਨ 42 ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੋਂ ਦਾ ਮੌਸਮ ਵੀ ਪੂਰਾ ਹਫ਼ਤਾ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 125 ਹੈ।
ਜੇਕਰ ਗੱਲ ਸ਼ਾਹੀ ਸ਼ਹਿਰ ਪਟਿਆਲਾ ਦੀ ਕਰੀਏ ਤਾਂ ਸੋਮਵਾਰ ਨੂੰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। 13, 15 ਤੇ 16 ਅਪ੍ਰੈਲ ਨੂੰ ਪਟਿਆਲਾ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਸਾਫ਼ ਰਹੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 127 ਹੈ।
ਇਹ ਵੀ ਪੜ੍ਹੋ: Punjab News: ਪੰਜਾਬ 'ਚ ਨਵੀਂ ਸਰਕਾਰ ਨੂੰ ਅਜੇ ਮੌਕਾ ਦੇਣਾ ਚਾਹੀਦਾ: ਸੁਖਬੀਰ ਬਾਦਲ